DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab: ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 9 ਵਿਧਾਨ ਸਭਾ ਹਲਕਿਆਂ ਵਿੱਚ ਰਜਿਸਟ੍ਰੇਸ਼ਨ ਅੱਜ ਤੋਂ

ਪੰਜਾਬ ਸਰਕਾਰ ਅੱਜ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਯੋਜਨਾ ਤਹਿਤ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਦਲਿਤ ਪਰਿਵਾਰਾਂ ਦੀਆਂ ਔਰਤਾਂ ਨੂੰ 1500 ਰੁਪਏ ਮਹੀਨਾਵਾਰ...

  • fb
  • twitter
  • whatsapp
  • whatsapp
featured-img featured-img
ਸੁਜਾਨਪੁਰ ਵਿੱਚ ‘ਜਾਗੋ’ ਕੱਢਦੀਆਂ ਹੋਈਆਂ ਔਰਤਾਂ।
Advertisement

ਪੰਜਾਬ ਸਰਕਾਰ ਅੱਜ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਯੋਜਨਾ ਤਹਿਤ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਦਲਿਤ ਪਰਿਵਾਰਾਂ ਦੀਆਂ ਔਰਤਾਂ ਨੂੰ 1500 ਰੁਪਏ ਮਹੀਨਾਵਾਰ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਨੂੰ ਪੂਰਾ ਕਰੇਗੀ।

ਲਗਪਗ 90 ਲੱਖ ਮਹਿਲਾ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਤੋਂ ਬਾਅਦ ਸਰਕਾਰ ਜੁਲਾਈ ਤੋਂ ਸਹਾਇਤਾ ਰਾਸ਼ੀ ਦੇਣੀ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ।

Advertisement

ਹਾਲਾਂਕਿ ਇਸ ਯੋਜਨਾ ਦਾ ਐਲਾਨ 8 ਮਾਰਚ ਨੂੰ ਬਜਟ ਵਿੱਚ ਕੀਤਾ ਗਿਆ ਸੀ, ਪਰ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਦਮਪੁਰ ਵਿਖੇ ਇਸ ਦੀ ਰਸਮੀ ਸ਼ੁਰੂਆਤ ਕੀਤੀ ਜਾਵੇਗੀ। 'ਆਪ' ਨੇ ਮਹਿਲਾ ਅਤੇ ਦਲਿਤ ਵੋਟਰਾਂ ਨੂੰ ਲਾਮਬੰਦ ਕਰਨ ਵਿੱਚ ਸੱਤਾਧਾਰੀ ਪਾਰਟੀ ਲਈ ਇਸ ਸਕੀਮ ਦੇ ਸਿਆਸੀ ਲਾਭ ਨੂੰ ਦੇਖਦੇ ਹੋਏ ਇਸ ਨੂੰ ਇੱਕ ਵੱਡਾ ਸਮਾਗਮ ਬਣਾਉਣ ਲਈ ਪੂਰੀ ਵਾਹ ਲਾਈ ਹੋਈ ਹੈ।

Advertisement

ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਬੁੱਧਵਾਰ ਤੋਂ ਪਾਇਲਟ ਪ੍ਰੋਜੈਕਟ ਵਜੋਂ ਨੌਂ ਵਿਧਾਨ ਸਭਾ ਹਲਕਿਆਂ ਵਿੱਚ ਮਹਿਲਾ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ। ਇਨ੍ਹਾਂ ਵਿੱਚ ਆਦਮਪੁਰ, ਮਲੋਟ, ਅਨੰਦਪੁਰ ਸਾਹਿਬ, ਦਿੜ੍ਹਬਾ, ਸੁਨਾਮ, ਕੋਟਕਪੂਰਾ, ਮੋਗਾ, ਪਟਿਆਲਾ ਦਿਹਾਤੀ ਅਤੇ ਬਟਾਲਾ ਸ਼ਾਮਲ ਹਨ।

ਔਰਤਾਂ (ਸੇਵਾਮੁਕਤ ਜਾਂ ਮੌਜੂਦਾ ਸਰਕਾਰੀ ਕਰਮਚਾਰੀਆਂ ਅਤੇ ਚੁਣੇ ਹੋਏ ਵਿਧਾਇਕਾਂ/ਸੰਸਦ ਮੈਂਬਰਾਂ ਨੂੰ ਛੱਡ ਕੇ) ਨੂੰ ਲਾਭਪਾਤਰੀ ਵਜੋਂ ਰਜਿਸਟਰ ਕਰਨ ਲਈ ਸਿਰਫ਼ ਆਪਣੀ ਬੈਂਕ ਪਾਸਬੁੱਕ, ਆਧਾਰ ਕਾਰਡ ਅਤੇ ਵੋਟਰ ਕਾਰਡ ਲੈ ਕੇ ਆਉਣਾ ਪਵੇਗਾ। ਬਾਕੀ ਰਹਿੰਦੇ 108 ਵਿਧਾਨ ਸਭਾ ਹਲਕਿਆਂ ਵਿੱਚ ਔਰਤਾਂ ਦੀ ਰਜਿਸਟ੍ਰੇਸ਼ਨ 15 ਮਈ ਤੋਂ ਸ਼ੁਰੂ ਹੋਵੇਗੀ।

Advertisement
×