ਹਰਦੀਪ ਸਿੰਘ ਸੋਢੀ
ਧੂਰੀ, 23 ਮਈ
ਪੰਜਾਬ ਸਟੂਡੈਂਟਸ ਯੂਨੀਅਨ ਕਾਲਜ ਬੇਨੜਾ ਵਲੋਂ ਯੂਨੀਅਨ ਆਗੂ ਸੁਖਦੀਪ ਸਿੰਘ ਹਥਨ ਦੀ ਅਗਵਾਈ ਹੇਠ ਮੁਕਤਸਰ ਸਾਹਿਬ ਦੀ ਪੁਲੀਸ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਦੇ ਆਗੂਆਂ ਨੇ ਕਿਹਾ ਸ੍ਰੀ ਮੁਕਤਸਰ ਸਾਹਿਬ ਵਿਚ ਬਾਦਲਾਂ ਦੀਆਂ ਬੱਸਾਂ ਵਿੱਚ ਕਾਲਜ ਵਿਦਿਆਰਥੀਆਂ ਦੀ ਅੱਧੀ ਟਿਕਟ ਲੱਗਣ ਦੇ ਵਿਵਾਦ ਵਿੱਚ ਭਾਵੇਂ ਬਾਦਲਾਂ ਦੇ ਬੱਸ ਚਾਲਕਾਂ ਨੇ ਵਿਦਿਆਰਥੀਆਂ ਤੋਂ ਮੁਆਫੀ ਮੰਗ ਲਈ ਸੀ ਪਰ ਇਸ ਮਸਲੇ ਕਾਰਨ ਵਿਦਿਆਰਥੀਆਂ ਵੱਲੋਂ ਆਪਣੀਆਂ ਹਮਖਿਆਲੀ ਜਥੇਬੰਦੀਆਂ ਨੂੰ ਨਾਲ ਲੈ ਕੇ ਲੱਗੇ ਧਰਨੇ ਕਾਰਨ ਮੁਕਤਸਰ ਸਾਹਿਬ ਦੀ ਪੁਲੀਸ ਵੱਲੋਂ ਵਿਦਿਆਰਥੀਆਂ ਤੇ ਆਗੂਆਂ ਨੂੰ ਅਣਪਛਾਤੇ ਦੱਸ ਕੇ ਪਰਚਾ ਦਰਜ ਕੀਤਾ ਗਿਆ ਹੈ ਜਿਸ ਵਿੱਚ ਦੰਗੇ ਭੜਕਾਉਣ ਦੀ ਧਾਰਾ ਵੀ ਸ਼ਾਮਿਲ ਕੀਤੀ ਗਈ ਹੈ ਜੋ ਧੱਕੇਸ਼ਾਹੀ ਵਾਲਾ ਕਾਰਾ ਹੈ। ਉਨ੍ਹਾਂ ਕਿਹਾ ਕਿ ਜੇ ਕੇਸ ਰੱਦ ਨਾ ਕੀਤਾ ਗਿਆ ਤਾਂ ਉਨ੍ਹਾਂ ਦੀ ਯੂਨੀਅਨ ਪੁਲੀਸ ਵਿਰੁੱਧ ਪੱਕੇ ਮੋਰਚੇ ਲਾਏਗੀ।