DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Teachers Protest: ਸੂਚੀਆਂ ਮੁੜ ਤਿਆਰ ਕਰਨ ਦਾ ਮਾਮਲਾ: ਅਧਿਆਪਕਾਂ ਤੇ ਪੁਲੀਸ ਦਰਮਿਆਨ ਖਿੱਚ-ਧੂਹ

Punjab Teachers Protest: ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਰੋਸ ਮਾਰਚ; ਕਈਆਂ ਦੀਆਂ ਪੱਗਾਂ ਤੇ ਚੁੰਨੀਆਂ ਲੱਥੀਆਂ; ਅਧਿਆਪਕਾਂ ਨੂੰ ਹਿਰਾਸਤ ਵਿਚ ਲਿਆ

  • fb
  • twitter
  • whatsapp
  • whatsapp
featured-img featured-img
ਅਧਿਆਪਕਾਂ ਤੇ ਪੁਲੀਸ ਦੀ ਹੋ ਰਹੀ ਖਿੱਚ ਧੂਹ
Advertisement

Punjab Teachers Protest: ਅਧਿਆਪਕ ਭਰਤੀਆਂ ਦੀਆਂ ਸਿਲੈਕਸ਼ਨ ਸੂਚੀਆਂ ਨਵੇਂ ਸਿਰੇ ਤੋਂ ਤਿਆਰ ਕੀਤੇ ਜਾਣ ਕਾਰਨ ਅਧਿਆਪਕਾਂ ਨੇ ਅੱਜ ਆਪਣੇ ਰੁਜ਼ਗਾਰ ਅਤੇ ਭਵਿੱਖ ਨੂੰ ਸੁਰੱਖਿਅਤ ਕਰਨ ਦੀ ਮੰਗ ਨੂੰ ਲੈ ਕੇ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਰੋਸ ਮਾਰਚ ਕੀਤਾ।

ਅਧਿਆਪਕਾਂ ਨੇ ਮੁੱਖ ਮੰਤਰੀ ਦੀ ਕੋਠੀ ਦੇ ਗੇਟ ਅੱਗੇ ਧਰਨਾ ਦੇ ਕੇ ਸਰਕਾਰ ਅਤੇ ਸਿੱਖਿਆ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪੁਲੀਸ ਅਤੇ ਧਰਨਾਕਾਰੀ ਅਧਿਆਪਕਾਂ ਵਿਚਾਲੇ ਧੱਕਾਮੁੱਕੀ ਵੀ ਹੋਈ। ਆਗੂਆਂ ਨੇ ਦੋਸ਼ ਲਾਇਆ ਕਿ ਧੱਕਾਮੁੱਕੀ ਦੌਰਾਨ ਕਈ ਅਧਿਆਪਕਾਂ ਦੀਆਂ ਪੱਗਾਂ ਅਤੇ ਚੁੰਨੀਆਂ ਲੱਥੀਆਂ। ਪੁਲੀਸ ਵੱਲੋਂ ਕਈ ਅਧਿਆਪਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਿਨ੍ਹਾਂ ਨੂੰ ਸੰਘਰਸ਼ ਦੇ ਦਬਾਅ ਮਗਰੋਂ ਸ਼ਾਮ ਨੂੰ ਛੱਡ ਦਿੱਤਾ ਗਿਆ।

Advertisement

ਫਰੰਟ ਆਗੂਆਂ ਬਲਕਾਰ ਸਿੰਘ ਮਘਾਣੀਆ, ਗ਼ਜ਼ਲਪ੍ਰੀਤ ਕੌਰ, ਗੁਰਿੰਦਰ ਸਿੰਘ, ਸ਼ਿੰਪੀ ਮੌਂਗਾ ਅਤੇ ਰਤਨਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਅਧੀਨ ਹੋਈਆਂ 4161 ਮਾਸਟਰ ਕਾਡਰ, 2392 ਮਾਸਟਰ ਕਾਡਰ, 6635 ਈਟੀਟੀ ਕਾਡਰ ਅਤੇ 3704 ਮਾਸਟਰ ਕਾਡਰ ਭਰਤੀਆਂ ਦੀਆਂ ਸਿਲੈਕਸ਼ਨ ਸੂਚੀਆਂ ਵਿਭਾਗੀ ਅਤੇ ਦਫ਼ਤਰੀ ਗਲਤੀਆਂ ਕਾਰਨ ਵੱਖ-ਵੱਖ ਪੜਾਵਾਂ ’ਤੇ ਰੀਕਾਸਟ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚ ਈਡਬਲਿਊਐੱਸ ਰਾਖਵੇਂਕਰਨ ਦੀ ਵੰਡ ਵਿੱਚ ਤਰੁੱਟੀਆਂ ਅਤੇ ਉੱਤਰ-ਕੁੰਜੀਆਂ ਵਿੱਚ ਸੋਧ ਕਾਰਨ ਕੀਤੀਆਂ ਤਬਦੀਲੀਆਂ ਵੀ ਸ਼ਾਮਲ ਹਨ।

Advertisement

ਇਸ ਸਬੰਧੀ ਨਰਿੰਦਰ ਕੌਰ, ਰਾਜੂ ਸਿੰਘ ਅਤੇ ਹਰਪਾਲ ਸਿੰਘ ਨੇ ਦੱਸਿਆ ਕਿ ਰੀਕਾਸਟ ਸੂਚੀਆਂ ਕਾਰਨ ਲੰਮੇ ਸਮੇਂ ਤੋਂ ਸਰਕਾਰੀ ਸਕੂਲਾਂ ਵਿੱਚ ਸੇਵਾਵਾਂ ਨਿਭਾਅ ਰਹੇ ਅਧਿਆਪਕਾਂ ਨੂੰ ਚੋਣ ਸੂਚੀ ਤੋਂ ਬਾਹਰ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਸੇਵਾ ਸਮਾਪਤੀ ਸਬੰਧੀ ਸ਼ੋਅ ਕਾਜ਼ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਭਾਗੀ ਗਲਤੀਆਂ ਦਾ ਖ਼ਮਿਆਜ਼ਾ ਅਧਿਆਪਕਾਂ ਨੂੰ ਭੁਗਤਣਾ ਪੈ ਰਿਹਾ ਹੈ, ਜੋ ਕਿਸੇ ਵੀ ਪੱਖੋਂ ਵਾਜਬ ਨਹੀਂ ਹੈ।

ਆਗੂਆਂ ਲਵਪ੍ਰੀਤ ਸਿੰਘ, ਬਲਜਿੰਦਰ ਸਿੰਘ ਅਤੇ ਕ੍ਰਿਸ਼ਨ ਸਿੰਘ ਨੇ ਦੱਸਿਆ ਕਿ 4161 ਮਾਸਟਰ ਕਾਡਰ ਦੇ 253, 2392 ਦੇ 40, 6635 ਈਟੀਟੀ ਦੇ 108 ਅਤੇ 3704 ਭਰਤੀ ਦੇ 117 ਅਧਿਆਪਕ ਰੀਕਾਸਟ ਪ੍ਰਕਿਰਿਆ ਤੋਂ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ 4161 ਅਤੇ 6635 ਭਰਤੀਆਂ ਦੇ ਪ੍ਰਭਾਵਿਤ ਅਧਿਆਪਕਾਂ ਦਾ ਤਿੰਨ ਸਾਲ ਦਾ ਪਰਖਕਾਲ ਪੂਰਾ ਹੋਣ ਦੇ ਬਾਵਜੂਦ ਕਲੀਅਰ ਨਹੀਂ ਕੀਤਾ ਗਿਆ ਅਤੇ ਉਨ੍ਹਾਂ ਨੂੰ ਬਦਲੀਆਂ ਵਿੱਚ ਵੀ ਬਣਦਾ ਮੌਕਾ ਨਹੀਂ ਦਿੱਤਾ ਗਿਆ।

ਅਧਿਆਪਕ ਆਗੂਆਂ ਨੇ ਸਰਕਾਰ ਤੋਂ ਸ਼ੋਅ ਕਾਜ਼ ਨੋਟਿਸ ਤੁਰੰਤ ਵਾਪਸ ਲੈਣ, ਪ੍ਰਭਾਵਿਤ ਅਧਿਆਪਕਾਂ ਦੀ ਸੇਵਾ ਤੇ ਭਵਿੱਖ ਸੁਰੱਖਿਅਤ ਕਰਨ, ਪਰਖਕਾਲ ਕਲੀਅਰ ਕਰਨ ਅਤੇ ਪੰਜਾਬ ਪੇਅ ਸਕੇਲ ਅਨੁਸਾਰ ਬਣਦੇ ਵਿੱਤੀ ਲਾਭ ਦੇਣ ਦੀ ਮੰਗ ਕੀਤੀ।

ਇਸ ਮੌਕੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਮੁਕੇਸ਼ ਕੁਮਾਰ ਗੁਜਰਾਤੀ, ਸੁਖਦੇਵ ਡਾਨਸੀਵਾਲ, ਸੁਖਵਿੰਦਰ ਗਿਰ, ਰਾਜੀਵ ਬਰਨਾਲਾ, ਡਾ. ਰਾਮਸ਼ਰਨ, ਪਵਨ ਨਾਭਾ, ਰਘਵੀਰ ਭਵਾਨੀਗੜ੍ਹ ਅਤੇ ਜਗਜੀਤ ਜਟਾਣਾ, ਡੈਮੋਕ੍ਰੈਟਿਕ ਟੀਚਰ ਫਰੰਟ (ਦਿਗਵਿਜੇ) ਦੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਅਤੇ ਦਾਤਾ ਸਿੰਘ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਗੌਰਮਿੰਟ ਟੀਚਰ ਯੂਨੀਅਨ ਦੇ ਦੇਵੀ ਦਿਆਲ, ਜਸਵਿੰਦਰ ਸਮਾਣਾ ਅਤੇ ਸਰਬਜੀਤ ਸਿੰਘ ਪੁੰਨੇਵਾਲ, ਟੈਕਨੀਕਲ ਸਰਵਿਸ ਯੂਨੀਅਨ ਦੇ ਹਰਪ੍ਰੀਤ ਸਿੰਘ, ਵੈਟਰਨਰੀ ਇੰਸਪੈਕਟਰ ਯੂਨੀਅਨ ਦੇ ਗੁਰਦੀਪ ਸਿੰਘ ਛੰਨਾ, ਬੇਰੁਜ਼ਗਾਰ ਸਾਂਝਾ ਮੋਰਚਾ ਦੇ ਮੁਨੀਸ਼ ਫਾਜ਼ਿਲਕਾ ਅਤੇ ਰਮਨ ਮਲੋਟ, 4161 ਮਾਸਟਰ ਕਾਡਰ ਯੂਨੀਅਨ ਦੇ ਸੂਬਾ ਪ੍ਰਧਾਨ ਸੰਦੀਪ ਸਿੰਘ ਗਿੱਲ, 6635 ਈਟੀਟੀ ਯੂਨੀਅਨ ਦੇ ਸੂਬਾ ਸਕੱਤਰ ਸ਼ਲਿੰਦਰ ਕੰਬੋਜ, ਗੁਰਮੇਲ ਸਿੰਘ ਕੁਲਰੀਆਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਨਿਰਭੈ ਸਿੰਘ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ।

ਪ੍ਰਸ਼ਾਸਨ ਵੱਲੋਂ 25 ਅਗਸਤ ਨੂੰ ਵਿੱਤ ਮੰਤਰੀ ਦੀ ਅਗਵਾਈ ਹੇਠ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ ਕਰਵਾਉਣ ਅਤੇ ਇਸ ਲਈ ਡਿਊਟੀ ਅਫ਼ਸਰ ਤਾਇਨਾਤ ਕਰਨ ਦਾ ਭਰੋਸਾ ਦਿੱਤੇ ਜਾਣ ਮਗਰੋਂ ਧਰਨਾ ਸਮਾਪਤ ਕੀਤਾ ਗਿਆ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮਸਲੇ ਦਾ ਢੁਕਵਾਂ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

Advertisement
×