ਬਾਬਾ ਫ਼ਰੀਦ ਦੇ ਆਗਮਨ ਪੁਰਬ ਨੂੰ ਸਮਰਪਿਤ ਪੰਜਾਬੀ ਬੋਲੀ ਦਿਵਸ ਮਨਾਇਆ
ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ ਵਿੱਚ ਬਾਬਾ ਫ਼ਰੀਦ ਦੇ ਆਗਮਨ ਪੁਰਬ ਮੌਕੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਅਸੋਸੀਏਸ਼ਨ ਆਫ਼ ਪੰਜਾਬ ਦੇ ਸੱਦੇ ’ਤੇ ਵਿਸ਼ਵ ਪੰਜਾਬੀ ਬੋਲੀ ਦਿਹਾੜਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਰਚਨਾਤਮਕ ਗਤੀਵਿਧੀਆਂ...
ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ ਵਿੱਚ ਬਾਬਾ ਫ਼ਰੀਦ ਦੇ ਆਗਮਨ ਪੁਰਬ ਮੌਕੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਅਸੋਸੀਏਸ਼ਨ ਆਫ਼ ਪੰਜਾਬ ਦੇ ਸੱਦੇ ’ਤੇ ਵਿਸ਼ਵ ਪੰਜਾਬੀ ਬੋਲੀ ਦਿਹਾੜਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ਵਿੱਚ ਹਿੱਸਾ ਲਿਆ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਕਵਿਤਾ, ਪੰਜਾਬੀ ਲੇਖ, ਅੰਗਰੇਜ਼ੀ ਤੋਂ ਪੰਜਾਬੀ ਅਨੁਵਾਦ, ਭਾਸ਼ਣ ਮੁਕਾਬਲਾ ਅਤੇ ਪੰਜਾਬੀ ਸਲੋਗਨ ਮੁਕਾਬਲਿਆਂ ਵਿੱਚ ਹਿੱਸਾ ਲਿਆ। ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਪ੍ਰਤੀ ਆਪਣੀ ਸਮਰਪਣ ਭਾਵਨਾ ਅਤੇ ਰੁਚੀ ਨੂੰ ਦਰਸਾਇਆ। ਸਕੂਲ ਚੇਅਰਮੈਨ ਹਰਦੀਪ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਅਤੇ ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਨੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਪੰਜਾਬੀ ਵਿਸ਼ਵ ਦਿਵਸ ਦੀ ਵਧਾਈ ਦਿੱਤੀ।
ਮੂਨਕ (ਕਰਮਵੀਰ ਸਿੰਘ ਸੈਣੀ): ਅੱਜ ਬਾਬਾ ਫਰੀਦ ਜੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਸਵਾਮੀ ਵਿਵੇਕਾਨੰਦ ਕਾਲਜ ਆਫ ਐਜੂਕੇਸ਼ਨ ਮੂਨਕ ਵਿੱਚ ਮਨਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਨੇ ਪੰਜਾਬੀ ਵਿੱਚ ਕਵਿਤਾਵਾਂ ਨਾਟਕ ਤੇ ਸਕਿੱਟ ਆਦਿ ਪੇਸ਼ ਕੀਤੇ। ਪ੍ਰੋਗਰਾਮ ਵਿੱਚ ਪ੍ਰਿੰਸੀਪਲ ਡਾ. ਸਰੋਜ ਰਾਣੀ ਨੇ ਵਿਦਿਆਰਥੀਆਂ ਦੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਕੀਤੀ। ਅੰਤ ਵਿੱਚ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਵਿਚ ਡਾ. ਸਤਪਾਲ, ਪ੍ਰੋ.ਗੁਰਮੀਤ ਸਿੰਘ, ਪ੍ਰੋ.ਹਰਸਿਮਰਨ ਸਿੰਘ, ਪ੍ਰੋ. ਸੰਜੇ ਕੁਮਾਰ, ਜਸਕਰਨ ਸਿੰਘ ਤੇ ਮਨੋਜ ਕੁਮਾਰ ਹਾਜ਼ਰ ਸਨ|
ਲਹਿਰਾਗਾਗਾ (ਰਮੇਸ਼ ਭਾਰਦਵਾਜ): ਲਿਟਲ ਸਟਾਰ ਬਚਪਨ ਪਲੇਅ ਸਕੂਲ, ਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਤੇ ਤੇਗ ਬਹਾਦਰ ਕਾਲਜ ਫਾਰ ਵਿਮੈੱਨ ਵਿੱਚ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ ਗਿਆ। ਸਕੂਲ ਦੇ ਚੇਅਰਮੈਨ ਸੰਜੈ ਸਿੰਗਲਾ ਨੇ ਬੱਚਿਆਂ ਨੂੰ ਸ਼ੇਖ ਫ਼ਰੀਦ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ। ਬੱਚਿਆਂ ਨੇ ਇਸ ਮੌਕੇ ਪੰਜਾਬੀ ਭਾਸ਼ਾ ਵਿੱਚ ਕਈ ਕਵਿਤਾਵਾਂ ਸੁਣਾਈਆਂ। ਇਸ ਮੌਕੇ ਸੰਦੀਪ ਕੌਰ, ਰਿੰਕੂ ਕੌਰ, ਸਿੰਦਰਪਾਲ ਕੌਰ, ਪ੍ਰਭਜੋਤ ਕੌਰ ਤੇ ਇੰਦਰਜੀਤ ਕੌਰ ਆਦਿ ਹਾਜ਼ਰ ਸਨ।