ਸਕੂਲ ’ਚ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ
ਲਹਿਰਾਗਾਗਾ: ਅੱਜ ਅੰਤਰਰਾਸ਼ਟਰੀ ਪੰਜਾਬੀ ਮਾਂ ਬੋਲੀ ਦਿਵਸ ਮੌਕੇ ਬਾਬਾ ਅਤਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਹਰਿਆਊ ਵਿੱਚ ਵਿਦਿਆਰਥੀਆਂ ਨੂੰ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਗਤੀਵਿਧੀਆਂ ਰਾਹੀਂ ਗੁਰਮੁਖੀ ਨਾਲ ਜੁੜਨ ਅਤੇ ਪੰਜਾਬੀ ਬੋਲਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਐੱਮਡੀ ਵਾਸਦੇਵ...
Advertisement
ਲਹਿਰਾਗਾਗਾ: ਅੱਜ ਅੰਤਰਰਾਸ਼ਟਰੀ ਪੰਜਾਬੀ ਮਾਂ ਬੋਲੀ ਦਿਵਸ ਮੌਕੇ ਬਾਬਾ ਅਤਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਹਰਿਆਊ ਵਿੱਚ ਵਿਦਿਆਰਥੀਆਂ ਨੂੰ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਗਤੀਵਿਧੀਆਂ ਰਾਹੀਂ ਗੁਰਮੁਖੀ ਨਾਲ ਜੁੜਨ ਅਤੇ ਪੰਜਾਬੀ ਬੋਲਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਐੱਮਡੀ ਵਾਸਦੇਵ ਸ਼ਰਮਾ ਨੇ ਦੱਸਿਆ ਕਿ ਸਮੇਂ ਦੇ ਨਾਲ ਬੱਚੇ ਮਾਂ ਬੋਲੀ ਤੋਂ ਦੂਰ ਹੁੰਦੇ ਜਾ ਰਹੇ ਹਨ। ਸਕੂਲ ਦੇ ਚੇਅਰਮੈਨ ਜਸਪਾਲ ਕੌਰ ਅਤੇ ਗੁਰਮੀਤ ਕੌਰ ਨੇ ਕਿਹਾ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀ ਬੋਲੀ ਹਮੇਸ਼ਾ ਲੋਕਾਂ ਦੇ ਦਿਲਾਂ ਵਿੱਚ ਵੱਸਦੀ ਸੀ ਵਸਦੀ ਹੈ ਅਤੇ ਵਸਦੀ ਰਹੇਗੀ। -ਪੱਤਰ ਪ੍ਰੇਰਕ
Advertisement
Advertisement