Punjabi University: ਖੇਤੀਬਾੜੀ ਵਿੱਚ ਏ ਆਈ ਦੀ ਭੂਮਿਕਾ ’ਤੇ ਚਰਚਾ
ਪੰਜਾਬੀ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਅਤੇ ਇੰਜਨੀਅਰਿੰਗ ਵਿਭਾਗ ਵੱਲੋਂ ਅੱਜ ‘ਆਧੁਨਿਕ ਯੁੱਗ ਦੀ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਆਟੋਮੇਸ਼ਨ ਦੀ ਭੂਮਿਕਾ’ ਵਿਸ਼ੇ ’ਤੇ ਪੰਜਵਾਂ ਸਾਲਾਨਾ ਇੱਕ ਰੋਜ਼ਾ ਕੌਮੀ ਸੈਮੀਨਾਰ ਕਰਾਇਆ ਗਿਆ| ਸੈਮੀਨਾਰ ਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ...
ਪੰਜਾਬੀ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਅਤੇ ਇੰਜਨੀਅਰਿੰਗ ਵਿਭਾਗ ਵੱਲੋਂ ਅੱਜ ‘ਆਧੁਨਿਕ ਯੁੱਗ ਦੀ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਆਟੋਮੇਸ਼ਨ ਦੀ ਭੂਮਿਕਾ’ ਵਿਸ਼ੇ ’ਤੇ ਪੰਜਵਾਂ ਸਾਲਾਨਾ ਇੱਕ ਰੋਜ਼ਾ ਕੌਮੀ ਸੈਮੀਨਾਰ ਕਰਾਇਆ ਗਿਆ| ਸੈਮੀਨਾਰ ਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਕੀਤੀ|
ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਪ੍ਰਧਾਨਗੀ ਭਾਸ਼ਣ ਵਿੱਚ ਖੇਤੀਬਾੜੀ ਖੇਤਰ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ ਆਈ) ਅਤੇ ਆਟੋਮੇਸ਼ਨ ਦੀ ਮਹੱਤਤਾ ’ਤੇ ਗੱਲ ਕਰਦਿਆਂ ਜ਼ੋਰ ਦਿੱਤਾ ਕਿ ਇਨ੍ਹਾਂ ਤਕਨੀਕਾਂ ਦਾ ਅੰਤਿਮ ਲਾਭ ਕਿਸਾਨਾਂ ਤੱਕ ਪਹੁੰਚਣਾ ਚਾਹੀਦਾ ਹੈ| ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਤਕਨੀਕੀ ਤਰੱਕੀ ਦਾ ਅਸਲ ਉਦੇਸ਼ ਕਿਸਾਨਾਂ ਨੂੰ ਸਿੱਧੇ ਤੌਰ ’ਤੇ ਲਾਭ ਪਹੁੰਚਾਉਣਾ ਹੋਣਾ ਚਾਹੀਦਾ ਹੈ| ਡੀਨ ਵਿਦਿਆਰਥੀ ਭਲਾਈ ਡਾ. ਮਮਤਾ ਸ਼ਰਮਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਅਜੋਕੇ ਦੌਰ ਵਿੱਚ ਨੌਜਵਾਨ ਪੀੜ੍ਹੀ ਅਤੇ ਵਿਦਿਆਰਥੀਆਂ ਨੂੰ ਤਕਨਾਲੋਜੀ ਦੀ ਵਰਤੋਂ ਸਮਾਜਿਕ ਭਲਾਈ ਅਤੇ ਖ਼ਾਸਕਰ ਕਿਸਾਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਿੱਚ ਕਰਨੀ ਚਾਹੀਦੀ ਹੈ| ਵਿਭਾਗ ਮੁਖੀ ਡਾ. ਜਸਵਿੰਦਰ ਸਿੰਘ ਨੇ ਖੇਤੀਬਾੜੀ ਵਿੱਚ ਆਟੋਮੇਸ਼ਨ ਦੀ ਭੂਮਿਕਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ| ਡਾਇਰੈਕਟਰ ਪ੍ਰੋ. ਰਮਨ ਮੈਨੀ ਨੇ ਖੋਜਾਰਥੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਏ ਆਈ ਆਧਾਰਿਤ ਤਕਨੀਕਾਂ ਅਪਣਾਉਣ ਅਤੇ ਖੇਤੀਬਾੜੀ ਖੇਤਰ ਦੀਆਂ ਉੱਭਰ ਰਹੀਆਂ ਚੁਣੌਤੀਆਂ ਦੇ ਹੱਲ ਲਈ ਨਵੀਆਂ ਤਕਨੀਕਾਂ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ|
ਸੈਮੀਨਾਰ ਦੇ ਕਨਵੀਨਰ ਡਾ. ਸਿਕੰਦਰ ਸਿੰਘ ਚੀਮਾ ਨੇ ਫ਼ਸਲੀ ਵਿਭਿੰਨਤਾ ਦੀ ਮਹੱਤਤਾ ਬਾਰੇ ਗੱਲ ਚਰਚਾ ਕੀਤੀ।

