Punjabi Writer: ਸਾਹਿਤਕਾਰ ਮੋਹਨ ਸ਼ਰਮਾ ਸੜਕ ਹਾਦਸੇ ’ਚ ਜ਼ਖ਼ਮੀ
ਪੰਜਾਬੀ ਦੇ ਨਾਮਵਰ ਸਾਹਿਤਕਾਰ/ ਲੇਖਕ ਮੋਹਨ ਸ਼ਰਮਾ ਸੜਕ ਹਾਦਸੇ ਵਿੱਚ ਜ਼ਖ਼ਮੀ ਹੋ ਗਏ। ਉਹ ਅਮਰ ਹਸਪਤਾਲ ਪਟਿਆਲਾ ਵਿੱਚ ਜ਼ੇਰੇ-ਇਲਾਜ ਹਨ, ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸ੍ਰੀ ਸ਼ਰਮਾ ਦੇ ਸਾਥੀ ਸ ਸ ਰਮਲਾ ਨੇ ਦੱਸਿਆ ਕਿ ਐਤਵਾਰ ਸ਼ਾਮ...
Advertisement
ਪੰਜਾਬੀ ਦੇ ਨਾਮਵਰ ਸਾਹਿਤਕਾਰ/ ਲੇਖਕ ਮੋਹਨ ਸ਼ਰਮਾ ਸੜਕ ਹਾਦਸੇ ਵਿੱਚ ਜ਼ਖ਼ਮੀ ਹੋ ਗਏ। ਉਹ ਅਮਰ ਹਸਪਤਾਲ ਪਟਿਆਲਾ ਵਿੱਚ ਜ਼ੇਰੇ-ਇਲਾਜ ਹਨ, ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸ੍ਰੀ ਸ਼ਰਮਾ ਦੇ ਸਾਥੀ ਸ ਸ ਰਮਲਾ ਨੇ ਦੱਸਿਆ ਕਿ ਐਤਵਾਰ ਸ਼ਾਮ ਨੂੰ ਮੋਹਨ ਸ਼ਰਮਾ ਸਥਾਨਕ ਹਰੀਪੁਰਾ ਰੋਡ ’ਤੇ ਗਏ ਸਨ ਜਿੱਥੇ ਉਨ੍ਹਾਂ ਨੂੰ ਸੜਕ ਪਾਰ ਕਰਦੇ ਸਮੇਂ ਦੋ ਪਹੀਆ ਵਾਹਨ ਨੇ ਲਪੇਟ ਵਿੱਚ ਲੈ ਲਿਆ। ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ। ਉਨ੍ਹਾਂ ਨੂੰ ਤੁਰੰਤ ਪ੍ਰਾਈਵੇਟ ਹਸਪਤਾਲ ’ਚ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਹਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਪਟਿਆਲਾ ਰੈਫ਼ਰ ਕਰ ਦਿੱਤਾ। ਉਹ ਵੈਂਟੀਲੇਟਰ ’ਤੇ ਹਨ।
Advertisement
Advertisement
×

