ਚੰਡੀਗੜ੍ਹ ’ਚ ਪੰਜਾਬੀਆਂ ਨਾਲ ਹੋ ਰਿਹੈ ਭੇਦ-ਭਾਵ: ਜਵੰਧਾ
ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪੰਜਾਬੀਆਂ ਨਾਲ ਹੋ ਰਿਹਾ ਵਿਤਕਰਾ ਕਿਸੇ ਵੀ ਰੂਪ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਯੂਨੀਵਰਸਿਟੀ ਦੀ...
Advertisement
ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪੰਜਾਬੀਆਂ ਨਾਲ ਹੋ ਰਿਹਾ ਵਿਤਕਰਾ ਕਿਸੇ ਵੀ ਰੂਪ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਯੂਨੀਵਰਸਿਟੀ ਦੀ ਸੈਨੇਟ ਚੋਣਾਂ ਦਾ ਮੁੱਦਾ ਵੀ ਇਸੀ ਭੇਦਭਾਵ ਦੀ ਕੜੀ ਹੈ। ਇਹ ਪ੍ਰਗਟਾਵਾ ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਕਰਦਿਆਂ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਦੀ ਸੈਨੇਟ ਚੋਣਾਂ ਕਈ ਸਾਲਾਂ ਤੋਂ ਟਾਲੀ ਜਾ ਰਹੀਆਂ ਹਨ, ਜਿਸ ਨਾਲ ਪੰਜਾਬੀ ਪ੍ਰੋਫੈਸਰਾਂ ਅਤੇ ਵਿਦਿਆਰਥੀਆਂ ਨੂੰ ਹੱਕ ਪ੍ਰਾਪਤ ਕਰਨ ਦਾ ਮੌਕਾ ਨਹੀਂ ਮਿਲ ਰਿਹਾ। ਮਿੰਕੂ ਜਵੰਧਾ ਨੇ ਕਿਹਾ ਕਿ ਇਹ ਸਪੱਸ਼ਟ ਤੌਰ ’ਤੇ ਭਾਜਪਾ ਸਰਕਾਰ ਵੱਲੋਂ ਪੰਜਾਬੀਆਂ ਦੇ ਵਿਰੁੱਧ ਚੱਲ ਰਹੀ ਸਾਜ਼ਿਸ਼ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਰੱਖਿਆ ਲਈ ਡਟ ਕੇ ਖੜੀ ਰਹੀ ਹੈ।
Advertisement
Advertisement
