ਲਹਿਰਾਗਾਗਾ: ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਸਰਕਾਰ ਦੇ ਬਜਟ ਬਾਰੇ ਕਿਹਾ ਕਿ ਪੰਜਾਬੀ ਲੋਕ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਦਿੱਲੀ ਮਾਡਲ ਲਾਗੂ ਕਰਨ ਨੂੰ ਪਸੰਦ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਬਜਟ ਫਲਾਪ ਬਜਟ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਪੰਜਾਬ ਦੀ ਲੋਕ ਇਨ੍ਹਾਂ ਦੇ 100 ਦਿਨਾਂ ਦੇ ਰਾਜ ਤੋਂ ਦੁਖੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬਜਟ ਵਿੱਚ ਵੀ ਪੁਰਾਣੀ ਸਰਕਾਰ ਵਾਲੀਆਂ ਗੱਲਾਂ ਹਨ। ਬੀਬੀ ਭੱਠਲ ਨੇ ਕਿਹਾ ਕਿ ਸਰਕਾਰ ਚੋਣਾਂ ਮੌਕੇ ਕੀਤੇ ਵਾਅਦਿਆਂ ਤੋਂ ਭਜਦੀ ਨਜ਼ਰ ਆ ਰਹੀ ਹੈ। ਇਸ ਦਾ ਸਬੂਤ ਸੰਗਰੂਰ ਲੋਕ ਸਭਾ ਦੇ ਚੋਣ ਨਤੀਜਿਆਂ ਤੋਂ ਮਿਲਦਾ ਹੈ। -ਪੱਤਰ ਪ੍ਰੇਰਕ