ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਦੀ ਨਿਘਰ ਰਹੀ ਆਰਥਿਕ ਹਾਲਤ ਚਿੰਤਾਜਨਕ ਕਰਾਰ

ਪੰਜਾਬ ਵਿੱਚ ਪਿਛਲੇ ਚਾਰ ਦਹਾਕਿਆਂ ਤੋਂ ਵੱਖ-ਵੱਖ ਰਾਜਨੀਤਕ ਪਾਰਟੀ ਦੀਆਂ ਸਰਕਾਰਾਂ ਵਿੱਚੋਂ ਕਿਸੇ ਨੇ ਵੀ ਪੰਜਾਬ ਦੀ ਨਿਘਾਰ ਵੱਲ ਜਾ ਰਹੀ ਆਰਥਿਕ ਵਿਵਸਥਾ ਨੂੰ ਦਰੁੱਸਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਸਾਰੀਆਂ ਹੀ ਪਾਰਟੀਆਂ ਨੇ ਆਪਣੇ ਰਾਜਨੀਤਕ ਹਿੱਤਾਂ ਲਈ ਸੂਬੇ ਦੀ...
Advertisement
ਪੰਜਾਬ ਵਿੱਚ ਪਿਛਲੇ ਚਾਰ ਦਹਾਕਿਆਂ ਤੋਂ ਵੱਖ-ਵੱਖ ਰਾਜਨੀਤਕ ਪਾਰਟੀ ਦੀਆਂ ਸਰਕਾਰਾਂ ਵਿੱਚੋਂ ਕਿਸੇ ਨੇ ਵੀ ਪੰਜਾਬ ਦੀ ਨਿਘਾਰ ਵੱਲ ਜਾ ਰਹੀ ਆਰਥਿਕ ਵਿਵਸਥਾ ਨੂੰ ਦਰੁੱਸਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਸਾਰੀਆਂ ਹੀ ਪਾਰਟੀਆਂ ਨੇ ਆਪਣੇ ਰਾਜਨੀਤਕ ਹਿੱਤਾਂ ਲਈ ਸੂਬੇ ਦੀ ਆਰਥਿਕ ਵਿਵਸਥਾ ਦਾ ਘਾਣ ਕੀਤਾ ਹੈ। ਇਸ ਹਾਲਾਤ ’ਤੇ ਚਿੰਤਾ ਜ਼ਾਹਿਰ ਕਰਦਿਆਂ ਸਮਾਜਿਕ ਤੇ ਆਰਥਿਕ ਚਿੰਤਕ ਪਾਲੀ ਰਾਮ ਬਾਂਸਲ ਨੇ ਕਿਹਾ ਕਿ ਪੰਜਾਬ ਸਿਰ ਕਰਜ਼ੇ ਦੀ ਪੰਡ ਸਮੇਂ ਨਾਲ ਭਾਰੀ ਹੁੰਦੀ ਜਾ ਰਹੀ ਹੈ। ਹਾਲਾਤ ਇਸ ਕਦਰ ਵਿਗੜ ਚੁੱਕੇ ਹਨ ਕਿ ਪੰਜਾਬ ਸਰਕਾਰ ਦੀ ਆਮਦਨੀ ਦਾ 122% ਸਰਕਾਰ ਵੱਲੋਂ ਲਏ ਕਰਜ਼ੇ ਦੀਆਂ ਕਿਸ਼ਤਾਂ, ਵਿਆਜ, ਤਨਖਾਹਾਂ, ਪੈਨਸ਼ਨਾਂ ਅਤੇ ਸਬਸਿਡੀਆਂ ਉਪਰ ਖਰਚ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸੱਤਧਾਰੀ ਪਾਰਟੀ ਨਾਲ-ਨਾਲ ਪਹਿਲੀਆਂ ਸਰਕਾਰਾਂ ਵੀ ਇਸ ਗੰਭੀਰ ਆਰਥਿਕ ਹਾਲਤ ਲਈ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਰਬ ਪਾਰਟੀ ਮੀਟਿੰਗ ਬੁਲਾ ਕੇ ਇਸ ਆਰਥਿਕ ਹਾਲਤ ’ਤੇ ਗੰਭੀਰ ਚਿੰਤਨ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਆਮਦਨ ਦਾ 122% ਖਰਚ ਗੈਰ-ਵਿਕਾਸ ਕੰਮਾਂ ’ਤੇ ਹੋ ਰਿਹਾ ਹੈ ਤਾਂ ਵਿਕਾਸ ਕਾਰਜਾਂ ਲਈ ਪੈਸਾ ਕਿੱਥੋਂ ਆਵੇਗਾ? ਜੇਕਰ ਵਿਕਾਸ ਨਹੀਂ ਹੋਵੇਗਾ ਤਾਂ ਰੁਜ਼ਗਾਰ ਕਿੱਥੋਂ ਆਵੇਗਾ, ਕਰਜ਼ੇ ਅਤੇ ਰਾਜ ਦੀ ਕੁੱਲ ਘਰੇਲੂ ਉਪਜ ਦਾ ਅਨੁਪਾਤ 46.6% ਹੋਣਾ ਜੋ ਅਰੁਣਾਚਲ ਪ੍ਰਦੇਸ਼ ਤੋਂ ਬਾਅਦ ਸਭ ਤੋਂ ਵੱਧ ਹੈ, ਜੋ ਪੰਜਾਬ ਦੀ ਡੋਲ ਰਹੀ ਆਰਥਿਕ ਹਾਲਤ ਦੀ ਨਿਸ਼ਾਨੀ ਹੈ। ਸਾਰੀਆਂ ਸਬੰਧਤ ਧਿਰਾਂ ਨੇ ਜੇਕਰ ਇਸ ਮਸਲੇ ਵੱਲ ਧਿਆਨ ਨਾ ਦਿੱਤਾ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਨੂੰ ਦੀਵਾਲੀਆ ਹੋਣਾ ਪੈ ਸਕਦਾ ਹੈ ਤੇ ਆਰਥਿਕ ਐਮਰਜੈਂਸੀ ਦੀ ਨੌਬਤ ਆ ਸਕਦੀ ਹੈ। ਸ੍ਰੀ ਬਾਂਸਲ ਨੇ ਪੰਜਾਬ ਦੀ ਵਿਗੜ ਚੁੱਕੀ ਆਰਥਿਕ ਹਾਲਤ ਨੂੰ ਸੰਭਾਲਣ ਲਈ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਰਾਜਨੀਤਕ ਮਤਭੇਦ ਪਾਸੇ ਰੱਖਕੇ ਇਸ ਗੰਭੀਰ ਮੁੱਦੇ ਦਾ ਕੋਈ ਹੱਲ ਕੱਢਣ ਤਾਂ ਕਿ ਪੰਜਾਬ ਤੇ ਪੰਜਾਬ ਦੀ ਆਰਥਿਕਤਾ ਨੂੰ ਬਚਾਇਆ ਜਾ ਸਕੇ।

 

Advertisement

 

Advertisement
Show comments