ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਿੰਡ ਪੁੰਨਾਵਾਲ ਦੀ ਨੁਹਾਰ ਬਦਲੀ

ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਪਿੰਡਾਂ ਵਿੱਚ ਵਿਕਾਸ ਕਾਰਜ ਆਰੰਭੇ ਹੋਏ ਹਨ। ਇਸੇ ਲੜੀ ਤਹਿਤ ਧੂਰੀ ਹਲਕੇ ਦੇ ਪਿੰਡ ਪੁੰਨਾਵਾਲ ਵਿੱਚ ਕਰੀਬ ਡੇਢ ਕਰੋੜ ਨਾਲ ਪਿੰਡ ਵਿੱਚ ਟਿਊਬਵੈੱਲ, ਸੜਕਾਂ ਤੇ ਗਲੀਆਂ ਦੀ ਉਸਾਰੀ ਤੇ ਪ੍ਰਾਇਮਰੀ ਸਕੂਲ ਵਿੱਚ ਸਕੂਲ ਆਫ਼...
Advertisement
ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਪਿੰਡਾਂ ਵਿੱਚ ਵਿਕਾਸ ਕਾਰਜ ਆਰੰਭੇ ਹੋਏ ਹਨ। ਇਸੇ ਲੜੀ ਤਹਿਤ ਧੂਰੀ ਹਲਕੇ ਦੇ ਪਿੰਡ ਪੁੰਨਾਵਾਲ ਵਿੱਚ ਕਰੀਬ ਡੇਢ ਕਰੋੜ ਨਾਲ ਪਿੰਡ ਵਿੱਚ ਟਿਊਬਵੈੱਲ, ਸੜਕਾਂ ਤੇ ਗਲੀਆਂ ਦੀ ਉਸਾਰੀ ਤੇ ਪ੍ਰਾਇਮਰੀ ਸਕੂਲ ਵਿੱਚ ਸਕੂਲ ਆਫ਼ ਹੈਪੀਨੈੱਸ ਵਰਗੀਆਂ ਪਹਿਲਕਦਮੀਆਂ ਨੇ ਪਿੰਡ ਨੂੰ ਨਵੀਂ ਪਛਾਣ ਦਿੱਤੀ ਹੈ। ਪੁੰਨਾਵਾਲ ਪਿੰਡ ਦੀ ਸਰਪੰਚ ਰਾਜ ਰਾਣੀ ਨੇ ਦੱਸਿਆ ਕਿ ਪਿੰਡ ਵਿੱਚ ਗਲੀਆਂ ਵਿੱਚ ਬਲਾਕ ਟਾਈਲ ਲਗਾਉਣ ਦਾ ਕੰਮ ਚੱਲ ਰਿਹਾ ਹੈ, ਜਦਕਿ ਪਿਛਲੇ ਸਾਢੇ ਤਿੰਨ ਸਾਲਾਂ ਦੌਰਾਨ 25 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਹਾਲ, 24 ਲੱਖ ਰੁਪਏ ਨਾਲ ਗਲੀਆਂ ਦੀ ਉਸਾਰੀ, 13 ਲੱਖ ਰੁਪਏ ਨਾਲ ਟਿਊਬਵੈੱਲ, 25 ਲੱਖ ਰੁਪਏ ਨਾਲ ਛੱਪੜ ਦੀ ਉਸਾਰੀ ਸਮੇਤ 40 ਲੱਖ ਰੁਪਏ ਪ੍ਰਾਇਮਰੀ ਸਕੂਲ ਨੂੰ ਸਕੂਲ ਆਫ਼ ਹੈਪੀਨੈੱਸ ਤਹਿਤ ਮਿਲੇ ਹਨ, ਜਿਸ ਨਾਲ ਸਕੂਲ ਵਿੱਚ ਤਿੰਨ ਹੋਰ ਕਮਰਿਆਂ ਦੀ ਉਸਾਰੀ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਪਿੰਡ ਦੇ ਸ਼ਮਸ਼ਾਨਘਾਟ ਦੀ ਚਾਰਦੀਵਾਰੀ, ਸੈਕੰਡਰੀ ਸਕੂਲ ਦੀ ਚਾਰਦੀਵਾਰੀ ਦੀ ਮੁਰੰਮਤ ਤੋਂ ਇਲਾਵਾ ਪਿੰਡਾਂ ਦੀਆਂ ਸੜਕਾਂ ਅਤੇ ਗਲੀਆਂ ਦੀ ਉਸਾਰੀ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਪਿੰਡ ਦੇ ਵਿਕਾਸ ਲਈ ਲਗਾਤਾਰ ਫ਼ੰਡ ਮਿਲਣ ਸਦਕਾ ਪੁੰਨਾਵਾਲ ਦਾ ਵਿਕਾਸ ਤੇਜ਼ੀ ਨਾਲ ਹੋਇਆ ਹੈ ਤੇ ਪਿੰਡ ਵਿੱਚ ਸ਼ਹਿਰ ਵਾਲੀ ਹਰੇਕ ਸਹੂਲਤ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਵੱਲ ਦਿੱਤੀ ਜਾ ਰਹੀ ਵਿਸ਼ੇਸ਼ ਤਵੱਜੋਂ ਲਈ ਧੰਨਵਾਦ ਕੀਤਾ।

 

Advertisement

Advertisement
Show comments