ਹਰਦੀਪ ਸਿੰਘ ਸੋਢੀ
ਧੂਰੀ, 12 ਅਪਰੈਲ
ਅੱਜ ਨਗਰ ਕੌਂਸਲ ਧੂਰੀ ਦੇ ਪ੍ਰਧਾਨ ਦੀ ਚੋਣ ਐੱਸ.ਡੀ.ਐੱਮ ਧੂਰੀ ਲਤੀਫ਼ ਅਹਿਮਦ ਦੀ ਅਗਵਾਈ ਹੇਠ ਹੋਈ। ਚੋਣ ਮੌਕੇ ਵਿਧਾਇਕ ਦਲਵੀਰ ਸਿੰਘ ਗੋਲਡੀ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਸਾਬਕਾ ਨਗਰ ਕੌਂਸਲ ਪ੍ਰਧਾਨ ਸੰਦੀਪ ਤਾਇਲ ਦੀ ਪਤਨੀ ਪੁਸ਼ਪਾ ਰਾਣੀ ਨੂੰ ਪ੍ਰਧਾਨ ਚੁਣ ਲਿਆ ਗਿਆ। ਇਸ ਤੋਂ ਇਲਾਵਾ ਸਾਧੂ ਰਾਮ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਐਡਵੋਕੇਟ ਰਾਜੀਵ ਚੌਧਰੀ ਨੂੰ ਸਰਬਸੰਮਤੀ ਨਾਲ ਮੀਤ ਪ੍ਰਧਾਨ ਚੁਣ ਲਿਆ ਗਿਆ। ਚੁਣੇ ਗਏ ਅਹੁਦੇਦਾਰਾਂ ਨੇ ਸਾਥੀ ਮੈਂਬਰਾਂ ਦਾ ਧੰਨਵਾਦ ਕੀਤਾ।ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ ਸ਼ਹਿਰ ਦਾ ਵਿਕਾਸ ਬਿਨਾਂ ਕਿਸੇ ਪੱਖਪਾਤ ਤੋਂ ਕਰਵਾਇਆ ਜਾਵੇਗਾ।