ਪੱਤਰ ਪ੍ਰੇਰਕ
ਲਹਿਰਾਗਾਗਾ, 24 ਜੁਲਾਈ
ਪਿੰਡ ਘੋੜੇਨਬ ਦੇ ਸਰਕਾਰੀ ਸਕੂਲ ਵਿੱਚ ਗਿਆਰਵੀਂ ਜਮਾਤ ’ਚ ਦਾਖਲੇ ਨਾ ਹੋਣ ਖ਼ਿਲਾਫ਼ ਅੱਜ ਪਿੰਡ ਵਾਸੀਆਂ ਵੱਲੋਂ ਭਾਰੀ ਇਕੱਠ ਕੀਤਾ ਗਿਆ। ਪਿੰਡ ਵਾਸੀਆਂ ਨੇ ਦੱਸਿਆ ਕਿ ਪਿਛਲੀ ਸਰਕਾਰ ਵੱਲੋਂ ਸਕੂਲ ਨੂੰ ਅਪਗ੍ਰੇਡ ਕੀਤਾ ਗਿਆ ਸੀ ਪਰ ਅਜੇ ਤੱਕ ਇਸ ਸਬੰਧੀ ਕੋਈ ਵੀ ਪੱਤਰ ਜਾਰੀ ਨਹੀਂ ਕੀਤਾ ਤੇ ਨਾ ਹੀ ਸਕੂਲ ਨੂੰ ਆਈਡੀ ਜਾਰੀ ਕੀਤੀ ਗਈ ਹੈ, ਜਿਸ ਕਾਰਨ ਪਿੰਡ ਦੇ ਵਿਦਿਆਰਥੀਆਂ ਦਾ ਭਵਿੱਖ ਖਤਰੇ ’ਚ ਹੈ। ਉੱਚ ਅਧਿਕਾਰੀਆਂ ਤੇ ਸਰਕਾਰ ਤੱਕ ਪਹੁੰਚ ਕਰਨ ਤੋ ਬਾਅਦ ਵੀ ਮਸਲਾ ਹੱਲ ਨਹੀਂ ਹੋਇਆ। ਪਿੰਡ ਵਾਸੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਸ ਮਸਲੇ ਦਾ ਜਲਦੀ ਕੋਈ ਹੱਲ ਨਹੀਂ ਹੁੰਦਾ ਤਾਂ ਸਕੂਲ ਦੇ ਸਾਹਮਣੇ ਪੱਕਾ ਧਰਨਾ ਲਗਾਇਆ ਜਾਵੇਗਾ।