ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ

ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ

ਪੱਤਰ ਪ੍ਰੇਰਕ

ਸੁਨਾਮ ਊਧਮ ਸਿੰਘ ਵਾਲਾ, 22 ਫਰਵਰੀ

ਲੋਕ ਘੋਲਾਂ ਦੇ ਲੇਖੇ ਆਪਣੀ ਸਾਰੀ ਜ਼ਿੰਦਗੀ ਲਾਉਣ ਵਾਲੇ ਮਰਹੂਮ ਕਾਮਰੇਡ ਕਾਲੀਚਰਨ ਕੌਸ਼ਿਕ ਦੀ ਪਤਨੀ ਮਾਤਾ ਕੈਲਾਸ਼ ਦੇਵੀ ਨਮਿਤ ਹੋਏ ਸ਼ਰਧਾਂਜਲੀ ਸਮਾਗਮ ਮੌਕੇ ਬੁਲਾਰਿਆਂ ਨੇ ਕੇਂਦਰ ਸਰਕਾਰ ਦੀ ਲੋਕ ਮਾਰੂ ਨੀਤੀਆਂ ਖਿਲਾਫ ਭੜਾਸ ਕੱਢੀ। ਸਮਾਗਮ ਵਿਚ ਸਮਾਜਿਕ, ਰਾਜਨੀਤਿਕ, ਸਾਹਿਤਕ ਅਤੇ ਇਲਾਕੇ ਦੀਆਂ ਉੱਘੀਆਂ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ। ਮਾਤਾ ਕੈਲਾਸ਼ ਦੇਵੀ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ। ਸ਼ਰਧਾਂਜਲੀ ਸਮਾਗਮ ਮੌਕੇ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਜਨਰਲ ਸਕੱਤਰ ਮੇਜਰ ਸਿੰਘ ਪੁੰਨਾਵਾਲ, ਵਿਧਾਇਕ ਅਮਨ ਅਰੋੜਾ, ਕਮਿਊਨਿਸਟ ਆਗੂ ਭੂਪ ਚੰਦ ਚੰਨੋ, ਆੜ੍ਹਤੀਆ ਆਗੂ ਰਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਇੱਕ ਪਾਸੇ ਕਾਮਰੇਡ ਕੌਸ਼ਿਕ ਵਰਗੇ ਲੋਕਾਂ ਨੇ ਲੋਕਾਂ ਲਈ ਆਪਣੀ ਸਾਰੀ ਜ਼ਿੰਦਗੀ ਲਾ ਦਿੱਤੀ ਦੂਜੇ ਪਾਸੇ ਲੋਕਾਂ ਵੱਲੋਂ ਚੁਣੇ ਹੋਏ ਪ੍ਰਧਾਨ ਮੰਤਰੀ ਵੱਲੋਂ ਲੋਕ ਹਿੱਤਾਂ ਦਾ ਘਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਇਨ੍ਹਾਂ ਮਾਰੂ ਨੀਤੀਆਂ ਖਿਲਾਫ ਦੇਸ਼ ਦੇ ਬੱਚੇ ਬੱਚੇ ਨੂੰ ਆਵਾਜ਼ ਬੁਲੰਦ ਕਰਨੀ ਪਵੇਗੀ। ਮਰਹੂਮ ਕਾਮਰੇਡ ਜੋੜੇ ਦੇ ਬੇਟੇ ਕੇਵਲ ਕੌਸ਼ਿਕ, ਰਾਜੀਵ ਕੌਸ਼ਿਕ, ਰੋਹਿਤ ਕੌਸ਼ਿਕ ਅਤੇ ਕਾਮਰੇਡ ਵਰਿੰਦਰ ਕੌਸ਼ਿਕ ਨੇ ਲੋਕਾਂ ਦਾ ਧੰਨਵਾਦ ਕੀਤਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All