ਕਾਲਾ ਆਜ਼ਾਦੀ ਦਿਵਸ ਮਨਾਉਣ ਦਾ ਫੈਸਲਾ

ਪੰਜਾਬ ਸਰਕਾਰ ਖ਼ਿਲਾਫ਼ ਘਰਾਂ ’ਤੇ ਕਾਲੇ ਝੰਡੇ ਲਾਏ

ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੂੰ ਕਾਲੀਆਂ ਝੰਡੀਆਂ ਦਿਖਾਉਣ ਦਾ ਐਲਾਨ

ਪੰਜਾਬ ਸਰਕਾਰ ਖ਼ਿਲਾਫ਼ ਘਰਾਂ ’ਤੇ ਕਾਲੇ ਝੰਡੇ ਲਾਏ

ਘਰ ’ਤੇ ਕਾਲੇ ਝੰਡਾ ਲਗਾਉਂਦੀ ਹੋਈ ਬੇਰੁਜ਼ਗਾਰ ਅਧਿਆਪਕਾ।

ਗੁਰਦੀਪ ਸਿੰਘ ਲਾਲੀ
ਸੰਗਰੂਰ, 12 ਅਗਸਤ

ਪਿਛਲੇ ਦੋ ਸਾਲਾਂ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈਟ ਪਾਸ ਬੇਰੁਜ਼ਗਾਰ ਬੀ.ਐਡ. ਅਧਿਆਪਕਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਂਦਿਆਂ ਕਾਲੀ ਅਜ਼ਾਦੀ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਯੂਨੀਅਨ ਵਲੋਂ ਉਲੀਕੇ ਸੰਘਰਸ਼ ਤਹਿਤ ਪੰਜਾਬ ਭਰ ਵਿਚ ਬੇਰੁਜ਼ਗਾਰ ਅਧਿਆਪਕਾਂ ਵਲੋਂ ਆਪੋ ਆਪਣੇ ਘਰਾਂ ਦੇ ਕੋਠਿਆਂ ਉਪਰ ਕਾਲੇ ਝੰਡੇ ਲਗਾ ਦਿੱਤੇ ਗਏ ਹਨ ਅਤੇ 15 ਅਗਸਤ ਨੂੰ ਅਜ਼ਾਦੀ ਦਿਵਸ ਮੌਕੇ ਸੰਗਰੂਰ ’ਚ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦਾ ਕਾਲੀਆਂ ਝੰਡੀਆਂ ਨਾਲ ਸਵਾਗਤ ਕਰਨ ਦਾ ਐਲਾਨ ਕੀਤਾ ਗਿਆ ਹੈ।

ਟੈਟ ਪਾਸ ਬੇਰੁਜ਼ਗਾਰ ਬੀ.ਐਡ. ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਸਾਰੀਆਂ ਵਿਦਿਅਕ ਯੋਗਤਾਵਾਂ ਪੂਰੀਆਂ ਕਰਨ ਦੇ ਬਾਵਜੂਦ ਨੌਕਰੀ ਉਡੀਕਦਿਆਂ ਹਜ਼ਾਰਾਂ ਉਮੀਦਵਾਰ ਨਿਰਧਾਰਤ ਉਮਰ-ਹੱਦ ਲੰਘਾ ਚੁੱਕੇ ਹਨ ਜਿਸ ਦੀ ਜਿੰਮੇਵਾਰ ਪੰਜਾਬ ਸਰਕਾਰ ਦੀ ਹੈ। ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵੱਲੋਂ ਕੱਢੀਆਂ ਮਾਸਟਰ ਕਾਡਰ ਦੀਆਂ ਅਸਾਮੀਆਂ ਤਹਿਤ ਸਮਾਜਿਕ ਸਿੱਖਿਆ 54, ਪੰਜਾਬੀ ਦੀਆਂ 62, ਹਿੰਦੀ ਦੀਆਂ ਮਹਿਜ਼ 52 ਅਸਾਮੀਆਂ ਕੱਢੀਆਂ ਹਨ ਪਰ ਇਨ੍ਹਾਂ ਅਸਾਮੀਆਂ ’ਚ ਭਰਤੀ ਲਈ ਉਮਰ ਦੀ 37 ਤੋਂ 42 ਸਾਲ ਕਰਨ ਤੇ ਅਸਾਮੀਆਂ ਦੀ ਗਿਣਤੀ ਵਧਾਉਣ ਦੀ ਮੰਗ ਕਰਦਿਆਂ ਯੂਨੀਅਨ ਨੇ ਮੰਗਾਂ ਦਾ ਹੱਲ ਨਾ ਹੋਣ ’ਤੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ।

15 ਅਗਸਤ ਤੱਕ ਲੱਗੇ ਰਹਿਣਗੇ ਕਾਲੇ ਝੰਡੇ

ਟੈਟ ਪਾਸ ਬੇਰੁਜ਼ਗਾਰ ਬੀ.ਐਡ. ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਅਧਿਆਪਕਾਂ ਨੇ ਘਰਾਂ ਦੇ ਕੋਠਿਆਂ ਉਪਰ ਕਾਲੇ ਝੰਡੇ ਲਗਾ ਦਿੱਤੇ ਹਨ ਜੋ ਕਿ 15 ਅਗਸਤ ਤੱਕ ਲੱਗੇ ਰਹਿਣਗੇ। ਕਾਲੇ ਝੰਡੇ ਲਗਾਉਣ ਦਾ ਮੰਤਵ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਣਾ ਹੈ। ਸੂਬਾ ਪ੍ਰਧਾਨ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਪ੍ਰਸ਼ਾਸਨ ਵੱਲੋਂ ਵਾਅਦਾ ਕੀਤੇ ਜਾਣ ’ਤੇ ਵੀ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਮੀਟਿੰਗ ਨਾ ਹੋਣ ’ਤੇ ਬੇਰੁਜ਼ਗਾਰ ਬੀਐੱਡ ਅਧਿਆਪਕ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਬੇਨਤੀ ’ਤੇ ਗੌਰ ਕਰਦਿਆਂ ਬੇਰੁਜ਼ਗਾਰ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਦੀ ਕੋਠੀ ਦਾ 17 ਜੁਲਾਈ ਨੂੰ ਕੀਤਾ ਜਾਣ ਵਾਲਾ ਘਿਰਾਓ ਵਾਪਸ ਲੈ ਲਿਆ ਸੀ ਪਰ ਫ਼ਿਰ ਵੀ ਸਿੱਖਿਆ ਸਕੱਤਰ ਨਾਲ ਹਫ਼ਤੇ ਦੇ ਅੰਦਰ ਮੀਟਿੰਗ ਕਰਾਉਣ ਦਾ ਵਾਅਦਾ ਪ੍ਰਸ਼ਾਸਨ ਨੇ ਪੂਰਾ ਨਹੀਂ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All