ਰਾਜਾ ਵੜਿੰਗ ਦੀ ਸ਼ਬਦਾਵਲੀ ਨਾਲ ਠੇਸ ਪੁੱਜੀ: ਈਲਵਾਲ
‘ਆਪ’ ਆਗੂ ਤੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਰਾਜਾ ਵੜਿੰਗ ਦੀ ਅਜਿਹੀ ਸ਼ਬਦਾਵਲੀ ਨਾਲ ਸਮੁੱਚੇ ਦਲਿਤ ਭਾਈਚਾਰੇ...
Advertisement
‘ਆਪ’ ਆਗੂ ਤੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਰਾਜਾ ਵੜਿੰਗ ਦੀ ਅਜਿਹੀ ਸ਼ਬਦਾਵਲੀ ਨਾਲ ਸਮੁੱਚੇ ਦਲਿਤ ਭਾਈਚਾਰੇ ਦੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਅਤੇ ਲੋਕ ਸਭਾ ਮੈਂਬਰ ਦੀ ਜ਼ਿੰਮੇਵਾਰੀ ਨਿਭਾ ਰਹੇ ਵਿਅਕਤੀ ਤੋਂ ਐੱਸ ਸੀ ਵਰਗ ਪ੍ਰਤੀ ਅਜਿਹੀ ਸ਼ਬਦਾਵਲੀ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਮੰਗ ਕੀਤੀ ਕਿ ਰਾਜਾ ਵੜਿੰਗ ਖ਼ਿਲਾਫ਼ ਕਾਨੂੰਨ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇ।
Advertisement
Advertisement
