ਪੱਤਰ ਪ੍ਰੇਰਕ
ਸ਼ੇਰਪੁਰ, 7 ਅਗਸਤ
ਕਿਰਤੀ ਕਿਸਾਨ ਯੂਨੀਅਨ ਵੱਲੋਂ ਇਲਾਕੇ ਦੇ ਕਿਸਾਨਾਂ ਸਮੇਤ 8 ਨੂੰ ਅਗਸਤ ਮੋਟਰਸਾਈਕਲ ਮਾਰਚ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਧੂਰੀ ਸਥਿਤ ਦਫ਼ਤਰ ਮੰਗ ਪੱਤਰ ਸੌਂਪੇ ਜਾਣ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦੇ ਦਿੱਤੀਆਂ ਗਈਆਂ ਹਨ। ਮੋਟਰਸਾਈਕਲ ਮਾਰਚ ਦੀਆਂ ਤਿਆਰੀਆਂ ਦੇ ਆਖਰੀ ਦਿਨ ਅੱਜ ਪਿੰਡ ਰੂੜਗੜ੍ਹ ਵਿਖੇ ਸ਼ਿਵਦੇਵ ਸਿੰਘ ਅਤੇ ਈਸਾਪੁਰ ਲੰਡਾ ਵਿਖੇ ਸੁਖਦੇਵ ਸਿੰਘ ਧਨੇਸਰ ਦੀ ਅਗਵਾਈ ਹੇਠ ਜਥੇਬੰਦੀ ਵੱਲੋਂ ਰੈਲੀ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਨਹਿਰੀ ਪਾਣੀਆਂ ਲਈ ਵਿੱਢੀ ਲੜਾਈ ਵਿੱਚ ਕੁੱਦਣ ਦਾ ਸੱਦਾ ਦਿੱਤਾ। ਜਥੇਬੰਦੀ ਦਾ ਦਾਅਵਾ ਹੈ ਕਿ ਤੇਜ਼ੀ ਨਾਲ ਡੂੰਘੇ ਜਾ ਰਹੇ ਧਰਤੀ ਹੇਠਲੇ ਪਾਣੀ ਕਾਰਨ ਕੁੱਝ ਸਾਲਾਂ ਤੱਕ ਸਾਹਮਣੇ ਆਉਣ ਵਾਲੇ ਸੰਭਾਵੀ ਪਾਣੀ ਸੰਕਟ ਦੇ ਮੱਦੇਨਜ਼ਰ ਮੁੱਖ ਮੰਤਰੀ ਦੇ ਹਲਕਾ ਧੂਰੀ ਅਤੇ ਬਲਾਕ ਸ਼ੇਰਪੁਰ ਨਾਲ ਸਬੰਧਤ ਪਿੰਡਾਂ ਵਿੱਚ ਨਹਿਰੀ ਪਾਣੀ ਦੀ ਪ੍ਰਾਪਤੀ ਲਈ ਝੰਡਾ ਚੁੱਕ ਕੇ ਤੁਰੀ ਕਿਰਤੀ ਕਿਸਾਨ ਯੂਨੀਅਨ ਨੂੰ ਭਾਰੀ ਉਤਸ਼ਾਹ ਮਿਲ ਰਿਹਾ ਹੈ। ਰੈਲੀਆਂ ਦੀ ਸਫਲਤਾ ਲਈ ਪਿੰਡ ਰੂੜਗੜ੍ਹ ਵਿਖੇ ਸਾਬਕਾ ਸਰਪੰਚ ਸੁਰਿੰਦਰ ਸਿੰਘ, ਸਾਬਕਾ ਸਰਪੰਚ ਸੁਖਵਿੰਦਰ ਸਿੰਘ, ਰਣਜੀਤ ਸਿੰਘ, ਇੰਦਰਜੀਤ ਸਿੰਘ, ਸਮਸ਼ੇਰ ਸਿੰਘ, ਦਰਸ਼ਨ ਸਿੰਘ, ਹਰਵਿੰਦਰਪਾਲ ਸਿੰਘ, ਜਗਜੀਤ ਸਿੰਘ ਜਗਦੇਵ ਸਿੰਘ ਆਦਿ ਦਾ ਖਾਸ ਯੋਗਦਾਨ ਰਿਹਾ।