ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 27 ਜੁਲਾਈ
ਆਜ਼ਾਦੀ ਸੰਘਰਸ਼ ਦੌਰਾਨ ਲੜੇ ਗਏ ‘ਭਾਰਤ ਛੱਡੋ ਅੰਦੋਲਨ’ ਦੀ 80ਵੀਂ ਵਰ੍ਹੇਗੰਢ ਮੌਕੇ ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਜ਼ਿਲ੍ਹਾ ਇਕਾਈ ਸੰਗਰੂਰ ਵੱਲੋਂ 8 ਅਗਸਤ ਨੂੰ ਸਥਾਨਕ ਪ੍ਰਜਾਪਤ ਧਰਮਸ਼ਾਲਾ ਵਿਚ ਰੈਲੀ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦਿੱਤਾ ਜਾਵੇਗਾ। ਇਹ ਫ਼ੈਸਲਾ ਸਵਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਸਭਾ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ ਵਿੱਚ ਕੀਤਾ ਗਿਆ। ਮੀਟਿੰਗ ’ਚ ਸੂਬਾ ਆਗੂ ਵਿਸ਼ਵ ਕਾਂਤ, ਮਨਧੀਰ ਸਿੰਘ, ਗੁਰਪ੍ਰੀਤ ਕੌਰ, ਦਾਤਾ ਸਿੰਘ, ਮੁਖਤਿਆਰ ਸਿੰਘ, ਜਗਰੂਪ ਸਿੰਘ, ਵਿਸਾਖਾ ਸਿੰਘ ਆਦਿ ਹਾਜ਼ਰ ਸਨ