ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 4 ਅਗਸਤ
ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵਲੋਂ ਆਪਣੇ ਪੱਕੇ ਰੁਜ਼ਗਾਰ ਦੀ ਰਾਖੀ ਲਈ, ਅਧਿਆਪਕ, ਵਿਦਿਆਰਥੀ ਅਤੇ ਲੋਕ ਦੋਖੀ ਨੀਤੀਆਂ ਖ਼ਿਲਾਫ਼ ਸੰਗਰੂਰ ਵਿੱਚ 7 ਅਗਸਤ ਨੂੰ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ, ਜਿਸ ਦੀਆਂ ਤਿਆਰੀਆਂ ਲਈ ਡੀਟੀਐੱਫ਼ ਦੀ ਮੀਟਿੰਗ ਸੂਬਾ ਪ੍ਰਧਾਨ ਦਿਗਵਿਜੈਪਾਲ ਸ਼ਰਮਾ ਦੀ ਅਗਵਾਈ ਹੇਠ ਹੋਈ। ਸੂਬਾ ਪ੍ਰਧਾਨ ਨੇ ਕਿਹਾ ਕਿ ਅਧਿਆਪਕਾਂ ਨੂੰ ਆਪਣੇ ਪੱਕੇ ਰੁਜ਼ਗਾਰ ਦੀ ਰਾਖੀ ਲਈ ਤੇ ਸਿੱਖਿਆ ਦੇ ਨਿੱਜੀਕਰਨ ਤੇ ਵਪਾਰੀਕਰਨ ਨੂੰ ਠੱਲ੍ਹ ਪਾਉਣ ਲਈ ਲਗਾਤਾਰ ਵੱਡੇ ਸੰਘਰਸ਼ਾਂ ਦੀ ਜ਼ਰੂਰਤ ਹੈ। ਇਸ ਮੌਕੇ ਆਗੂ ਸਹਿਦੇਵ ਚੱਠਾ, ਰਾਜਬੀਰ ਤੇ ਸੁਖਜਿੰਦਰ ਸੰਗਰੂਰ ਆਦਿ ਹਾਜ਼ਰ ਸਨ।