ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੱਕੇ ਮੋਰਚੇ ਦੌਰਾਨ ਚੌਥੇ ਦਿਨ ਰੈਲੀ

ਭਵਾਨੀਗੜ੍ਹ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪਿੰਡ ਜੌਲੀਆਂ ਵਿੱਚ ਭੂ ਮਾਫੀਆ ਤੋਂ ਪੀੜਤ ਕਿਸਾਨ ਅਵਤਾਰ ਸਿੰਘ ਦੇ ਹੱਕ ਵਿੱਚ ਲਗਾਏ ਪੱਕੇ ਮੋਰਚੇ ਦੇ ਚੌਥੇ ਦਿਨ ਅੱਜ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਰੈਲੀ ਕੀਤੀ ਗਈ। ਇਸ ਮੌਕੇ ਯੂਨੀਅਨ...
ਪਿੰਡ ਜੌਲੀਆਂ ਵਿੱਚ ਰੈਲੀ ਨੂੰ ਸੰਬੋਧਨ ਕਰਦਾ ਹੋਇਆ ਕਿਸਾਨ ਆਗੂ।-ਫੋਟੋ: ਮੱਟਰਾਂ
Advertisement

ਭਵਾਨੀਗੜ੍ਹ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪਿੰਡ ਜੌਲੀਆਂ ਵਿੱਚ ਭੂ ਮਾਫੀਆ ਤੋਂ ਪੀੜਤ ਕਿਸਾਨ ਅਵਤਾਰ ਸਿੰਘ ਦੇ ਹੱਕ ਵਿੱਚ ਲਗਾਏ ਪੱਕੇ ਮੋਰਚੇ ਦੇ ਚੌਥੇ ਦਿਨ ਅੱਜ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਰੈਲੀ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਦੱਸਿਆ ਕਿ 15 ਜੁਲਾਈ ਨੂੰ ਯੂਨੀਅਨ ਵੱਲੋਂ ਭੂ ਮਾਫੀਆ ਤੋਂ ਪੀੜਤ ਕਿਸਾਨ ਦੇ ਹੱਕ ਵਿੱਚ ਸੂਬਾ ਪੱਧਰੀ ਰੈਲੀ ਕਰਕੇ ਕਿਸਾਨ ਦੀ ਜ਼ਮੀਨ ਵਿੱਚ ਝੋਨਾ ਲਗਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਕਿਸਾਨ ਦੀ ਜ਼ਮੀਨ ਅਤੇ ਫ਼ਸਲ ਦੀ ਰਾਖੀ ਲਈ ਯੂਨੀਅਨ ਵੱਲੋਂ ਜ਼ਿਲ੍ਹਾ ਕਮੇਟੀ ਦੀ ਅਗਵਾਈ ਹੇਠ ਪੱਕਾ ਮੋਰਚਾ ਲਗਾਤਾਰ ਜਾਰੀ ਰੱਖਿਆ ਜਾਵੇਗਾ। ਬੁਲਾਰਿਆਂ ਨੇ ਪੀੜਤ ਪਰਿਵਾਰ ਉਤੇ ਪਾਏ ਝੂਠੇ ਕੇਸ ਰੱਦ ਕਰਨ ਅਤੇ ਸੂਦਖੋਰ ਤੇ ਭੂ ਮਾਫੀਆ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ। ਰੈਲੀ ਵਿੱਚ ਵਿਦਿਆਰਥੀ ਲਹਿਰ ਦੇ ਸ਼ਹੀਦ ਪ੍ਰਿਥੀਪਾਲ ਸਿੰਘ ਰੰਧਾਵਾ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ ਗਈ। -ਪੱਤਰ ਪ੍ਰੇਰਕ

Advertisement
Advertisement
Tags :
ਚੌਥੇਦੌਰਾਨਪੱਕੇਮੋਰਚੇਰੈਲੀ