ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਝੰਡੇ ਹੇਠ ਰੈਲੀ

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਝੰਡੇ ਹੇਠ ਰੈਲੀ

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਡੀਸੀ ਕੰਪਲੈਕਸ ਅੱਗੇ ਰੋਸ ਰੈਲੀ ’ਚ ਸ਼ਾਮਲ ਲੋਕ।

ਗੁਰਦੀਪ ਸਿੰਘ ਲਾਲੀ

ਸੰਗਰੂਰ, 7 ਅਪਰੈਲ

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਸੈਂਕੜੇ ਮਜ਼ਦੂਰਾਂ ਵਲੋਂ ਰਾਖਵੇਂ ਕੋਟੇ ਦੀਆਂ ਪੰਚਾਇਤੀ ਜ਼ਮੀਨਾਂ ਦਾ ਪੱਕਾ ਹੱਲ ਕਰਨ ਸਮੇਤ ਹੋਰ ਅਨੇਕਾਂ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਅੱਗੇ ਵਿਸ਼ਾਲ ਰੋਸ ਰੈਲੀ ਕੀਤੀ ਗਈ ਅਤੇ ਰੋਸ ਮਾਰਚ ਕਰਦਿਆਂ ਦਿੱਲੀ-ਲੁਧਿਆਣਾ ਹਾਈਵੇਅ ’ਤੇ ਸਥਿਤ ਭਗਵਾਨ ਮਹਾਵੀਰ ਚੌਕ ਵਿਚ ਕਰੀਬ ਤਿੰਨ ਘੰਟੇ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੱਤਾ ਗਿਆ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਝੰਡੇ ਹੇਠ ਵੱਡੀ ਗਿਣਤੀ ਵਿੱਚ ਮਜ਼ਦੂਰ ਅਤੇ ਔਰਤਾਂ ਰੋਸ ਰੈਲੀ ਵਿਚ ਸ਼ਾਮਲ ਹੋਈਆਂ ਅਤੇ ਮਜ਼ਦੂਰ ਵਰਗ ਦੀਆਂ ਹੱਕੀ ਤੇ ਜਾਇਜ਼ਾਂ ਮੰਗਾਂ ਦੇ ਹੱਕ ਵਿਚ ਜ਼ੋਰਦਾਰ ਢੰਗ ਨਾਲ ਆਵਾਜ਼ ਬੁਲੰਦ ਕੀਤੀ। ਇਸ ਮਗਰੋਂ ਦਿੱਲੀ-ਲੁਧਿਆਣਾ ਹਾਈਵੇ ਉਪਰ ਮੁੱਖ ਚੌਕ ਵਿਚ ਚਾਰ-ਚੁਫੇਰਿਓ ਆਵਾਜਾਈ ਠੱਪ ਕਰਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਅਤੇ ਸਕੱਤਰ ਪਰਮਜੀਤ ਕੌਰ ਲੌਂਗੋਵਾਲ ਨੇ ਕਿਹਾ ਕਿ ਹਰ ਸਾਲ ਪੰਚਾਇਤੀ ਜ਼ਮੀਨ ਦੀਆਂ ਬੋਲੀਆਂ ਮੌਕੇ ਪੁਲੀਸ ਅਤੇ ਸਿਵਲ ਪ੍ਰਸ਼ਾਸ਼ਨ ਦੀ ਸ਼ਹਿ ’ਤੇ ਪੇਂਡੂ ਧਨਾਢ ਚੌਧਰੀਆਂ ਵਲੋਂ ਪਿੰਡਾਂ ਵਿੱਚ ਦਲਿਤਾਂ ਦੀ ਕੁੱਟਮਾਰ ਕੀਤੀ ਜਾਂਦੀ ਹੈ ਜ਼ੋਨਲ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਅਤੇ ਗੁਰਵਿੰਦਰ ਸਿੰਘ ਬੌੜਾਂ ਨੇ ਕਿਹਾ ਕਿ ਪੰਚਾਇਤੀ ਜ਼ਮੀਨ ਵਿੱਚੋਂ ਤੀਜਾ ਹਿੱਸਾ ਦਲਿਤਾਂ ਲਈ ਤੇਤੀ ਸਾਲਾ ਪਟੇ ਤੇ ਲੈਣ,ਨਜ਼ੂਲ ਜ਼ਮੀਨਾਂ ਦੇ ਮਾਲਕੀ ਹੱਕ ਲਈ ਨੋਟੀਫਿਕੇਸ਼ਨ ਜਾਰੀ ਕਰਵਾਉਣ, ਸੰਘਰਸ਼ ਦਰਮਿਆਨ ਆਗੂਆਂ ਅਤੇ ਕਾਰਕੁਨਾਂ ਉੱਪਰ ਦਰਜ ਸਾਰੇ ਝੂਠੇ ਪਰਚੇ ਰੱਦ ਕਰਵਾਉਣ, ਸੀਲਿੰਗ ਐਕਟ ਤੋਂ ਉੱਪਰਲੀ ਜਮੀਨ ਬੇਜ਼ਮੀਨੇ ਲੋਕਾਂ ਵਿੱਚ ਵੰਡਣ, ਮਾਈਕ੍ਰੋਫਾਈਨਾਂਸ ਕੰਪਨੀਆਂ ਤੋਂ ਲਏ ਕਰਜੇ ਮੁਆਫ਼ ਕਰਨ, ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਪਲਾਟ ਦੇਣ, ਲਾਲ ਲਕੀਰ ਵਿੱਚ ਆਉਂਦੇ ਮਕਾਨਾਂ ਦੇ ਮਾਲਕੀ ਹੱਕ ਦੇਣ, ਮਨਰੇਗਾ ਤਹਿਤ ਸਾਰਾ ਸਾਲ ਕੰਮ ਦੇਣ ਅਤੇ ਕੀਤੇ ਕੰਮ ਦੇ ਪੈਸੇ ਜਾਰੀ ਕਰਵਾਉਣ, ਬਿਜਲੀ ਬਿੱਲ 2020 ਸਮੇਤ ਮਜਦੂਰਾਂ ਕਿਸਾਨਾਂ ਦਾ ਉਜਾੜਾ ਕਰਨ ਵਾਲੇ ਕਾਲੇ ਕਾਨੂੰਨ ਰੱਦ ਕਰਵਾਉਣ ਦੀ ਮੰਗ ਨੂੰ ਸੰਘਰਸ਼ ਉਲੀਕਿਆ ਗਿਆ ਹੈ। ਜ਼ਿਲ੍ਹਾ ਪੁਲੀਸ ਮੁਖੀ ਵਲੋਂ ਦਲਿਤਾਂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਲਈ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ।

ਧਰਨਿਆਂ ’ਚ ਕੇਂਦਰ ਸਰਕਾਰ ਖ਼ਿਲਾਫ਼ ਗਰਜੇ ਕਿਸਾਨ

ਸੰਗਰੂਰ (ਨਿਜੀ ਪੱਤਰ ਪ੍ਰੇਰਕ): ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਰੋਸ ਧਰਨਿਆਂ ਦੌਰਾਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰ ਸਰਕਾਰ ਨੂੰ ਕਾਰਪੋਰੇਟ ਘਰਾਣਿਆਂ ਦਾ ਮੋਹ ਛੱਡ ਕੇ ਦੇਸ਼ ਦੇ ਅੰਨਦਾਤਾ ਦੀ ਸਾਰ ਲੈਣ ਦੀ ਮੰਗ ਕੀਤੀ ਹੈ। ਸਟੇਸ਼ਨ ਨੇੜੇ ਰੋਸ ਧਰਨੇ ਨੂੰ ਗੁਰਬਖ਼ਸੀਸ਼ ਸਿੰਘ ਬਰਾੜ, ਰੋਹੀ ਸਿੰਘ ਮੰਗਵਾਲ, ਡਾ. ਹਰਪ੍ਰੀਤ ਕੌਰ ਖਾਲਸਾ, ਹਰਚਰਨ ਸਿੰਘ ਕਲੌਦੀ, ਰਘਵੀਰ ਸਿੰਘ, ਗੱਜਣ ਸਿੰਘ ਅਤੇ ਇੰਦਰਪਾਲ ਪੁੰਨਾਂਵਾਲ ਨੇ ਸੰਬੋਧਨ ਕੀਤਾ ਜਦੋਂ ਕਿ ਭਾਕਿਯੂ ਏਕਤਾ ਉਗਰਾਹਾਂ ਦੇ ਰੋਸ ਧਰਨੇ ਨੂੰ ਗੋਬਿੰਦਰ ਸਿੰਘ ਮੰਗਵਾਲ, ਸਰੂਪ ਚੰਦ ਕਿਲਾਭਰੀਆਂ, ਗੋਬਿੰਦਰ ਸਿੰਘ ਬਡਰੁੱਖਾਂ, ਲਾਭ ਸਿੰਘ ਖੁਰਾਣਾ, ਗੁਰਦੀਪ ਕੰਮੋਮਾਜਰਾ ਆਦਿ ਨੇ ਸੰਬੋਧਨ ਕੀਤਾ। ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਰੋਸ ਧਰਨਿਆਂ ਦੌਰਾਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰ ਸਰਕਾਰ ਨੂੰ ਕਾਰਪੋਰੇਟ ਘਰਾਣਿਆਂ ਦਾ ਮੋਹ ਛੱਡ ਕੇ ਦੇਸ਼ ਦੇ ਅੰਨਦਾਤਾ ਦੀ ਸਾਰ ਲੈਣ ਦੀ ਮੰਗ ਕੀਤੀ ਹੈ। ਇਥੇ ਰੇਲਵੇ ਸਟੇਸ਼ਨ ਨੇੜੇ ਕਿਸਾਨ ਜਥੇਬੰਦੀਆਂ ਵਲੋਂ ਅਤੇ ਭਾਜਪਾ ਆਗੂ ਦੇ ਘਰ ਅੱਗੇ ਅਤੇ ਰਿਲਾਇੰਸ ਪੰਪ ਖੇੜੀ ਅੱਗੇ ਭਾਕਿਯੂ ਏਕਤਾ ਉਗਰਾਹਾਂ ਦੇ ਰੋਸ ਧਰਨੇ ਜਾਰੀ ਹਨ ਅਤੇ ਕਿਸਾਨ ਲਗਾਤਾਰ ਕੇਂਦਰ ਸਰਕਾਰ ਉਪਰ ਨਿਸ਼ਾਨਾ ਸੇਧ ਰਹੇ ਹਨ। ਸਟੇਸ਼ਨ ਨੇੜੇ ਰੋਸ ਧਰਨੇ ਨੂੰ ਗੁਰਬਖ਼ਸੀਸ਼ ਸਿੰਘ ਬਰਾੜ, ਰੋਹੀ ਸਿੰਘ ਮੰਗਵਾਲ, ਡਾ. ਹਰਪ੍ਰੀਤ ਕੌਰ ਖਾਲਸਾ, ਹਰਚਰਨ ਸਿੰਘ ਕਲੌਦੀ, ਰਘਵੀਰ ਸਿੰਘ, ਗੱਜਣ ਸਿੰਘ ਅਤੇ ਇੰਦਰਪਾਲ ਪੁੰਨਾਂਵਾਲ ਨੇ ਸੰਬੋਧਨ ਕੀਤਾ ਜਦੋਂ ਕਿ ਭਾਕਿਯੂ ਏਕਤਾ ਉਗਰਾਹਾਂ ਦੇ ਰੋਸ ਧਰਨੇ ਨੂੰ ਗੋਬਿੰਦਰ ਸਿੰਘ ਮੰਗਵਾਲ, ਸਰੂਪ ਚੰਦ ਕਿਲਾਭਰੀਆਂ, ਗੋਬਿੰਦਰ ਸਿੰਘ ਬਡਰੁੱਖਾਂ, ਲਾਭ ਸਿੰਘ ਖੁਰਾਣਾ, ਗੁਰਦੀਪ ਕੰਮੋਮਾਜਰਾ ਨੇ ਸੰਬੋਧਨ ਕੀਤਾ।

ਲੱਡਾ ਕੋਠੀ ਨੇੜੇ ਧਰਨਾ 189 ਵੇਂ ਦਿਨ ਵੀ ਜਾਰੀ

ਧੂਰੀ(ਹਰਦੀਪ ਸਿੰਘ ਸੋਢੀ): ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਹੋਰ ਮੰਗਾਂ ਨੂੰ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੋਲ ਪਲਾਜ਼ਾ ਕੋਲ ਹਰਬੰਸ ਸਿੰਘ ਲੱਡਾ ਦੀ ਅਗਵਾਈ ਵਿੱਚ ਲੱਗਾ ਧਰਨਾ 189ਵੇ ਦਿਨ ਵੀ ਜਾਰੀ ਰਿਹਾ।ਆਗੂਆਂ ਨੇ ਕਿਹਾ ਕੇਂਦਰ ਸਰਕਾਰ, ਖਰੀਦ ਏਜੰਸੀ ਐੱਫਸੀਆਈ ਤੋਂ ਕਿਸਾਨ ਵਿਰੋਧੀ ਫੈਸਲੇ ਕਰਵਾ ਕੇ ਦੇਸ਼ ਦੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਚਾਹੁੰਦੀ ਹੈ ਪਰ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਦੇ ਹਰ ਗ਼ਲਤ ਫ਼ੈਸਲਾ ਦਾ ਤਿੱਖਾ ਵਿਰੋਧ ਕਰਦਿਆਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਰਹਿਣਗੇ। ਇਸ ਮੌਕੇ , ਗੁਰਜੀਤ ਸਿੰਘ ਲੱਡਾ,ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਸੁਖਦੇਵ ਸ਼ਰਮਾ,ਹਮੀਰ ਸਿੰਘ ਬੇਨੜਾ, ਰਾਮ ਸਿੰਘ ਕੱਕੜਵਾਲ, ਗੁਰੀ ਮਾਨ ਧੂਰੀ, ਜਗਤਾਰ ਸਿੰਘ ਕਾਲਾਝਾੜ, ਚਰਨਜੀਤ ਸਿੰਘ ਹਥਨ ਵੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All