ਪੱਤਰ ਪ੍ਰੇਰਕ
ਲਹਿਰਾਗਾਗਾ, 26 ਨਵੰਬਰ
ਨੇੜਲੇ ਪਿੰਡ ਭਾਈ ਕੀ ਪਿਸ਼ੌਰ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ’ਚ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਪ੍ਰਾਇਮਰੀ ਸਕੂਲਾਂ ਦੇ ਕਲਸਟਰ ਪੱਧਰ ਦੇ ਵਿੱਦਿਅਕ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸੈਂਟਰ ਹੈੱਡ ਟੀਚਰ ਅਮਿੱਤ ਕੁਮਾਰ ਅਤੇ ਅਧਿਆਪਕ ਗੁਰਪ੍ਰੀਤ ਪਸ਼ੌਰੀਆ ਨੇ ਦੱਸਿਆ ਕਿ ਮੁਕਾਬਲਿਆਂ ਵਿੱਚ ਸੁੰਦਰ ਲਿਖਾਈ ਪੰਜਾਬੀ (ਕਲਮ) ਵਿੱਚੋਂ ਰਮਨਦੀਪ ਕੌਰ ਰਾਮਗੜ੍ਹ ਸੰਧੂਆਂ ਨੇ ਪਹਿਲਾ ਅਤੇ ਮਨਪ੍ਰੀਤ ਕੌਰ ਖੋਖਰ ਖੁਰਦ ਨੇ ਦੂਜਾ, ਸੁੰਦਰ ਲਿਖਾਈ(ਜੈਲ ਪੈੱਨ ) ਵਿੱਚੋਂ ਰਮਨਜੋਤ ਕੌਰ ਨੇ ਪਹਿਲਾ, ਜੋਤੀ ਨੇ ਦੂਜਾ ਅਤੇ ਖੁਸ਼ਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਹਿੰਦੀ ਵਿੱਚੋਂ ਮਨਜੋਤ ਕੌਰ ਨੇ ਪਹਿਲਾ, ਪਰਦੀਪ ਸਿੰਘ ਨੇ ਦੂਜਾ ਅਤੇ ਰਮਨਪ੍ਰੀਤ ਕੌਰ ਨੇ ਤੀਜਾ ਸਥਾਨ ਮੱਲਿਆ। ਅੰਗਰੇਜ਼ੀ (ਕਰਸਿਵ) ਕਾਜਲ ਨੇ ਪਹਿਲਾ, ਸਿਮਰਨ ਕੌਰ ਨੇ ਦੂਜਾ, ਸਿਮਰਨਜੀਤ ਕੌਰ ਨੇ ਤੀਜਾ ਅਤੇ (ਪ੍ਰਿੰਟ) ਵਿੱਚੋਂ ਪ੍ਰੀਤ ਕੌਰ ਨੇ ਪਹਿਲਾ, ਜਸ਼ਨਪ੍ਰੀਤ ਕੌਰ ਨੇ ਦੂਜਾ, ਮਨਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਕਵਿਤਾ ਉਚਾਰਨ ਮੁਕਾਬਲੇ ਵਿੱਚੋਂ ਖੁਸ਼ਪ੍ਰੀਤ ਕੌਰ ਨੇ ਪਹਿਲਾ, ਸਿਮਰਨਜੀਤ ਕੌਰ ਨੇ ਦੂਜਾ ਅਤੇ ਅਮਨਜੋਤ ਕੌਰ ਨੇ ਤੀਜਾ ਸਥਾਨ ਲਿਆ। ਕਹਾਣੀ ਸੁਨਾਉਣ ਵਿੱਚੋਂ ਏਕਮਪ੍ਰੀਤ ਸਿੰਘ ਨੇ ਪਹਿਲਾ, ਗੁਰਮਨ ਸਿੰਘ ਨੇ ਦੂਜਾ ਤੇ ਰਮਨਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪੰਜਾਬੀ ਪੜ੍ਹਨ ਵਿੱਚੋਂ ਸਹਿਜਪ੍ਰੀਤ ਸਿੰਘ ਨੇ ਪਹਿਲਾ ਰਮਨਦੀਪ ਸਿੰਘ ਨੇ ਦੂਜਾ ਅਤੇ ਲਵਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਅਧਿਆਪਕਾਂ ਦੇ ਪੰਜਾਬੀ ਸੁੰਦਰ ਲਿਖਾਈ ਮੁਕਾਬਲੇ ਵਿਚੋਂ ਰਮਨਦੀਪ ਕੌਰਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਮੁਕਾਬਲਿਆਂ ਉਪਰੰਤ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।
ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ
ਧੂਰੀ(ਖੇਤਰੀ ਪ੍ਰਤੀਨਿਧ): ਲਾਂਸ ਨਾਇਕ ਦਰਸ਼ਨ ਸਿੰਘ ਸ.ਸ.ਸ ਸਮਾਰਟ ਸਕੂਲ ਭਲਵਾਨ ਸੰਗਰੂਰ ਵਿਖੇ ਮਾ ਬੋਲੀ ਪੰਜਾਬੀ ਨੂੰ ਸਮਰਪਿਤ ਸਹਿ ਵਿਦਿਅਕ ਭਾਸ਼ਣ ਅਤੇ ਸੁੰਦਰ ਲਿਖਾਈ ਮੁਕਾਬਲੇ ਪ੍ਰਿੰਸੀਪਲ ਯਾਦਵਿੰਦਰ ਸਿੰਘ ਦੀ ਅਗਵਾਈ ਵਿੱਚ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚੋਂ ਖੁਸ਼ਪ੍ਰੀਤ ਕੌਰ ਨੇ ਪਹਿਲਾ ਸਥਾਨ, ਸਿਮਰਨ ਕੌਰ ਨੇ ਦੂਜਾ, ਕਾਜਲ ਸਰਮਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਦੂਜੇ ਗਰੁੱਪ ਨੌਵੀ ਤੋਂ ਬਾਰ੍ਹਵੀਂ ਜਮਾਤ ਵਿੱਚੋਂ ਮਨਪ੍ਰੀਤ ਕੌਰ (12 ਵੋਕੇਸ਼ਨਲ) ਪਹਿਲਾ ਸਥਾਨ, ਦੂਜਾ ਸਥਾਨ ਹਰਸਿਮਰਨ ਕੌਰ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅਧਿਆਪਕਾ ਦਾ ਵੀ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਤੇਜਿੰਦਰ ਕੌਰ ਨੇ ਪਹਿਲਾ, ਨੀਲਮ ਗੋਇਲ ਨੇ ਦੂਜਾ ਅਤੇ ਅਨੂ ਗੋਇਲ ਤੇ ਜਸਵਿੰਦਰ ਸਿੰਘ ਲਾਇਬ੍ਰੇਰੀਅਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ।