ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 19 ਜੂਨ
ਰਣਬੀਰ ਸਿੰਘ ਭੰਗੂ ਨੇ ਜ਼ਿਲ੍ਹਾ ਖੇਡ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਸ੍ਰੀ ਭੰਗੂ ਸੁਨਾਮ ਊਧਮ ਸਿੰਘ ਵਾਲਾ ਵਿਚ ਬਤੌਰ ਅਥਲੈਟਿਕਸ ਕੋਚ ਸੇਵਾਵਾਂ ਨਿਭਾ ਰਹੇ ਸਨ। ਇਸੇ ਦੌਰਾਨ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵਲੋਂ ਜ਼ਿਲ੍ਹਾ ਖੇਡ ਅਫ਼ਸਰ ਲਈ ਕੱਢੀਆਂ ਅਸਾਮੀਆਂ ਵਾਸਤੇ ਸ੍ਰੀ ਭੰਗੂ ਨੇ ਪ੍ਰੀਖਿਆ ਪਾਸ ਕੀਤੀ ਅਤੇ ਜ਼ਿਲ੍ਹਾ ਖੇਡ ਅਫ਼ਸਰ ਨਿਯੁਕਤ ਹੋਏ। ਸ੍ਰੀ ਭੰਗੂ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ। ਇੱਥੇ ਜ਼ਿਕਰਯੋਗ ਹੈ ਕਿ ਸ੍ਰੀ ਭੰਗੂ ਲੰਮਾ ਸਮਾਂ ਪੱਤਰਕਾਰੀ ਦੇ ਖੇਤਰ ਵਿਚ ਸੇਵਾਵਾਂ ਨਿਭਾਉਣ ਵਾਲੇ ਸੋਹਣ ਸਿੰਘ ਭੰਗੂ ਦੇ ਪੁੱਤਰ ਹਨ। ਇਸ ਮੌਕੇ ਸ੍ਰੀ ਭੰਗੂ ਦਾ ਚਾਚਾ ਦਰਸ਼ਨ ਸਿੰਘ ਭੰਗੂ ਐਮਡੀ ਭੰਗੂ ਸੀਡ ਫਾਰਮ ਅਤੇ ਸਾਬਕਾ ਜ਼ਿਲ੍ਹਾ ਖੇਡ ਅਫ਼ਸਰ ਯੋਗਰਾਜ ਵੀ ਮੌਜੂਦ ਸਨ।