ਅਮਰਗੜ੍ਹ: ਸਰਕਾਰੀ ਕਾਲਜ ਵਿੱਚ ਪ੍ਰਿੰਸੀਪਲ ਪ੍ਰੋ. ਮੀਨੂੰ ਦੀ ਅਗਵਾਈ ਹੇਠ ਤੀਆਂ ਦੇ ਸਬੰਧ ਵਿੱਚ ਮਹਿੰਦੀ ਲਗਾਉਣ, ਰੰਗੋਲੀ, ਸੇਵੀਆਂ ਵੱਟਣ ਅਤੇ ਨਾਲੇ ਬੁਣਨ ਦੇ ਮੁਕਾਬਲੇ ਕਰਵਾਏ ਗਏ। ਮਹਿੰਦੀ ਮੁਕਾਬਲੇ ਵਿੱਚ ਰਮਨਦੀਪ ਕੌਰ ਨੇ ਪਹਿਲਾ, ਕੁਲਜੀਤ ਕੌਰ ਨੇ ਦੂਸਰਾ ਅਤੇ ਸਿਮਰਨ ਕੌਰ ਨੇ ਤੀਸਰਾ, ਰੰਗੋਲੀ ਮੁਕਾਬਲੇ ਵਿੱਚ ਮਨਪ੍ਰੀਤ ਕੌਰ ਤੇ ਕੁਲਜੀਤ ਕੌਰ ਨੇ ਪਹਿਲਾ, ਲਵਪ੍ਰੀਤ ਕੌਰ ਤੇ ਸਿਮਰਨ ਕੌਰ ਨੇ ਦੂਜਾ ਅਤੇ ਮਨਪ੍ਰੀਤ ਕੌਰ ਅਤੇ ਸਰਬਜੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਸੇਵੀਆਂ ਵੱਟਣ ਦੇ ਮੁਕਾਬਲੇ ਵਿੱਚ ਰਣਜੀਤ ਕੌਰ ਨੇ ਪਹਿਲਾ, ਨਵਪ੍ਰੀਤ ਕੌਰ ਨੇ ਦੂਸਰਾ ਅਤੇ ਨਾਲੇ ਬੁਣਨ ਦੇ ਮੁਕਾਬਲੇ ਵਿੱਚ ਜਸਪ੍ਰੀਤ ਕੌਰ ਨੇ ਪਹਿਲਾ, ਲਵਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਵਿਦਿਆਰਥਣਾਂ ਨੇ ਗਿੱਧਾ ਤੇ ਬੋਲੀਆਂ ਪਾ ਕੇ ਰੰਗ ਬੰਨਿਆ। ਜੱਜਾਂ ਦੀ ਭੂਮਿਕਾ ਡਾ. ਪਰਮਿੰਦਰ ਕੌਰ ਤੇ ਰਮਨਦੀਪ ਕੌਰ ਅਤੇ ਸਟੇਜ ਦੀ ਕਾਰਵਾਈ ਪ੍ਰੋ. ਬਲਜੀਤ ਕੌਰ ਨੇ ਨਿਭਾਈ। -ਪੱਤਰ ਪ੍ਰੇਰਕ