ਤਰਕਸ਼ੀਲ ਸੁਸਾਇਟੀ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਦੀ ਅਪੀਲ
ਤਰਕਸ਼ੀਲ ਸੁਸਾਇਟੀ ਪੰਜਾਬ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆਈ ਹੈ। ਸੁਸਾਇਟੀ ਦੇ ਜ਼ੋਨ ਜਥੇਬੰਦਕ ਮੁਖੀ ਮਾਸਟਰ ਪਰਮ ਵੇਦ, ਵਿੱਤ ਮੁਖੀ ਸੋਹਣ ਸਿੰਘ ਮਾਝੀ ਤੇ ਮੀਡੀਆ ਮੁਖੀ ਸੀਤਾ ਰਾਮ ਬਾਲਦ ਕਲਾਂ ਨੇ ਜ਼ੋਨ ਬਰਨਾਲਾ-ਸੰਗਰੂਰ ਦੀਆਂ ਇਕਾਈਆਂ ਦੇ ਆਗੂਆਂ ਅਤੇ ਮੈਂਬਰਾਂ ਸਮੇਤ ਦੇਸ਼ ਵਿਦੇਸ਼ ਵਿੱਚ ਵਸਦੇ ਹਮਦਰਦ ਸਾਥੀਆਂ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਉਹ ਆਪੋ ਆਪਣੀ ਸਮਰੱਥਾ ਅਨੁਸਾਰ ਪੰਜਾਬ ਵਿੱਚ ਹੜ੍ਹਾਂ ਦੀ ਤਬਾਹੀ ਤੋਂ ਪੀੜਤ ਪਰਿਵਾਰਾਂ ਦੀ ਵਿੱਤੀ ਮਦਦ ਲਈ ਅੱਗੇ ਆਉਣ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਤਰਕਸ਼ੀਲ ਸੁਸਾਇਟੀ ਪੰਜਾਬ ਪੀੜਤ ਲੋਕਾਂ ਦੀਆਂ ਲੋੜਾਂ ਵਿੱਚੋਂ ਕੁੱਝ ਦੀ ਪੂਰਤੀ ਲਈ ਆਪਣੇ ਯਤਨਾਂ ਨਾਲ ਸਹਾਇਤਾ ਰਾਸ਼ੀ ਇਕੱਠੀ ਕਰਨ ਦੀ ਜਨਤਕ ਮੁਹਿੰਮ ਚਲਾ ਰਹੀ ਹ। ਸਹਾਇਤਾ ਰਾਸ਼ੀ ਦੀ ਸੂਚਨਾ ਸੂਬਾ ਵਿਤ ਮੁਖੀ ਰਾਜੇਸ਼ ਅਕਲੀਆ ਜੀ ਨੂੰ ਮੋਬਾਈਲ ਨੰਬਰ 9815670725 ਦੇ ਵਟਸਐੱਪ ਤੇ ਜਾਂ ਕਿਸੇ ਵੀ ਤਰਕਸ਼ੀਲ ਸੁਸਾਇਟੀ ਦੇ ਕਾਰਕੁਨ ਨੂੰ ਜ਼ਰੂਰ ਭੇਜਣ। ਇਸ ਮੌਕੇ ਸੁਰਿੰਦਰ ਪਾਲ, ਕ੍ਰਿਸ਼ਨ ਸਿੰਘ, ਗੁਰਦੀਪ ਸਿੰਘ ਲਹਿਰਾ, ਗੁਰਜੰਟ ਸਿੰਘ ਤੇ ਸੁਖਦੇਵ ਸਿੰਘ ਕਿਸ਼ਨਗੜ੍ਹ ਆਦਿ ਹਾਜ਼ਰ ਸਨ।