ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 30 ਮਈ
ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀ ਜਥੇਬੰਦੀ ਮਲਟੀਪਰਪਜ਼ ਹੈਲਥ ਐਂਪਲਾਈਜ਼ ਮੇਲ ਯੂਨੀਅਨ ਬਲਾਕ ਲੌਂਗੋਵਾਲ ਦੀ ਜਥੇਬੰਦੀ ਦਾ ਪੁਨਰ ਗਠਨ ਕਰਨ ਲਈ ਮਸਤੂਆਣਾ ਸਾਹਿਬ ਵਿੱਚ ਸੀਐੱਚਸੀ ਲੌਂਗੋਵਾਲ ਦੇ ਮੁਲਾਜ਼ਮਾਂ ਦੀ ਇੱਕ ਮੀਟਿੰਗ ਸੂਬਾਈ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ ਦੀ ਨਿਗਰਾਨੀ ਹੇਠ ਹੋਈ। ਇਸ ਮੌਕੇ ਸਰਬ ਸੰਮਤੀ ਨਾਲ ਰਵਿੰਦਰ ਸਿੰਘ ਨੂੰ ਪ੍ਰਧਾਨ, ਮਨਜਿੰਦਰ ਸਿੰਘ ਜਨਰਲ ਸਕੱਤਰ, ਰਾਜਿੰਦਰ ਰਿੰਕੂ ਵਿੱਤ ਸਕੱਤਰ, ਇੰਦਰਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਕਮਲਜੀਤ ਸਿੰਘ ਮੀਤ ਪ੍ਰਧਾਨ, ਮਨਜੀਤ ਸਿੰਘ ਜੁਆਇੰਟ ਸਕੱਤਰ, ਗੁਰਪ੍ਰੀਤ ਸਿੰਘ ਵਾਲੀਆ ਪ੍ਰਚਾਰ ਸਕੱਤਰ, ਬਰਿੰਦਰਪਾਲ ਦੁੱਗਾ ਪ੍ਰਮੁੱਖ ਸਲਾਹਕਾਰ, ਖੁਸ਼ਵੰਤ ਸਿੰਘ ਪ੍ਰੈਸ ਸਕੱਤਰ, ਬਾਲ ਕਿਸਨ ਸਹਾਇਕ ਵਿੱਤ ਸਕੱਤਰ ਚੁਣੇ ਗਏ। ਇਸ ਤੋਂ ਇਲਾਵਾ ਪ੍ਰਦੀਪ ਉਭਾਵਾਲ, ਭੁਪਿੰਦਰਪਾਲ, ਜਸਵੀਰ ਸਿੰਘ, ਸਰਬਜੀਤ ਸਿੰਘ ਕਾਰਜਕਾਰੀ ਮੈਂਬਰ ਚੁਣੇ ਗਏ। ਇਸ ਮੌਕੇ ਨਵੀਂ ਚੁਣੀ ਟੀਮ ਨੂੰ ਜਥੇਬੰਦੀ ਦੇ ਸੂਬਾਈ ਪ੍ਰਧਾਨ ਮੰਗਵਾਲ ਨੇ ਜਥੇਬੰਦੀ ਦੇ ਇਤਿਹਾਸ ਬਾਰੇ ਜਾਣਦੇ ਹੋਏ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾ ਲਈ ਤਕੜੇ ਹੋ ਕੇ ਲੜਨ ਲਈ ਕਿਹਾ।