ਲਹਿਰਾਗਾਗਾ: ਸਰਕਾਰੀ ਹਾਈ ਸਕੂਲ ਖੰਡੇਬਾਦ ਵਿਖੇ ਭਾਰਤ ਦੀ ਅਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਨੂੰ ਸਮਰਪਿਤ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ। ਇਸ ਸਪੋਰਟਸ ਮੀਟ ਦਾ ਉਦਘਾਟਨ ਗੁਰਵਿੰਦਰ ਸਿੰਘ ਪ੍ਰਿੰਸੀਪਲ ਸਰਕਾਰੀ ਸੀਨੀਅਰ ਸਮਾਰਟ ਸਕੂਲ ਛਾਜਲੀ ਅਤੇ ਪਿੰਡ ਖੰਡੇਬਾਦ ਦੇ ਸਰਪੰਚ ਕਾਮਰੇਡ ਸਤਵੰਤ ਸਿੰਘ ਵਲੋਂ ਸਾਂਝੇ ਤੌਰ ਤੇ ਕੀਤਾ ਗਿਆ। ਸਪੋਰਟਸ ਮੀਟ ਦੌਰਾਨ ਵਿਦਿਆਰਥੀਆਂ ਦੇ ਦੌੜ ਮੁਕਾਬਲੇ, ਲੰਬੀ ਛਾਲ, ਸ਼ਾਟਪੁੱਟ ਅਤੇ ਡਿਸਕਸ ਥਰੋ ਦੇ ਮੁਕਾਬਲੇ ਕਰਵਾਏ ਗਏ। ਜੇਤੂਆਂ ਨੂੰ ਇਨਾਮ ਵੰਡਣ ਦੀ ਰਸਮ ਅਲੀਸ਼ੇਰ ਸਕੂਲ ਦੇ ਮੁਖੀ ਰਾਕੇਸ਼ ਮਿਤਲ, ਹੈਡ ਮਾਸਟਰ ਅਰੁਣ ਗਰਗ ਤੇ ਸਮੂਹ ਸਟਾਫ਼ ਖੰਡੇਬਾਦ ਸਕੂਲ ਵਲੋਂ ਨਿਭਾਈ ਗਈ। ਲਖਵਿੰਦਰ ਸਿੰਘ ਦਸਵੀਂ ਜਮਾਤ ਦਾ ਵਿਦਿਆਰਥੀ ਤੇ ਰਵਨੀਤ ਕੌਰ ਅੱਠਵੀਂ ਜਮਾਤ ਦੀ ਵਿਦਿਆਰਥਣ ਨੂੰ ਵਧੀਆ ਪ੍ਰਦਰਸ਼ਨ ਕਰਨ ਤੇ ਬੈਸਟ ਅਥਲੀਟ ਚੁਣਿਆ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਸਤਵੰਤ ਸਿੰਘ, ਸਤਪਾਲ ਖਾਂ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਨੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ।-ਪੱਤਰ ਪ੍ਰੇਰਕ