ਕੱਚੇ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਕੱਚੇ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਭਵਾਨੀਗੜ੍ਹ ਵਿੱਚ ਨਾਅਰੇਬਾਜ਼ੀ ਕਰਦੇ ਹੋਏ ਕੱਚੇ ਅਧਿਆਪਕ।-ਫੋਟੋ: ਮੱਟਰਾਂ

ਪੱਤਰ ਪ੍ਰੇਰਕ

ਭਵਾਨੀਗੜ੍ਹ, 28 ਜੁਲਾਈ

ਕੱਚੇ ਅਧਿਆਪਕ ਯੂਨੀਅਨ ਪੰਜਾਬ ਬਲਾਕ ਭਵਾਨੀਗੜ੍ਹ ਦੇ ਸਮੂਹ ਕੱਚੇ ਅਧਿਆਪਕਾਂ ਵੱਲੋਂ ਅੱਜ ਇੱਥੇ ਗੁਰੂ ਤੇਗ ਬਹਾਦਰ ਸਟੇਡੀਅਮ ਵਿੱਚ ਪੰਜਾਬ ਸਰਕਾਰ ਦੀ ਬੇਰੁਖ਼ੀ ਪ੍ਰਤੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਹਰਵਿੰਦਰ ਸਿੰਘ ਤੇਜੇ, ਹਰਦੀਪ ਸਿੰਘ, ਹਰਪ੍ਰੀਤ ਸਿੰਘ, ਅਮਰਜੀਤ ਸਿੰਘ, ਲਖਵਿੰਦਰ ਸਿੰਘ, ਨਿਰਮਲ ਸਿੰਘ, ਰਣਜੀਤ ਸਿੰਘ, ਰਮਨਦੀਪ ਕੌਰ, ਰਜਨੀਬਾਲਾ, ਰਾਜਵਿੰਦਰ ਕੌਰ ਅਤੇ ਜਸਵੀਰ ਕੌਰ ਨੇ ਦੱਸਿਆ ਕਿ 16 ਜੂਨ ਤੋਂ ਕੱਚੇ ਅਧਿਆਪਕ ਸਿੱਖਿਆ ਵਿਭਾਗ ਦੀ ਸੱਤਵੀਂ ਮੰਜ਼ਿਲ ਉੱਤੇ ਚੜ੍ਹੇ ਹੋਏ ਹਨ, ਪਰ ਅਜੇ ਤੱਕ ਪੰਜਾਬ ਸਰਕਾਰ ਵੱਲੋਂ ਲਾਰਿਆਂ ਤੋਂ ਬਿਨਾਂ ਕੁੱਝ ਨਹੀਂ ਮਿਲਿਆ। ਉਨ੍ਹਾਂ ਸਿੱਖਿਆ ਮੰਤਰੀ ਸਿੰਗਲਾ ਨੂੰ ਚਿਤਾਵਨੀ ਦਿੱਤੀ ਕਿ ਜੇ ਕੱਚੇ ਅਧਿਆਪਕਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਭਵਾਨੀਗੜ੍ਹ ਬਲਾਕ ਵੱਲੋਂ ਉਨ੍ਹਾਂ ਖ਼ਿਲਾਫ਼ ਕਾਲੇ ਝੰਡਿਆਂ ਨਾਲ ਰੋਸ ਪ੍ਰਗਟ ਕੀਤਾ ਜਾਵੇਗਾ। ਇਸ ਦੇ ਨਾਲ ਹੀ ਅੱਜ ਤੋਂ ਲੱਗਣ ਵਾਲੇ ਸੈਮੀਨਾਰਾਂ, ਪੀਏਐਸ, ਐਨਏਐਸ, ਆਨਲਾਈਨ ਵਿਭਾਗ ਦੇ ਕੰਮਾਂ ਦਾ ਬਾਈਕਾਟ ਕੀਤਾ ਜਾਵੇਗਾ। ਚੱਲ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਕੱਚੇ ਅਧਿਆਪਕਾਂ ਵੱਲੋਂ ਸੈਮੀਨਾਰਾਂ ਦਾ ਬਾਈਕਾਟ

ਦਿੜ੍ਹਬਾ ਮੰਡੀ (ਪੱਤਰ ਪ੍ਰੇਰਕ): ਬਲਾਕ ਦਿੜ੍ਹਬਾ ਦੇ ਕੱਚੇ ਅਧਿਆਪਕਾਂ ਨੇ ਅੱਜ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਵਿੱਚ ਬੀਪੀਈਓ ਹਰਤੇਜ ਸਿੰਘ ਨੂੰ ਮੰਗ ਪੱਤਰ ਦੇ ਕੇ ਭਲਕੇ ਲਗਾਏ ਜਾ ਰਹੇ ਸੈਮੀਨਰ ਦਾ ਬਾਈਕਾਟ ਕਰ ਦਿੱਤਾ ਹੈ। ਈਜੀਐਸ ਯੂਨੀਅਨ ਦੇ ਬਲਾਕ ਪ੍ਰਧਾਨ ਹਰਵਿੰਦਰ ਸਿੰਘ ਦਿੜ੍ਹਬਾ, ਹਰਦੀਪ ਸਿੰਘ ਨੇ ਦੱਸਿਆ ਕਿ ਪਿਛਲੇ ਮਹੀਨੇ ਤੋਂ ਰੈਗੂਲਰ ਕਰਨ ਨੂੰ ਲੈ ਕੇ ਕੱਚੇ ਅਧਿਆਪਕ ਵੱਲੋਂ ‘ਕੱਚੇ ਅਧਿਆਪਕ ਯੂਨੀਅਨ ਪੰਜਾਬ’ ਦੇ ਬੈਨਰ ਹੇਠ ਸਿੱਖਿਆ ਬੋਰਡ ਮੁਹਾਲੀ ਦੇ ਦਫ਼ਤਰ ਅੱਗੇ ਪੱਕਾ ਧਰਨਾ ਲਗਾ ਕੇ ਸੰੰਘਰਸ਼ ਸੁਰੂ ਕੀਤਾ ਹੋਇਆ ਹੈ ਪਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਰੈਗੂਲਰ ਕਰਨ ਲਈ ਟਾਲਾ ਵੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਪ੍ਰਾਜੈਕਟ ਤਹਿਤ ਚੱਲਣ ਵਾਲੇ ਸੈਮੀਨਾਰਾਂ ਅਤੇ ਆਨ ਲਾਈਨ ਕੰਮਾਂ ਦਾ ਸਮੂਹਿਕ ਬਾਈਕਾਟ ਕੀਤਾ ਜਾਵੇਗਾ। ਇਸ ਸਬੰਧੀ ਬੀਪੀਈਓ ਸੂਲਰ ਘਰਾਟ ਨੂੰ ਲਿਖਤ ਰੂਪ ਵਿੱਚ ਦੇ ਦਿੱਤਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All