ਪੱਤਰ ਪ੍ਰੇਰਕ
ਸ਼ੇਰਪੁਰ, 13 ਮਾਰਚ
ਕੱਚੇ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾਈ ਕਨਵੀਨਰ ਅਜਮੇਰ ਸਿੰਘ ਔਲਖ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਸਰਕਾਰੀ ਸਕੂਲਾਂ ਵਿੱਚ 15 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ’ਤੇ ਸੇਵਾਵਾਂ ਨਿਭਾ ਰਹੇ ਹਜ਼ਾਰਾਂ ਕੱਚੇ ਅਧਿਆਪਕਾਂ ਨੂੰ ਪੱਕੇ ਹੋਣ ਦੀ ਆਸ ਬੱਝੀ ਹੈ। ਸ੍ਰੀ ਔਲਖ ਨੇ ਦੱਸਿਆ ਕਿ 16 ਮਾਰਚ ਨੂੰ ਸ੍ਰੀ ਭਗਵੰਤ ਮਾਨ ਵੱਲੋਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲੈਣ ਮਗਰੋਂ ਕੱਚੇ ਅਧਿਆਪਕਾਂ ਨੇ ਉਨ੍ਹਾਂ ਨੂੰ ਖਟਕੜ ਕਲਾਂ ’ਚ ਵਿੱਚ ਹੀ ਮਿਲਣ ਦਾ ਫ਼ੈਸਲਾ ਕੀਤਾ ਹੈ। ਚੋਣਵੇਂ ਆਗੂਆਂ ਨਾਲ ਮੀਟਿੰਗ ਮਗਰੋਂ ਸ੍ਰੀ ਔਲਖ ਨੇ ਦੱਸਿਆ ਕਿ ਪਿਛਲੀਆਂ ਅਕਾਲੀ ਦਲ ਅਤੇ ਕਾਂਗਰਸ ਸਰਕਾਰਾਂ ਵੱਲੋਂ ਅਧਿਆਪਕ ਵਰਗ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਨੂੰ ਨਾਲ ਮਜ਼ਾਕ ਕੀਤਾ ਜਾਂਦਾ ਰਿਹਾ ਹੈ। ਔਲਖ ਨੇ ਦੱਸਿਆ ਕਿ ਚੋਣਾਂ ਤੋਂ ਐਨ ਪਹਿਲਾਂ ਕੱਚੇ ਅਧਿਆਪਕਾਂ ਨੇ ‘ਆਪ’ ਦੇ ਸੂਬਾ ਕਨਵੀਨਰ ਤੇ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ ਨਾਲ ਮੀਟਿੰਗ ਕਰਕੇ ਆਪਣੀ ਸਮੱਸਿਆ ਸਾਂਝੀ ਕੀਤੀ। ਉਨ੍ਹਾਂ ਨੇ ਕੱਚੇ ਅਧਿਆਪਕਾਂ ਨੂੰ ਸਰਕਾਰ ਆਉਣ ’ਤੇ ਪੱਕੇ ਕਰਨ ਦੀ ਗਾਰੰਟੀ ਦਿੱਤੀ ਸੀ ਅਤੇ ਉਹ ਉਮੀਦ ਕਰਦੇ ਹਲ ਕਿ ਹੈ ਸ੍ਰੀ ਮਾਨ ਵਾਅਦੇ ਪੂਰੇ ਕਰਨਗੇ।