ਨਿਜੀ ਪੱਤਰ ਪ੍ਰੇਰਕ
ਸੰਗਰੂਰ, 10 ਮਈ
ਸੰਨ 2016 ਦੀ ਭਰਤੀ ਪ੍ਰਕਿਰਿਆ ਤਹਿਤ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਉਮੀਦਵਾਰਾਂ ਵਲੋਂ ਅੱਜ ਮੁੜ ਮੁੱਖ ਮੰਤਰੀ ਪੰਜਾਬ ਦੀ ਕੋਠੀ ਅੱਗੇ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਪੁਲੀਸ ’ਚ ਭਰਤੀ ਉਮੀਦਵਾਰਾਂ ਦੇ ਪ੍ਰਮੁੱਖ ਆਗੂਆਂ ਜਗਦੀਪ ਸਿੰਘ ਤੇ ਹੋਰਨਾਂ ਦੱਸਿਆ ਕਿ ਉਮੀਦਵਾਰਾਂ ਵਲੋਂ ਕਈ ਦਿਨ ਟੈਂਕੀ ਉਪਰ ਅਤੇ ਇਥੇ ਮੁੱਖ ਮੰਤਰੀ ਦੀ ਕੋਠੀ ਅੱਗੇ ਕਈ ਦਿਨ ਪੱਕਾ ਮੋਰਚਾ ਲਗਾ ਕੇ ਰੱਖਿਆ ਸੀ। ਸੰਘਰਸ਼ ਦੌਰਾਨ ਹੀ ਮੁੱਖ ਮੰਤਰੀ ਵਲੋਂ ਇੱਕ ਮਹੀਨੇ ਦੇ ਅੰਦਰ ਭਰਤੀ ਪ੍ਰਕਿਰਿਆ ਦਾ ਮਸਲਾ ਹੱਲ ਕਰਨ ਦਾ ਭਰੋਸਾ ਦਿਵਾਇਆ ਸੀ ਪਰੰਤੂ ਇੱਕ ਮਹੀਨਾ ਪੂਰਾ ਹੋ ਚੁੱਕਿਆ ਹੈ, ਤੇ ਅਜੇ ਤੱਕ ਨਿਯੁਕਤੀ ਪੱਤਰ ਨਹੀਂ ਮਿਲੇ ਜਿਸ ਕਾਰਨ ਹੀ ਉਹ ਮੁੜ ਮਜਬੂਰ ਹੋ ਕੇ ਧਰਨੇ ’ਤੇ ਬੈਠਣ ਲਈ ਮਜਬੂਰ ਹੋਏ ਹਨ।