DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁੱਖ ਮੰਤਰੀ ਮਾਨ ਖ਼ਿਲਾਫ਼ ਚੋਣ ਲੜਨ ਲਈ ਤਿਆਰ ਹਾਂ: ਗੋਲਡੀ

ਧੂਰੀ ਦੇ ਵਿਕਾਸ ਲਈ ਹਰ ਸਿਆਸੀ ਲੜਾਈ ਲੜਨ ਦਾ ਅੈਲਾਨ

  • fb
  • twitter
  • whatsapp
  • whatsapp
Advertisement

ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਧੂਰੀ ਦੇ ਵਿਧਾਇਕ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਚੋਣ ਲੜਨ ਲਈ ਤਿਆਰ ਹਨ ਅਤੇ ਧੂਰੀ ਹਲਕੇ ਦਾ ਵਿਕਾਸ ਕਰਵਾਉਣਾ ਹੀ ਉਨ੍ਹਾਂ ਦਾ ਮੁੱਖ ਮੰਤਵ ਹੈ ਅਤੇ ਆਪਣੇ ਮਕਸਦ ਲਈ ਉਹ ਹਰ ਸਿਆਸੀ ਲੜਾਈ ਲਈ ਤਿਆਰ ਹਨ। ਉਹ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬਰਨਾਲਾ ਸ਼ਹਿਰ ਵਿੱਚ ਕਾਂਗਰਸ ਵੱਲੋਂ ਮਗਨਰੇਗਾ ਸਕੀਮ ਨੂੰ ਬਚਾਉਣ ਲਈ ਕੀਤੀ ਗਈ ਰੈਲੀ ਨੇ ਇਤਿਹਾਸ ਰਚ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ’ਚ ਕਾਨੂੰਨ ਵਿਵਸਥਾ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਕੇਂਦਰ ਦੀ ਭਾਜਪਾ ਸਰਕਾਰ ਨੇ ਕਿਸਾਨੀ ਨਾਲ ਹਮੇਸ਼ਾਂ ਮਤਰੇਈ ਮਾਂ ਵਾਲਾ ਵਰਤਾਓ ਕੀਤਾ ਹੈ, ਉੱਥੇ ਹੀ ਪੰਜਾਬ ਸਰਕਾਰ ਵੱਲੋਂ ਵੀ ਬਜਟ ’ਚ ਕਿਸਾਨਾਂ ਨੂੰ ਰਾਹਤ ਦੇਣ ਦਾ ਕੋਈ ਸੁਨੇਹਾ ਨਹੀਂ ਦਿੱਤਾ ਗਿਆ।

ਸ੍ਰੀ ਗੋਲਡੀ ਨੇ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਇੱਕਮੁੱਠ ਹੈ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਚੰਗਾ ਪ੍ਰਦਰਸ਼ਨ ਕਰ ਕੇ ਅਗਲੀ ਸਰਕਾਰ ਪਾਰਟੀ ਹੀ ਬਣਾਏਗੀ ਤੇ ਪੰਜਾਬ ਨੂੰ ਪਿਛਲੇ ਪੰਜ ਸਾਲਾਂ ਵਿੱਚ ਜੋ ਘਾਟਾ ਪਿਆ ਹੈ ਉਸ ਨੂੰ ਪੂਰਾ ਕੀਤਾ ਜਾਵੇਗਾ।

Advertisement

Advertisement
Advertisement
×