ਓ ਐੱਸ ਡੀ ਵਜੋਂ ਹਟਾਉਣ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ: ਸਿੱਧੂ
ਕੁਝ ਦਿਨ ਪਹਿਲਾਂ ਹੀ ਭਾਜਪਾ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓ ਐੱਸ ਡੀ ਪ੍ਰੋਫੈਸਰ ਓਂਕਾਰ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੇ ਵਾਲੰਟੀਅਰ ਤੋਂ ਲੈ ਕੇ ਮੁੱਖ ਮੰਤਰੀ ਦੇ ਓ ਐੱਸ ਡੀ ਬਣਨ ਤੱਕ ਕਈ ਵਰ੍ਹੇ...
ਕੁਝ ਦਿਨ ਪਹਿਲਾਂ ਹੀ ਭਾਜਪਾ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓ ਐੱਸ ਡੀ ਪ੍ਰੋਫੈਸਰ ਓਂਕਾਰ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੇ ਵਾਲੰਟੀਅਰ ਤੋਂ ਲੈ ਕੇ ਮੁੱਖ ਮੰਤਰੀ ਦੇ ਓ ਐੱਸ ਡੀ ਬਣਨ ਤੱਕ ਕਈ ਵਰ੍ਹੇ ਦੀ ਸਖ਼ਤ ਮਿਹਨਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਅਫ਼ਸੋਸ ਹਮੇਸ਼ਾ ਰਹੇਗਾ ਕਿ ਅਹੁਦੇ ਤੋਂ ਹਟਾਉਣ ਸਬੰਧੀ ਹੋਈ ਗਲਤੀ ਦਾ ਅੱਜ ਤੱਕ ਪਤਾ ਨਹੀਂ ਲੱਗ ਸਕਿਆ। ਪ੍ਰੋਫੈਸਰ ਓਂਕਾਰ ਸਿੰਘ ਸਿੱਧੂ ਬਲਾਕ ਸ਼ੇਰਪੁਰ ਨਾਲ ਸਬੰਧਤ ਪਿੰਡ ਘਨੌਰ ਕਲਾਂ ਦੇ ਸਰਪੰਚ ਜਸਵਿੰਦਰ ਸਿੰਘ ਘਨੌਰ ਦੇ ਪੁੱਤਰ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਮੌਕੇ ਗੱਲਬਾਤ ਕਰ ਰਹੇ ਸਨ। ਸ੍ਰੀ ਸਿੱਧੂ ਮੁੱਖ ਮੰਤਰੀ ਦੇ ਓ ਐੱਸ ਡੀ ਹੁੰਦਿਆਂ ਦੋ ਸਾਲ ਹਲਕਾ ਧੂਰੀ ਦੇ ਪਿੰਡਾਂ ਵਿੱਚ ਕੰਮ ਕਰਦੇ ਰਹੇ ਹਨ। ਉਨ੍ਹਾਂ ਨੂੰ 23 ਸਤੰਬਰ 2024 ਵਿੱਚ ਓ ਐੱਸ ਡੀ ਦੇ ਅਹੁਦੇ ਤੋਂ ਅਚਾਨਕ ਹੀ ਹਟਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਕਦੇ ਨਹੀਂ ਛੱਡਿਆ ਸਗੋਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਛੱਡਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਲੀਹੋਂ-ਲੱਥੀ ਆਰਥਿਕਤਾ ਨੁੰ ਸਿਰਫ਼ ਭਾਜਪਾ ਹੀ ਲੀਹ ’ਤੇ ਲਿਆਉਣ ਦੇ ਸਮਰੱਥ ਹੈ।

