ਪੱਤਰ ਪ੍ਰੇਰਕ
ਦਿੜ੍ਹਬਾ ਮੰਡੀ, 29 ਜਨਵਰੀ
ਵਿਧਾਨ ਸਭਾ ਹਲਕਾ ਦਿੜ੍ਹਬਾ (ਰਾਖਵਾਂ) ਲਈ ਕਾਂਗਰਸ ਪਾਰਟੀ ਵੱਲੋਂ ਇਸ ਵਾਰ ਮੁੜ ਮਾਸਟਰ ਅਜੈਬ ਸਿੰਘ ਰਟੋਲ ਨੂੰ ਟਿਕਟ ਦੇਣ ਤੋਂ ਬਾਅਦ ਹੀ ਪਾਰਟੀ ਵਿੱਚ ਬਾਗੀ ਸੁਰਾਂ ਉਭਰਨ ਲੱਗ ਪਈਆਂ ਹਨ। ਬੀਤੇ ਦਿਨ ਕਾਂਗਰਸ ਦੇ ਦੂਜੇ ਗਰੁੁੱਪ ਵੱਲੋਂ ਪੈਲਿਸ ਵਿੱਚ ਵੱਡਾ ਇਕੱਠ ਕਰ ਕੇ ਵਰਕਰਾਂ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਪੁੱਜੇ ਵਰਕਰਾਂ ਵੱਲੋਂ ਪਾਰਟੀ ਦੇ ਉਮੀਦਵਾਰ ਦਾ ਵਿਰੋਧ ਕਰਦਿਆਂ ਪਾਰਟੀ ਹਾਈ ਕਮਾਂਡ ਤੋਂ ਇਹ ਟਿਕਟ ਵਾਪਸ ਲੈ ਕੇ ਕਿਸੇ ਹੋਰ ਯੋਗ ਵਿਅਕਤੀ ਨੂੰ ਦੇਣ ਦੀ ਮੰਗ ਕੀਤੀ।