DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਖ਼ਾਲਸਾ ਕਾਲਜ ’ਚ ਖੇਤਰੀ ਯੁਵਕ ਮੇਲੇ ਦਾ ਸ਼ਾਨਦਾਰ ਆਗ਼ਾਜ਼

ਭੰਗੜਾ, ਲੁੱਡੀ ਅਤੇ ਗਿੱਧੇ ਦੇ ਰਵਾਇਤੀ ਰੂਪਾਂ ਨੂੰ ਬਚਾਉਣਾ ਵੱਡੀ ਚੁਣੌਤੀ: ਪੰਮੀ ਬਾਈ

  • fb
  • twitter
  • whatsapp
  • whatsapp
featured-img featured-img
ਖੇਤਰੀ ਯੁਵਕ ਮੇਲੇ ਦੌਰਾਨ ਭੰਗੜਾ ਪਾਉਂਦੇ ਹੋਏ ਨੌਜਵਾਨ।
Advertisement

ਖ਼ਾਲਸਾ ਕਾਲਜ ਪਟਿਆਲਾ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਪਟਿਆਲਾ ਜ਼ੋਨ ਦਾ ਕਰਵਾਇਆ ਜਾ ਰਿਹਾ ਚਾਰ ਰੋਜ਼ਾ ਖੇਤਰੀ ਯੁਵਕ ਅਤੇ ਲੋਕ ਮੇਲਾ ਪੂਰੀ ਸ਼ਾਨੋ-ਸ਼ੌਕਤ ਨਾਲ ਅੱਜ ਸ਼ੁਰੂ ਹੋ ਗਿਆ ਹੈ। ਇਸ ਖੇਤਰੀ ਯੁਵਕ ਅਤੇ ਲੋਕ ਮੇਲੇ ਦਾ ਉਦਘਾਟਨ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਕੀਤਾ ਗਿਆ| ਉਨ੍ਹਾਂ ਦੇ ਨਾਲ ਪੰਜਾਬ ਦੇ ਉੱਘੇ ਲੋਕ ਗਾਇਕ ਪਰਮਜੀਤ ਸਿੰਘ ਸਿੱਧੂ (ਪੰਮੀ ਬਾਈ) ਨੇ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕੀਤੀ।

ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਇਸ ਮੌਕੇ ਪਹੁੰਚੀਆਂ ਸਾਰੀਆਂ ਸ਼ਖ਼ਸੀਅਤਾਂ ਨੂੰ ‘ਜੀ ਆਇਆਂ’ ਕਹਿੰਦੇ ਹੋਏ ਦੱਸਿਆ ਕਿ ਖ਼ਾਲਸਾ ਕਾਲਜ ਵਿੱਚ ਚੱਲ ਰਿਹਾ ਇਹ ਖੇਤਰੀ ਯੁਵਕ ਮੇਲਾ ਚਾਰ ਦਿਨ ਚੱਲੇਗਾ ਅਤੇ ਇਸ ਵਿੱਚ ਵੱਖ-ਵੱਖ ਵੰਨਗੀਆਂ ਦੇ ਮੁਕਾਬਲੇ ਕਰਵਾਏ ਜਾਣਗੇ| ਉਨ੍ਹਾਂ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਸਿਮਰਨਦੀਪ ਕੌਰ ਵੱਲੋਂ ਪਿਛਲੇ ਸਮੇਂ ਦੌਰਾਨ ਯੂ ਪੀ ਐੱਸ ਸੀ ਦੀ ਪ੍ਰੀਖਿਆ ਵਿੱਚੋਂ ਸਮੁੱਚੇ ਦੇਸ਼ ’ਚੋਂ 15ਵਾਂ ਰੈਂਕ ਹਾਸਲ ਕਰ ਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਗਿਆ ਹੈ| ਪੰਮੀ ਬਾਈ ਨੇ ਇਸ ਮੌਕੇ ਕਿਹਾ ਕਿ ਰਵਾਇਤੀ ਲੋਕ ਨਾਚਾਂ ਜਿਵੇਂ ਕਿ ਭੰਗੜਾ, ਲੁੱਡੀ, ਝੁੰਮਰ ਅਤੇ ਗਿੱਧਾ ਆਦਿ ਦੇ ਰਵਾਇਤੀ ਰੂਪਾਂ ਨੂੰ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਚੁਣੌਤੀ ਹੈ| ਖੇਤਰੀ ਯੁਵਕ ਮੇਲੇ ਦੇ ਪਹਿਲੇ ਦਿਨ ਹੋਏ ਮੁਕਾਬਲਿਆਂ ਦੌਰਾਨ ਭੰਗੜਾ, ਮਾਈਮ ,ਸਕਿੱਟ, ਸਮੂਹ ਸ਼ਬਦ/ਭਜਨ ਗਾਇਨ, ਕਲਾਸੀਕਲ ਵੋਕਲ, ਸੁਗਮ ਸੰਗੀਤ (ਗੀਤ), ਸੁਗਮ (ਗ਼ਜ਼ਲ), ਸੁਗਮ ਗਾਇਨ (ਭਾਰਤੀ), ਜਨਰਲ ਕੁਇਜ਼, ਪੰਜਾਬੀ ਲੋਕਧਾਰਾ ਤੇ ਸਭਿਆਚਾਰ ਕੁਇਜ਼, ਕਰੋਸੀਏ ਦੀ ਬੁਣਤੀ , ਨਾਲਾ ਬੁਣਨਾ, ਕਢਾਈ, ਪੱਖੀ ਬਣਾਉਣਾ, ਗੁੱਡੀਆਂ ਪਟੋਲੇ ਬਣਾਉਣਾ, ਪਰਾਂਦਾ ਬਣਾਉਣਾ, ਰੱਸਾ ਵੱਟਣਾ, ਟੋਕਰੀ ਬਣਾਉਣਾ, ਛਿੱਕੂ ਬੁਣਨਾ, ਮਿੱਟੀ ਦੇ ਖਿਡੌਣੇ ਬਣਾਉਣੇ, ਖਿੱਦੋ ਬਣਾਉਣਾ, ਈਨੂ ਬੁਣਨਾ ਦੇ ਮੁਕਾਬਲੇ ਕਰਵਾਏ ਗਏ| ਖ਼ਾਲਸਾ ਕਾਲਜ ਪਟਿਆਲਾ ਦੇ ਡੀਨ ਸੱਭਿਆਚਾਰਕ ਸਰਗਰਮੀਆਂ ਡਾ. ਹਰਵਿੰਦਰ ਕੌਰ ਦੀ ਅਗਵਾਈ ਅਤੇ ਯਤਨਾਂ ਸਦਕਾ ਇਸ ਮੇਲੇ ਦਾ ਪਹਿਲਾ ਦਿਨ ਪੂਰੀ ਸ਼ਾਨੋ-ਸ਼ੌਕਤ ਨਾਲ ਨੇਪਰੇ ਚੜ੍ਹਿਆ | ਵਿਦਿਆਰਥੀਆਂ ਦੇ ਭਰਵੇਂ ਹੁੰਗਾਰੇ ਸਦਕਾ ਸਮੁੱਚੇ ਮੇਲੇ ਦਾ ਜਾਹੋ-ਜਲਾਲ ਦੇਖਿਆਂ ਹੀ ਬਣਦਾ ਸੀ| ਇਸ ਮੌਕੇ ਕਾਲਜ ਦੀ ਗਵਰਨਿੰਗ ਬਾਡੀ ਦੇ ਐਡੀਸ਼ਨਲ ਸਕੱਤਰ ਸਾਧੂ ਸਿੰਘ ਖਲੌਰ, ਉੱਘੇ ਓਲੰਪੀਅਨ ਤਰਲੋਕ ਸਿੰਘ, ਬੀ ਬੀ ਸਿੰਗਲਾ, ਡਾ. ਕਸ਼ਮੀਰ ਸਿੰਘ, ਡਾ. ਜਸਵੀਰ ਸਿੰਘ, ਹੌਬੀ ਧਾਲੀਵਾਲ ਤੇ ਵੱਖ -ਵੱਖ ਕਾਲਜਾਂ ਦੇ ਪ੍ਰਿੰਸੀਪਲ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ|

Advertisement

Advertisement
Advertisement
×