ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜਵਾਹਰ ਨਵੋਦਿਆ ’ਚ ਦਾਖ਼ਲਿਆਂ ਲਈ ਰਜਿਸਟ੍ਰੇਸ਼ਨ ਸ਼ੁਰੂ

ਅਰਜ਼ੀਆਂ ਜਮ੍ਹਾਂ ਕਰਾਉਣ ਦੀ ਆਖ਼ਰੀ ਮਿਤੀ 29 ਜੁਲਾਈ
Advertisement

ਪੱਤਰ ਪ੍ਰੇਰਕ

ਪਟਿਆਲਾ, 18 ਜੂਨ

Advertisement

ਜਵਾਹਰ ਨਵੋਦਿਆਵਿਦਿਆਲਿਆ ਵਿੱਚ ਛੇਵੀਂ ਜਮਾਤ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਖੁੱਲ੍ਹ ਗਈ ਹੈ। ਇਹ ਪ੍ਰਗਟਾਵਾ ਕਰਦਿਆਂ ਜਵਾਹਰ ਨਵੋਦਿਆ ਵਿਦਿਆਲਿਆ ਦੇ ਬੁਲਾਰੇ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 6ਵੀਂ ਜਮਾਤ ਵਿੱਚ ਦਾਖ਼ਲੇ ਲਈ ਰਜਿਸਟ੍ਰੇਸ਼ਨ ਆਨਲਾਈਨ ਕਰਵਾਈ ਜਾ ਰਹੀ ਹੈ ਅਤੇ ਇਸ ਸਬੰਧੀ ਵੈੱਬਸਾਈਟ www.navodaya.gov.in ’ਤੇ ਪਹੁੰਚ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਅਰਜ਼ੀਆਂ ਜਮ੍ਹਾਂ ਕਰਾਉਣ ਦੀ ਆਖ਼ਰੀ 29 ਜੁਲਾਈ ਹੈ। ਇਸ ਲਈ ਗਰਮੀਆਂ ਵਿੱਚ ਸੀਟਾਂ ਭਰਨ ਲਈ ਸਾਰੇ ਦੇਸ਼ ਵਿੱਚ ਇਹ ਪ੍ਰੀਖਿਆ ਇਸ ਸਾਲ 13 ਦਸੰਬਰ ਨੂੰ ਹੋਵੇਗੀ ਅਤੇ ਸਰਦੀਆਂ ਲਈ ਭਰੀਆਂ ਜਾਣ ਵਾਲੀਆਂ ਸੀਟਾਂ ਲਈ 11 ਅਪਰੈਲ 2026 ਨੂੰ ਪ੍ਰੀਖਿਆ ਹੋਵੇਗੀ। ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਵਾਹਰ ਨਵੋਦਿਆ ਵਿਦਿਆਲਿਆ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇ ਨਾਲ-ਨਾਲ ਮੁਫ਼ਤ, ਉੱਚ-ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ ਲਈ ਜਾਣੇ ਜਾਂਦੇ ਹਨ. ਮਾਪੇ ਅਤੇ ਵਿਦਿਆਰਥੀ ਜ਼ਰੂਰ ਇਸ ਸੁਵਿਧਾ ਦਾ ਲਾਭ ਲੈਣ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਸਨੌਰ ਹਲਕੇ ਦੇ ਪਿੰਡ ਫ਼ਤਹਿਪੁਰ ਰਾਜਪੂਤਾਂ ਵਿਖੇ ਜਵਾਹਰ ਨਵੋਦਿਆ ਵਿਦਿਆਲਿਆ ਸਥਾਪਤ ਹੈ।

Advertisement