ਸੁਨਾਮ ’ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਰਜਿਸਟਰੇਸ਼ਨ ਸ਼ੁਰੂ
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਨੂੰ ਅਮਲ ਵਿੱਚ ਲਿਆਉਂਦਿਆਂ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦੀ ਰਜਿਸਟਰੇਸ਼ਨ ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸ਼ੁਰੂ ਕੀਤੀ ਗਈ। ਇਸ ਮੁਹਿੰਮ ਦੀ ਸ਼ੁਰੂਆਤ ਕੈਬਨਿਟ ਮੰਤਰੀ ਅਮਨ ਅਰੋੜਾ...
Advertisement
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਨੂੰ ਅਮਲ ਵਿੱਚ ਲਿਆਉਂਦਿਆਂ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦੀ ਰਜਿਸਟਰੇਸ਼ਨ ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸ਼ੁਰੂ ਕੀਤੀ ਗਈ। ਇਸ ਮੁਹਿੰਮ ਦੀ ਸ਼ੁਰੂਆਤ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੀਤੀ ਗਈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਕੋਕੋ ਮਾਜਰੀ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਬਾਅਦ ਵਿੱਚ ਖੁਦ ਘਰ-ਘਰ ਜਾ ਕੇ ਰਜਿਸਟਰੇਸ਼ਨ ਕਰਵਾਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਯੋਜਨਾ ਤਹਿਤ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ।
Advertisement
Advertisement
×

