ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੈਟ ਸ਼ੌਪ ਤੇ ਡੌਗ ਬ੍ਰੀਡਿੰਗ ਸੈਂਟਰ ਚਲਾਉਣ ਵਾਲਿਆਂ ਲਈ ਰਜਿਸ਼ਟਰੇਸ਼ਨ ਲਾਜ਼ਮੀ

ਪੰਜਾਬ ਵਿੱਚ ਬਿਨਾਂ ਰਜਿਸਟਰੇਸ਼ਨ ਦੇ ਪੈਟ ਸ਼ੌਪ ਅਤੇ ਡਾਗ ਬ੍ਰੀਡਿੰਗ ਸੈਂਟਰ ਚਲਾਉਣ ਵਾਲਿਆਂ ’ਤੇ ਪਸ਼ੂ ਪਾਲਣ ਵਿਭਾਗ ਵੱਲੋਂ ਸਖ਼ਤੀ ਕੀਤੀ ਜਾਵੇਗੀ। ਇਸ ਸਬੰਧੀ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸੰਗਰੂਰ ਡਾ. ਸੁਖਵਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਵਿਭਾਗ ਦੇ ਪ੍ਰਮੁੱਖ...
Advertisement

ਪੰਜਾਬ ਵਿੱਚ ਬਿਨਾਂ ਰਜਿਸਟਰੇਸ਼ਨ ਦੇ ਪੈਟ ਸ਼ੌਪ ਅਤੇ ਡਾਗ ਬ੍ਰੀਡਿੰਗ ਸੈਂਟਰ ਚਲਾਉਣ ਵਾਲਿਆਂ ’ਤੇ ਪਸ਼ੂ ਪਾਲਣ ਵਿਭਾਗ ਵੱਲੋਂ ਸਖ਼ਤੀ ਕੀਤੀ ਜਾਵੇਗੀ। ਇਸ ਸਬੰਧੀ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸੰਗਰੂਰ ਡਾ. ਸੁਖਵਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਡਾਗ ਬ੍ਰੀਡਿੰਗ ਐਂਡ ਮਾਰਕੀਟਿੰਗ ਰੂਲਜ਼ 2017 ਅਤੇ ਪੈਟ ਸ਼ੌਪਸ ਰੂਲਜ਼ 2018 ਨੂੰ ਸਖ਼ਤ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਪੰਜਾਬ ਵਿੱਚ ਖ਼ਤਰਨਾਕ ਨਸਲ ਦੇ ਕੁੱਤਿਆਂ ਦੀ ਬ੍ਰੀਡਿੰਗ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਕੋਈ ਵੀ ਵਿਅਕਤੀ ਜੋ ਕੁੱਤਿਆਂ, ਬਿੱਲੀਆਂ ਜਾਂ ਹੋਰ ਪਾਲਤੂ ਜਾਨਵਰਾਂ ਦੀ ਬ੍ਰੀਡਿੰਗ ਜਾਂ ਖ਼ਰੀਦ-ਵਿਕਰੀ ਦਾ ਕੰਮ ਕਰਦਾ ਹੈ, ਉਸ ਲਈ ਪਸ਼ੂ ਭਲਾਈ ਬੋਰਡ ਕੋਲ ਰਜਿਸਟਰੇਸ਼ਨ ਕਰਵਾਉਣਾ ਲਾਜ਼ਮੀ ਹੈ। ਬਿਨਾਂ ਰਜਿਸਟਰੇਸ਼ਨ ਇਹ ਕਾਰੋਬਾਰ ਕਰਨਾ ਕਾਨੂੰਨੀ ਤੌਰ ’ਤੇ ਉਲੰਘਣਾ ਮੰਨੀ ਜਾਵੇਗੀ ਅਤੇ ਇਸ ਦੀ ਸੂਰਤ ਵਿੱਚ ਜੁਰਮਾਨਾ, ਸਜ਼ਾ ਜਾਂ ਦੋਵੇਂ ਹੀ ਹੋ ਸਕਦੇ ਹਨ। ਡਾ. ਸੁਖਵਿੰਦਰ ਸਿੰਘ ਨੇ ਕਿਹਾ ਕਿ ਕਈ ਖ਼ਤਰਨਾਕ ਨਸਲਾਂ ਦੇ ਮੱਦੇਨਜ਼ਰ ਇਹ ਫ਼ੈਸਲਾ ਬਹੁਤ ਜ਼ਰੂਰੀ ਸੀ ਤਾਂ ਜੋ ਜਨਤਕ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਨਿਯਮ ਨਾ ਸਿਰਫ਼ ਜਾਨਵਰਾਂ ਦੀ ਭਲਾਈ ਲਈ ਬਣਾਏ ਗਏ ਹਨ, ਸਗੋਂ ਮਨੁੱਖੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਵੀ ਇਹਨਾਂ ਦੀ ਪਾਲਣਾ ਕਰਨੀ ਅਤਿ ਜ਼ਰੂਰੀ ਹੈ।

Advertisement

Advertisement
Show comments