DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Rehman Conducts Door-to-Door Campaign in Malerkotla: ਵਿਧਾਇਕ ਨੇ ‘ਆਪ’ ਸਰਕਾਰ ਦੇ ਕੰਮ ਗਿਣਾਏ

ਘਰ-ਘਰ ਮੁਹਿੰਮ ਤਹਿਤ ਲੋਕਾਂ ਨਾਲ ਸੰਪਰਕ ਕੀਤਾ

  • fb
  • twitter
  • whatsapp
  • whatsapp
featured-img featured-img
ਵਿਧਾਇਕ ਡਾ. ਜਮੀਲ ਉਰ ਰਹਿਮਾਨ ਲੋਕਾਂ ਨੂੰ ਮਿਲਦੇ ਹੋਏ।
Advertisement

ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਵਾਰਡ ਨੰਬਰ 11 ਵਿੱਚ ਘਰ-ਘਰ ਪਹੁੰਚ ਕੇ ਲੋਕਾਂ ਨਾਲ ਸਿੱਧੀ ਸਾਂਝ ਪਾਉਂਦਿਆਂ ਆਮ ਆਦਮੀ ਪਾਰਟੀ ਦੀ ਘਰ ਤੋਂ ਘਰ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਪਿਛਲੇ ਸਾਢੇ ਚਾਰ ਸਾਲਾਂ ਦੇ ਕੰਮਾਂ ਅਤੇ ਵੱਖ-ਵੱਖ ਲੋਕ-ਭਲਾਈ ਪਹਿਲਕਦਮੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਰਹਿਮਾਨ ਨੇ ਬਜ਼ੁਰਗਾਂ, ਮਹਿਲਾਵਾਂ, ਨੌਜਵਾਨਾਂ ਅਤੇ ਹੋਰ ਵਸਨੀਕਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀ ਰਾਇ ਅਤੇ ਸੁਝਾਅ ਵੀ ਸੁਣੇ। ਉਨ੍ਹਾਂ ਕਿਹਾ ਕਿ ਲੋਕਾਂ ਤੱਕ ਸਰਕਾਰ ਦੇ ਕੰਮਾਂ ਦੀ ਜਾਣਕਾਰੀ ਪਹੁੰਚਾਉਣ ਦੇ ਨਾਲ ਉਨ੍ਹਾਂ ਦੇ ਤਜਰਬੇ ਅਤੇ ਉਮੀਦਾਂ ਨੂੰ ਜਾਣਨਾ ਵੀ ਇਸ ਮੁਹਿੰਮ ਦਾ ਅਹਿਮ ਹਿੱਸਾ ਹੈ। ਸ੍ਰੀ ਰਹਿਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਬਿਜਲੀ, ਸਿਹਤ, ਸਿੱਖਿਆ, ਔਰਤਾਂ ਲਈ ਮੁਫ਼ਤ ਬੱਸ ਸਫ਼ਰ, ਤੀਰਥ ਯਾਤਰਾ ਅਤੇ ਹੋਰ ਲੋਕ-ਭਲਾਈ ਸਹੂਲਤਾਂ ਰਾਹੀਂ ਪਰਿਵਾਰਾਂ ਦੇ ਰੋਜ਼ਾਨਾ ਖ਼ਰਚਿਆਂ ਨੂੰ ਘਟਾਉਣ ਦੇ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ ਕੀਤੇ ਮੁਲਾਂਕਣ ਅਨੁਸਾਰ ਵੱਖ-ਵੱਖ ਸਰਕਾਰੀ ਸਹੂਲਤਾਂ ਨੂੰ ਮਿਲਾ ਕੇ ਇੱਕ ਆਮ ਪਰਿਵਾਰ ਨੂੰ ਸਾਲਾਨਾ ਕਰੀਬ 1.82 ਲੱਖ ਰੁਪਏ ਤੱਕ ਦੇ ਲਾਭ ਦਾ ਦਾਅਵਾ ਕੀਤਾ ਗਿਆ ਹੈ। ਇਸ ਮੌਕੇ ਕੌਂਸਲਰ ਮੁਨਸ਼ੀ ਫਾਰੂਕ, ਕੌਂਸਲਰ ਅਸ਼ਰਫ ਮੋਟਾ, ਕੌਂਸਲਰ ਸੀ ਨੂਰਦੀਨ, ਸਾਬਕਾ ਕੌਂਸਲਰ ਅਬਦੁਲ ਲਤੀਫ਼ ਪੱਪੂ, ਸ਼ਮਸ਼ਾਦ ਜ਼ੁਬੈਰੀ , ਬਲਾਕ ਪ੍ਰਧਾਨ ਅਸਲਮ ਭੱਟੀ, ਚੌਧਰੀ ਉਮਰ ਦੀਨ, ਹਾਜੀ ਜਮੀਲ ਤੇ ਗੁਲਜ਼ਾਰ ਕਾਕਾ ਮੌਜੂਦ ਸਨ।

Advertisement
Advertisement
×