ਰਮੇਸ਼ ਭਾਰਦਵਾਜ
ਲਹਿਰਾਗਾਗਾ, 11 ਨਵੰਬਰ
ਇਥੇ ਭਾਰਤੀ ਕਿਸਾਨ ਯੁਨੀਅਨ ਏਕਤਾ (ਉਗਰਾਹਾਂ) ਬਲਾਕ ਲਹਿਰਾਗਾਗਾ ਵੱਲੋਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਨੂੰ ਲੈ ਕੇ ਲਹਿਰਾਗਾਗਾ ਦੇ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਉ 42ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਕਿਸਾਨ ਔਰਤਾਂ ਜਸ਼ਪ੍ਰੀਤ ਕੌਰ ਤੇ ਪਰਮਜੀਤ ਕੌਰ ਨੇ ਐਲਾਨ ਕੀਤਾ ਕਿ ਉਹ ਘਰਾਂ ਨੂੰ ਸਾਂਭਣ ਦੇ ਨਾਲ ਨਾਲ ਕਿਸਾਨੀ ਦੀ ਜਿੱਤ ਯਕੀਨੀ ਬਣਾਉਣ ਤੇ ਮੋਦੀ ਵੱਲੋਂ ਬਣਾਏ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਵਾਸਤੇ ਮਜ਼ਬੂਰ ਕਰਨ ਲਈ ਔਰਤਾਂ ਧਰਨੇ ਦੇਣ ਲਈ ਵਚਨਬੱਧ ਹਨ ਤੇ ਪਿੰਡਾਂ ’ਚ ਕਿਸਾਨ ਔਰਤਾਂ ਸੰਘਜਸ਼ ਤੇ ਪੱਕੇ ਮੋਰਚਿਆਂ ਲਈ ਫੰਡ ਇਕੱਬਠਾ ਕਰ ਰਹੀਆਂ ਹਨ। ਇਸ ਧਰਨੇ ਨੂੰ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ, ਦਰਸ਼ਨ ਸਿੰਘ ਕੋਟੜਾ, ਬਹਾਦਰ ਸਿੰਘ ਭੁਟਾਲ, ਹਰਜੀਤ ਭੁਟਾਲ, ਬਹਾਲ ਸਿੰਘ ਢੀਂਡਸਾ, ਸੂਬਾ ਸਿੰਘ ਸੰਗਤਪੁਰਾ ਆਦਿ ਬੁਲਾਰਿਆਂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜੋ ਖੇਤੀ ਵਿਰੋਧੀ ਤਿੰਨ ਨਵੇਂ ਖੇਤੀ ਕਾਨੂੰਨ ਪਾਸ ਕੀਤੇ ਹਨ, ਉਨ੍ਹਾਂ ਦਾ ਵਿਰੋਧ ਪੰਜਾਬ ਦੀਆਂ ਸਾਰੀਆਂ ਸੰਘਰਸ਼ ਸ਼ੀਲ ਜਥੇਬੰਦੀਆਂ ਵੱਲੋਂ ਲੰਮੇ ਸਮੇਂ ਤੋਂ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਪੰਜਾਬ ਦੀ ਆਰਥਿਕਤਾ ਨੂੰ ਵੱਡੇ ਪੱਧਰ ’ਤੇ ਢਾਹ ਲੱਗ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਆਪਣੀਆਂ ਜ਼ਮੀਨਾਂ ਤੇ ਘਰਾਂ ਦੀ ਰਾਖੀ ਕਰਦੇ ਹੋਏ ਸੰਘਰਸ਼ ਨੂੰ ਸਹੀ ਦਿਸ਼ਾ ਵੱਲ ਲਿਜਾਾਣ ਦਾ ਸੱਦਾ ਦਿੱਤਾ। ਕਿਸਾਨਾਂ ਨੂੰ ਯੂਰੀਆਂ ਖਾਦ ਦੀ ਵੰਡ ਕੀਤੀ ਜਾਵੇ ਤਾਂ ਜੋ ਕਣਕ ਦੀ ਬੀਜਾਈ ਸਿਰੇ ਚੜ੍ਹ ਸਕੇ। ਉਨ੍ਹਾਂ ਕਿਸਾਨਾਂ ਨੂੰ ਕਾਲੀ ਦੀਵਾਲੀ ਮਨਾਉਣ, ਸੰਘਰਸ਼ ਨੂੰ ਜਿੱਤਣ ਤੱਕ ਵੱਡੇ ਪੱਧਰ ’ਤੇ ਚਲਾਉਣ ਲਈ ਕਾਰਕੁਨਾਂ ਨੂੰ ਪ੍ਰੇਰਿਤ ਕੀਤਾ।