ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ
ਲਹਿਰਾਗਾਗਾ ਤੋਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਅਤੇ ਪਸ਼ੂਆਂ ਲਈ ਹਰੇ ਚਾਰੇ ਦੀਆਂ ਲਗਪਗ 10 ਟਰਾਲੀਆਂ ਨੂੰ ਨਗਰ ਕੌਂਸਲ ਪ੍ਰਧਾਨ ਕਾਂਤਾ ਗੋਇਲ ਨੇ ਰਵਾਨਾ ਕੀਤਾ। ਰਾਹਤ ਸਮੱਗਰੀ ਦੀਆਂ ਟਰਾਲੀਆਂ ਨੂੰ ਰਵਾਨਾ...
Advertisement
ਲਹਿਰਾਗਾਗਾ ਤੋਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਅਤੇ ਪਸ਼ੂਆਂ ਲਈ ਹਰੇ ਚਾਰੇ ਦੀਆਂ ਲਗਪਗ 10 ਟਰਾਲੀਆਂ ਨੂੰ ਨਗਰ ਕੌਂਸਲ ਪ੍ਰਧਾਨ ਕਾਂਤਾ ਗੋਇਲ ਨੇ ਰਵਾਨਾ ਕੀਤਾ। ਰਾਹਤ ਸਮੱਗਰੀ ਦੀਆਂ ਟਰਾਲੀਆਂ ਨੂੰ ਰਵਾਨਾ ਕਰਨ ਤੋਂ ਬਾਅਦ ਪ੍ਰਧਾਨ ਕਾਂਤਾ ਗੋਇਲ ਨੇ ਕਿਹਾ ਕਿ ਅਗਲੇ ਦਿਨਾਂ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਹੋਰ ਸਮੱਗਰੀ ਭੇਜੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਇਸ ਦੁੱਖ ਦੀ ਘੜੀ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਹਿੰਦੇ ਲੋਕਾਂ ਦਾ ਸਾਥ ਦਿੱਤਾ ਜਾਵੇ। ਇਸ ਮੌਕੇ ਸ਼ੀਸ਼ਪਾਲ ਗਰਗ ਅਤੇ ਵੱਖ ਵੱਖ ਪਿੰਡਾਂ ਦੇ ਆਗੂ ਹਾਜ਼ਰ ਸਨ।
Advertisement
Advertisement