ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 25 ਦਸੰਬਰ
ਨੇੜਲੇ ਪਿੰਡ ਉਭਾਵਾਲ ਦੇ ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਦਾਲਮ ਸਿੱਧ ਜੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਦੌਰਾਨ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਦਾ ਪਿੰਡ ਦੇ ਵੱਖ ਵੱਖ ਗਲੀ ਮੁਹੱਲਿਆਂ ਵਿਚ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਜਿਥੇ ਵੱਖ ਵੱਖ ਪੜਾਵਾਂ ਦੌਰਾਨ ਉੱਚ ਕੋਟੀ ਦੇ ਗੋਲਡ ਮੈਡਲਿਸਟ ਜੇਤੂ ਢਾਡੀ ਭਾਈ ਬਲਦੇਵ ਸਿੰਘ ਲੌਂਗੋਵਾਲ ਦੇ ਜਥੇ ਵੱਲੋਂ ਢਾਡੀ ਵਾਰਾਂ ਸੁਣਾ ਕੇ ਸੰਗਤਾਂ ਨੂੰ ਗੁਰੂ ਦੇ ਇਤਿਹਾਸ ਬਾਰੇ ਚਾਨਣਾ ਪਾਇਆ, ਉਥੇ ਸਕੂਲੀ ਬੱਚਿਆਂ ਵੱਲੋਂ ਵੀ ਕਵਿਤਾਵਾਂ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੁੜਨ ਲਈ ਪ੍ਰੇਰਿਆ। ਇਸ ਮੌਕੇ ਬਾਬਾ ਕੌਰ ਸਿੰਘ, ਪ੍ਰਧਾਨ ਨਿਰਮਲ ਸਿੰਘ ਅਤੇ ਸਕੱਤਰ ਸੁਖਪਾਲ ਸਿੰਘ ਧੀਮਾਨ ਉਭਾਵਾਲ, ਪ੍ਰਗਟ ਸਿੰਘ, ਗੁਰਜੰਟ ਸਿੰਘ, ਭੂਰਾ ਸਿੰਘ, ਗੁਰਮੀਤ ਸਿੰਘ, ਅਮਰੀਕ ਸਿੰਘ, ਮਲਕੀਤ ਸਿੰਘ, ਸਰਪੰਚ ਗੁਰਮੇਲ ਸਿੰਘ, ਸਿੰਦਰਪਾਲ ਸਿੰਘ, ਸੁਖਦੇਵ ਸਿੰਘ ਪੱਪੀ, ਜੰਗੀਰ ਸਿੰਘ, ਜਥੇਦਾਰ ਜਗਮੇਲ ਸਿੰਘ ਢੀਂਡਸਾ, ਕੁਲਵੰਤ ਸਿੰਘ ਢੀਂਡਸਾ, ਪਾਲੀ ਸਿੰਘ ਕਮਲ, ਜਸਵਿੰਦਰ ਸਿੰਘ ਆਦਿ ਸ਼ਖ਼ਸੀਅਤਾਂ ਮੌਜੂਦ ਸਨ।