DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

census: ਮਰਦਮਸ਼ੁਮਾਰੀ ਡਿਊਟੀ ਕਟਵਾਉਣ ਲਈ ਸਿਫ਼ਾਰਸ਼ਾਂ ਕਰਵਾਉਣ ਵਾਲਿਆਂ ਨੂੰ ਤਾੜਨਾ

ਗਲਤ ਤੱਥਾਂ ਦੇ ਆਧਾਰ ’ਤੇ ਡਿਊਟੀ ਤੋਂ ਬਚਣ ਵਾਲਿਆਂ ਨੂੰ ਕਾਰਵਾੲੀ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਏ ਡੀ ਸੀ ਰਾਜਦੀਪ ਸਿੰਘ ਬਰਾੜ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ
Advertisement

ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਨੇ ਜਨਗਣਨਾ ਦਾ ਕੰਮ ਨੂੰ ਸਫਲਤਾਪੂਰਵਕ ਨੇਪਰੇ ਲਈ ਅੱਜ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਬਿਨਾਂ ਵਾਜਬ ਕਾਰਨ ਆਪਣੀ ਡਿਊਟੀ ਨਿਭਾਉਣ ਤੋਂ ਬਹਾਨੇਬਾਜ਼ੀ ਕਰਨ ਅਤੇ ਸਿਫਾਰਸ਼ਾਂ ਕਰਵਾਉਣ ਵਾਲੇ ਕਰਮਚਾਰੀਆਂ ਨੂੰ ਸਖਤ ਤਾੜਨਾ ਕੀਤੀ ਹੈ। ਜਨਗਣਨਾ ਡਿਊਟੀ ਨੂੰ ਕੌਮੀ ਮਹੱਤਵ ਦੀ ਡਿਊਟੀ ਦੱਸਦਿਆਂ ਉਨ੍ਹਾਂ ਕਿਹਾ ਕਿ ਜਨਗਣਨਾ ਵਿਚ ਤਾਇਨਾਤ ਕੀਤੇ ਕਈ ਮੁਲਾਜ਼ਮ ਡਿਊਟੀ ਕਟਵਾਉਣ ਲਈ ਅਰਜ਼ੀਆਂ ਦੇ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਕਰਮਚਾਰੀ ਗਲਤ ਤੱਥਾਂ ਜਾਂ ਝੂਠੇ ਕਾਰਨਾਂ ਦੇ ਆਧਾਰ ’ਤੇ ਡਿਊਟੀ ਤੋਂ ਬਚਣ ਦੀ ਕੋਸ਼ਿਸ਼ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਬਿਨਾਂ ਕਿਸੇ ਯੋਗ ਕਾਰਨ ਦੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਡਿਊਟੀ ਤੋਂ ਛੋਟ ਨਹੀਂ ਦਿੱਤੀ ਜਾਵੇਗੀ, ਇਸ ਲਈ ਕਿਸੇ ਵੀ ਤਰ੍ਹਾਂ ਦੀ ਸਿਫ਼ਾਰਸ਼ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੇਵਲ ਉਹੀ ਕਰਮਚਾਰੀ ਰਾਹਤ ਦੇ ਹੱਕਦਾਰ ਹੋਣਗੇ ਜੋ ਮੈਡੀਕਲ ਕਾਰਨਾਂ ਕਰਕੇ ਡਿਊਟੀ ਕਰਨ ਦੇ ਯੋਗ ਨਹੀਂ ਹਨ। ਜੇਕਰ ਕੋਈ ਫਰਜ਼ੀ ਮੈਡੀਕਲ ਸਰਟੀਫਿਕੇਟ ਦੇ ਆਧਾਰ ’ਤੇ ਡਿਊਟੀ ਤੋਂ ਬਚਣ ਦੀ ਕੋਸ਼ਿਸ਼ ਕਰੇਗਾ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਐਸ.ਡੀ.ਐਮ ਕਨੂ ਗਰਗ, ਸਹਾਇਕ ਸਿਵਲ ਸਰਜਨ ਡਾ. ਸਜੀਲਾ ਖਾਨ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਜੀਤ ਕੌਰ ਵੀ ਹਾਜ਼ਰ ਸਨ।

ਜਨਗਣਨਾ ਸਬੰਧੀ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਦੀ ਟਰੇਨਿੰਗ ਜਾਰੀ

ਪਟਿਆਲਾ (ਸਰਬਜੀਤ ਸਿੰਘ ਭੰਗੂ): ਜ਼ਿਲ੍ਹਾ ਪਟਿਆਲਾ ਵਿੱਚ ਜਨਗਣਨਾ-2027 ਲਈ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਜਨਗਣਨਾ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਅਤੇ ਏ ਡੀ ਸੀ (ਆਰ.ਡੀ)-ਕਮ-ਜ਼ਿਲ੍ਹਾ ਜਨਗਣਨਾ ਅਧਿਕਾਰੀ ਦਮਨਜੀਤ ਸਿੰਘ ਮਾਨ ਦੀ ਦੇਖ-ਰੇਖ ਹੇਠ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਟਰੇਨਿੰਗ ਪ੍ਰਕਿਰਿਆ ਜਾਰੀ ਹੈ। ਇਸ ਦੌਰਾਨ ਜ਼ਿਲ੍ਹੇ ਦੀਆਂ 6 ਤਹਿਸੀਲਾਂ ਪਟਿਆਲਾ, ਰਾਜਪੁਰਾ, ਪਾਤੜਾਂ, ਸਮਾਣਾ, ਨਾਭਾ ਅਤੇ ਦੂਧਨਸਾਧਾਂ ਸਮੇਤ 9 ਨਗਰ ਕੌਂਸਲਾਂ/ਨਗਰ ਪੰਚਾਇਤਾਂ ਵਿੱਚ ਵੱਖ-ਵੱਖ ਸਥਾਨਾਂ ‘ਤੇ 20 ਅਪ੍ਰੈਲ ਤੋਂਂ ਜਾਰੀ ਇਹ ਟਰੇਨਿੰਗ ਵਰਕਸ਼ਾਪਾਂ 6 ਮਈ ਤੱਕ ਜਾਰੀ ਰਹਿਣਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਵਿੱਚ 3363 ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਜਨਗਣਨਾ ਦੇ ਕੰਮ ਲਈ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਨੂੰ ਟ੍ਰੇਨਿੰਗ ਦੇਣ ਕਰਨ ਲਈ 48 ਫੀਲਡ ਟਰੇਨਰ ਨਿਯੁਕਤ ਕੀਤੇ ਗਏ ਹਨ। ਟ੍ਰੇਨਿੰਗ ਲਈ 50-50 ਦੇ ਬੈਚ ਬਣਾਏ ਗਏ ਹਨ ਅਤੇ ਹਰ ਬੈਚ ਨੂੰ 2 ਫੀਲਡ ਟ੍ਰੇਨਰਾਂ ਵੱਲੋਂ ਤਿੰਨ ਦਿਨਾਂ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਟਰੇਨਿੰਗ ਦੌਰਾਨ ਫੀਲਡ ਟਰੇਨਰਾਂ ਵੱਲੋਂ ਦੱਸਿਆ ਗਿਆ ਕਿ ਇਸ ਵਾਰ ਜਨਗਣਨਾ ਪਹਿਲੀ ਵਾਰ ਡਿਜੀਟਲ ਮੋਡ ਵਿੱਚ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ‘ਸੈਲਫ ਇਨੁਮੀਰੇਸ਼ਨ’ ਦੀ ਸੁਵਿਧਾ ਵੀ ਪ੍ਰਦਾਨ ਕੀਤੀ ਗਈ ਹੈ, ਜਿਸ ਅਧੀਨ ਨਾਗਰਿਕ 30 ਅਪਰੈਲ ਤੋਂ 14 ਮਈ ਤੱਕ ਆਪਣੀ ਜਾਣਕਾਰੀ ਖੁਦ ਦਰਜ ਕਰ ਸਕਦੇ ਹਨ। ਇਸ ਤੋਂ ਬਾਅਦ ਜਨਗਣਨਾ ਦਾ ਪਹਿਲਾ ਗੇੜ (ਹਾਊਸ ਲਿਸਟਿੰਗ) 15 ਮਈ ਤੋਂ 13 ਜੂਨ ਤੱਕ ਚੱਲੇਗਾ, ਜਿਸ ਦੌਰਾਨ ਗਿਣਤੀਕਾਰ ਘਰ-ਘਰ ਜਾ ਕੇ 33 ਪ੍ਰਸ਼ਨਾਂ ਰਾਹੀਂ ਜਾਣਕਾਰੀ ਇਕੱਠੀ ਕਰਨਗੇ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਭਾਰਤ ਸਰਕਾਰ ਵੱਲੋਂ ਕਰਵਾਈ ਜਾ ਰਹੀ ਜਨਗਣਨਾ ਦੇ ਇਸ ਕਾਰਜ ਵਿੱਚ ਪੂਰਾ ਸਹਿਯੋਗ ਦੇਣ।

Advertisement

Advertisement

Advertisement
×