ਸੁਨਾਮ: ਕਾਰ ਸਵਾਰ ਪਰਿਵਾਰ ਹਾਦਸੇ ਦਾ ਸ਼ਿਕਾਰ, ਮਾਂ-ਪੁੱਤ ਦੀ ਮੌਤ

ਸੁਨਾਮ: ਕਾਰ ਸਵਾਰ ਪਰਿਵਾਰ ਹਾਦਸੇ ਦਾ ਸ਼ਿਕਾਰ, ਮਾਂ-ਪੁੱਤ ਦੀ ਮੌਤ

ਬੀਰ ਇੰਦਰ ਸਿੰਘ ਬਨਭੌਰੀ

ਸੁਨਾਮ ਊਧਮ ਸਿੰਘ ਵਾਲਾ, 26 ਮਈ

ਅੱਜ ਸਵੇਰੇ ਪਿੰਡ ਮਹਿਲਾਂ ਨੇੜੇ ਹਾਦਸੇ ਵਿਚ ਕਾਰ ਸਵਾਰ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ ਹੋ ਗਈ, ਜਦੋਂ ਕਿ ਦੋ ਗੰਭੀਰ ਜ਼ਖ਼ਮੀ ਹੋ ਗਏ। ਪੁਲੀਸ ਚੌਕੀ ਮਹਿਲਾਂ ਚੌਕ ਦੇ ਮੁਲਾਜ਼ਮ ਧਰਮਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਗੁਰਨੇ ਕਲਾਂ ਦਾ ਗੁਰਵਿੰਦਰ ਸਿੰਘ ਕਾਰ ਰਾਹੀਂ ਆਪਣੀ ਮਾਂ, ਪਤਨੀ ਅਤੇ ਬੇਟੀ ਸਣੇ ਪਟਿਆਲੇ ਵੱਲੋਂ ਆ ਰਿਹਾ ਸੀ, ਜਿਵੇਂ ਕਾਰ ਸਵਾਰ ਪਿੰਡ ਮਹਿਲਾਂ ਨੇੜੇ ਪਹੁੰਚੇ ਤਾਂ ਕਾਰ ਨੂੰ ਕੋਈ ਹੋਰ ਵਾਹਨ ਫੇਟ ਮਾਰ ਗਿਆ। ਇਸ ਕਾਰਨ ਬੇਕਾਬੂ ਕਾਰ ਖਤਾਨਾਂ ਵਿਚ ਜਾ ਪਲਟੀ। ਹਾਦਸੇ ਵਿਚ ਕਾਰ ਚਾਲਕ ਗੁਰਵਿੰਦਰ ਸਿੰਘ ਅਤੇ ਉਸ ਦੀ ਮਾਤਾ ਕਰਮਜੀਤ ਕੌਰ ਦੀ ਮੌਤ ਹੋ ਗਈ, ਜਦੋਂ ਕਿ ਉਸ ਦੀ ਪਤਨੀ ਅਤੇ ਬੇਟੀ ਗੰਭੀਰ ਜ਼ਖ਼ਮੀ ਹੋ ਗਈਆਂ। ਪੁਲੀਸ ਨੇ ਮ੍ਰਿਤਕ ਦੇ ਪਰਿਵਾਰ ਮੈਂਬਰਾਂ ਦੇ ਬਿਆਨਾਂ ’ਤੇ ਮਾਮਲਾ ਦਰਜ ਕਰ ਲਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All