ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 31 ਮਾਰਚ
ਸੁਨਾਮ ਦੇ ਆਈਟੀਆਈ ਚੌਕ ਵਿਚ ਅੱਜ ਨਿੱਜੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ, ਅਧਿਆਪਕਾਂ ਅਤੇ ਸਕੂਲਾਂ ਨਾਲ ਜੁੜੇ ਡਰਾਈਵਰਾਂ ਅਤੇ ਕੰਡਕਟਰਾਂ ਵੱਲੋਂ ਆਵਾਜਾਈ ਠੱਪ ਕਰਕੇ ਸਕੂਲ ਜਲਦੀ ਖੋਲ੍ਹਣ ਦੀ ਮੰਗ ਕੀਤੀ। ਇਸ ਮੌਕੇ ਸੀਨੀਅਰ ਆਗੂ ਗੁਰਚਰਨ ਸਿੰਘ ਹਰੀਕਾ, ਵਿਕਰਮ ਸ਼ਰਮਾ, ਹਰੀਸ਼ ਗੱਖੜ, ਭੂਸ਼ਨ ਸ਼ਰਮਾ ਅਤੇ ਜਸਵੀਰ ਸਿੰਘ ਨੇ ਕਿਹਾ ਕਿ ਅੱਜ ਕਰੋਨਾ ਦੇ ਨਾਂ ਦੇ ਉੱਤੇ ਸਿਆਸੀ ਖੇਡ ਖੇਡ ਕੇ ਪ੍ਰਾਈਵੇਟ ਸਕੂਲਾਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਰੀਬ ਤਿੰਨ ਘੰਟੇ ਆਵਾਜਾਈ ਠੱਪ ਕਰਨ ਤੋਂ ਬਾਅਦ ਸਾਂਝੇ ਫਰੰਟ ਵੱਲੋਂ ਸੁਨਾਮ ਦੇ ਐੱਸਡੀਐੱਮ ਨੂੰ ਇੱਕ ਮੰਗ ਪੱਤਰ ਵੀ ਦਿੱਤਾ।