ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਭੀਖ ਮੰਗਣ ਵਾਲੇ ਬੱਚੇ ਛੁਡਾਏ

ਸੰਗਰੂਰ, ਭਵਾਨੀਗੜ੍ਹ, ਸੁਨਾਮ ਤੇ ਧੂਰੀ ਵਿੱਚ ਚੈਕਿੰਗ: ਜ਼ਿਲ੍ਹਾ ਬਾਲ ਵਿਕਾਸ ਅਫ਼ਸਰ
Advertisement
ਪੰਜਾਬ ਸਰਕਾਰ ਦੇ ਪ੍ਰਾਜੈਕਟ ‘ਜੀਵਨ ਜੋਤ’ ਤਹਿਤ ਡੀਸੀ ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਵਨੀਤ ਕੌਰ ਤੂਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਟਾਸਕ ਟੀਮ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਬਲਾਕਾਂ ਵਿੱਚ ਛਾਪੇ ਮਾਰੇ ਗਏ। ਬਾਲ ਭਿੱਖਿਆ ਦੇ ਖਾਤਮੇ ਸਬੰਧੀ ਬਣਾਈ ਗਈ ਇੱਕ ਵਿਸ਼ੇਸ਼ ਟੀਮ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਪੁਲੀਸ ਵਿਭਾਗ, ਸਿਹਤ ਵਿਭਾਗ ਅਤੇ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਕਰਮਚਾਰੀ ਸ਼ਾਮਲ ਸਨ। ਇਸ ਟੀਮ ਨੇ ਜ਼ਿਲ੍ਹੇ ਦੇ ਮੁੱਖ ਸਥਾਨਾਂ ਦੀ ਚੈਕਿੰਗ ਕੀਤੀ ਅਤੇ ਭੀਖ ਮੰਗਦੇ ਬੱਚਿਆਂ ਨੂੰ ਬਚਾਉਣ ਉਪਰੰਤ ਉਨ੍ਹਾਂ ਦੇ ਪਛਾਣ ਪੱਤਰਾਂ ਦੀ ਪੁਸ਼ਟੀ ਕੀਤੀ। ਇਸ ਸਬੰਧੀ ਪ੍ਰੋਗਰਾਮ ਅਫ਼ਸਰ ਨਵਨੀਤ ਕੌਰ ਤੂਰ ਨੇ ਦੱਸਿਆ ਕਿ ਟੀਮ ਵੱਲੋਂ ਸੰਗਰੂਰ ਸ਼ਹਿਰ, ਭਵਾਨੀਗੜ੍ਹ, ਸੁਨਾਮ ਅਤੇ ਧੂਰੀ ਵਿੱਚ ਚੈਕਿੰਗ ਕੀਤੀ ਗਈ। ਟੀਮ ਵੱਲੋਂ 5 ਬੱਚੇ ਬਚਾਏ ਗਏ। ਦੋ ਬੱਚੇ ਅਵਾਰਾ ਫਿਰ ਰਹੇ ਸਨ ਜਿਨ੍ਹਾਂ ਨੂੰ ਬਚਾ ਕੇ ਦਸਤਾਵੇਜ਼ਾਂ ਦੀ ਜਾਂਚ ਪੜਤਾਲ ਉਪਰੰਤ ਉਨ੍ਹਾਂ ਦੇ ਮਾਪਿਆਂ ਨੂੰ ਸੌਂਪ ਦਿੱਤਾ ਗਿਆ। ਇਸ ਸਬੰਧੀ ਟੀਮ ਮੈਂਬਰਾਂ ਨੇ ਦੱਸਿਆ ਕਿ ਬਾਲ ਭਿਖਿਆ ਦੇ ਖਾਤਮੇ ਲਈ ਇਹ ਛਾਪੇ ਜਾਰੀ ਰਹਿਣਗੇ ਕੀਤੀ ਜਾਵੇਗੀ। ਬੱਚੇ ਨਾਲ ਵਿਅਕਤੀ ਦਾ ਸਬੰਧ ਸਾਬਿਤ ਨਾ ਹੋਣ ਦੀ ਸੂਰਤ ਵਿੱਚ ਵਿਅਕਤੀ ਅਤੇ ਬੱਚੇ ਦੋਵਾਂ ਦਾ ਡੀਐੱਨਏ ਟੈਸਟ ਕੀਤਾ ਜਾਵੇਗਾ ਅਤੇ ਅਤੇ ਉਨ੍ਹਾਂ ਖ਼ਿਲਾਫ਼ ਜੁਵੇਨਾਇਲ ਜਸਟਿਸ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ।

 

Advertisement

Advertisement