ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦਿੜ੍ਹਬਾ ਵਾਸੀਆਂ ਨੂੰ ਮਿਲੇਗਾ ਬਿਹਤਰ ਬੁਨਿਆਦੀ ਢਾਂਚਾ: ਹਰਪਾਲ ਚੀਮਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਮੌੜਾਂ ਵਿੱਚ ਨਹਿਰੀ ਪਾਣੀ ਦੀ ਸਪਲਾਈ ਲਈ ਜ਼ਮੀਨਦੋਜ਼ ਪਾਈਪਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਪਿੰਡ ਗੁੱਜਰਾਂ ਵਿੱਚ ਪੰਚਾਇਤ ਘਰ ਦਾ ਕੰਮ ਸ਼ੁਰੂ ਕਰਵਾਇਆ। ਵਿੱਤ ਮੰਤਰੀ...
ਪਿੰਡ ਮੌੜਾਂ ਵਿੱਚ ਪਾਈਪਲਾਈਨ ਪਾਉਣ ਦਾ ਕੰਮ ਸ਼ੁਰੂ ਕਰਵਾਉਂਦੇ ਹੋਏ ਹਰਪਾਲ ਚੀਮਾ।
Advertisement

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਮੌੜਾਂ ਵਿੱਚ ਨਹਿਰੀ ਪਾਣੀ ਦੀ ਸਪਲਾਈ ਲਈ ਜ਼ਮੀਨਦੋਜ਼ ਪਾਈਪਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਪਿੰਡ ਗੁੱਜਰਾਂ ਵਿੱਚ ਪੰਚਾਇਤ ਘਰ ਦਾ ਕੰਮ ਸ਼ੁਰੂ ਕਰਵਾਇਆ। ਵਿੱਤ ਮੰਤਰੀ ਚੀਮਾ ਨੇ ਆਖਿਆ ਕਿ ਅੱਜ ਜ਼ਮੀਨਦੋਜ਼ ਪਾਈਪਲਾਈਨ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਇਸ ਪ੍ਰਾਜੈਕਟ ਦੀ ਉਸਾਰੀ ’ਤੇ ਕੁੱਲ ਡੇਢ ਕਰੋੜ ਖਰਚਾ ਆਵੇਗਾ। ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਮੁਕੰਮਲ ਹੋਣ ਨਾਲ 134.80 ਹੈਕਟੇਅਰ ਰਕਬੇ ਨੂੰ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਬੁਨਿਆਦੀ ਢਾਂਚਾ ਮਿਲਣ ਨਾਲ ਸਮੁੱਚੇ ਹਲਕਾ ਦਿੜ੍ਹਬਾ ਵਿੱਚ ਵਿਕਾਸ ਦੀ ਗਤੀ ਹੋਰ ਤੇਜ਼ ਹੋਵੇਗੀ। ਉਨ੍ਹਾਂ ਕਿਹਾ ਕਿ ਖੇਤਾਂ ਦੀ ਸਿੰਜਾਈ ਅਤੇ ਫਸਲਾਂ ਦੀ ਪੈਦਾਵਾਰ ਵਿੱਚ ਵਾਧਾ ਕਰਨ ਲਈ ਨਹਿਰੀ ਪਾਣੀ ਬਹੁਤ ਲਾਹੇਵੰਦ ਹੈ। ਨਹਿਰੀ ਪਾਣੀ ਮਿਲਣ ਨਾਲ ਕਿਸਾਨਾਂ ਦੀ ਫਸਲ ਦੀ ਪੈਦਾਵਾਰ ਵਿੱਚ ਵਾਧਾ ਹੋਵੇਗਾ ਅਤੇ ਧਰਤੀ ਹੇਠਲੇ ਪਾਣੀ ਦੀ 20 ਤੋਂ 30 ਫ਼ੀਸਦ ਤੱਕ ਬਚਤ ਹੋਵੇਗੀ। ਉਨ੍ਹਾਂ ਵੱਲੋਂ ਕਿਸਾਨਾਂ ਨੂੰ ਨਹਿਰੀ ਪਾਣੀ ਨੂੰ ਵੱਧ ਤੋਂ ਵੱਧ ਵਰਤਣ ਦਾ ਸੁਨੇਹਾ ਦਿੱਤਾ ਤਾਂ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ ਅਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ। ਇਸ ਤੋਂ ਬਾਅਦ ਉਨ੍ਹਾਂ ਨੇ ਪਿੰਡ ਗੁੱਜਰਾਂ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪੰਚਾਇਤ ਘਰ ਦੇ ਕੰਮ ਦੀ ਵੀ ਸ਼ੁਰੂਆਤ ਕਰਵਾਈ।

ਉਨ੍ਹਾਂ ਕਿਹਾ ਕਿ ਪੰਚਾਇਤ ਘਰ ਦੀ ਸ਼ਾਨਦਾਰ ਇਮਾਰਤ ਵਿੱਚ ਸਰਪੰਚ ਦਫ਼ਤਰ ਸਮੇਤ ਵਧੀਆ ਵੱਡਾ ਕਮਰਾ ਅਤੇ ਵਾਸ਼ਰੂਮ ਬਣਾਏ ਜਾਣਗੇ। ਇਸ ਪਿੰਡ ਵਿੱਚ ਪੰਚਾਇਤ ਘਰ ਬਣਾਉਣ ਦੀ ਲੰਮੇ ਸਮੇਂ ਦੀ ਮੰਗ ਸੀ ਕਿਉਂਕਿ ਪੰਚਾਇਤ ਕੋਲ ਬੈਠਣ ਅਤੇ ਜ਼ਰੂਰੀ ਮੀਟਿੰਗਾਂ ਆਦਿ ਲਈ ਕੋਈ ਵੀ ਢੁੱਕਵੀਂ ਜਗ੍ਹਾ ਨਹੀਂ ਸੀ ਜਿਸ ਕਾਰਨ ਪੰਚਾਇਤ ਅਤੇ ਆਮ ਲੋਕਾਂ ਨੂੰ ਆਪਣੇ ਨਿੱਤ ਦਿਨ ਦੇ ਕੰਮ ਕਾਰ ਕਰਾਉਣ ਲਈ ਬਹੁਤ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਸੀ। ਵਿੱਤ ਮੰਤਰੀ ਨੇ ਕਿਹਾ ਕਿ ਦੋਵਾਂ ਪਿੰਡਾਂ ਦੇ ਵਾਸੀਆਂ ਦੀ ਮੰਗ ਨੂੰ ਅੱਜ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੁਨਿਆਦੀ ਢਾਂਚਾ ਮਿਲਣ ਨਾਲ ਸਮੁੱਚੇ ਹਲਕਾ ਦਿੜ੍ਹਬਾ ਵਿੱਚ ਵਿਕਾਸ ਦੀ ਗਤੀ ਹੋਰ ਤੇਜ਼ ਹੋਵੇਗੀ। ਇਸ ਮੌਕੇ ਓ ਐੱਸ ਡੀ ਤਪਿੰਦਰ ਸਿੰਘ ਸੋਹੀ ਸਣੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਹਾਜ਼ਰ ਸਨ।

Advertisement

Advertisement
Show comments