ਭਾਈ ਕੀ ਪਿਸ਼ੌਰ ’ਚ ਨਸ਼ਿਆਂ ਖ਼ਿਲਾਫ਼ ਮਤੇ ਪਾਸ
ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਦੀ ਚਿਤਾਵਨੀ; ਐਨਰਜੀ ਡਰਿੰਕ ਵੇਚਣ ’ਤੇ ਪਾਬੰਦੀ
Advertisement
ਪਿੰਡ ਭਾਈ ਕੀ ਪਸ਼ੌਰ ਦੀ ਪੰਚਾਇਤ ਨੇ ਪਿੰਡ ਦੀਆਂ ਵੱਖ-ਵੱਖ ਕਮੇਟੀਆਂ ਨਾਲ ਮੀਟਿੰਗ ਕਰ ਕੇ ਸਰਪੰਚ ਕਮਲਜੀਤ ਕੌਰ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਮਤਾ ਪਾਇਆ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀ ਨਸ਼ਿਆਂ ਖ਼ਿਲਾਫ਼ ਪੂਰੀ ਤਰ੍ਹਾਂ ਇਕਜੁੱਟ ਹਨ, ਜੇਕਰ ਕੋਈ ਵੀ ਵਿਅਕਤੀ ਫੈਸਲੇ ਦੀ ਉਲੰਘਣਾ ਕਰਦਾ ਹੈ ਤਾਂ ਉਸ ਖ਼ਿਲਾਫ਼ ਗ੍ਰਾਮ ਪੰਚਾਇਤ ਵੱਲੋਂ ਸਖ਼ਤ ਕਾਰਵਾਈ ਕਰਵਾਈ ਜਾਵੇਗੀ। ਇਸ ਮੌਕੇ ਪਹੁੰਚੇ ਡੀਐੱਸਪੀ ਦੀਪਇੰਦਰਪਾਲ ਸਿੰਘ ਜੇਜੀ ਨੇ ਕਿਹਾ ਕਿ ਪੰਜਾਬ ਪੁਲੀਸ ਪ੍ਰਸ਼ਾਸਨ ਨਸ਼ਿਆਂ ਖ਼ਿਲਾਫ਼ ਡਟਿਆ ਹੋਇਆ ਹੈ। ਕਮੇਟੀ ਨੇ ਫੈਸਲਾ ਕੀਤਾ ਕਿ ਪਿੰਡ ਵਿੱਚ ਜਿਹੜੇ ਨੌਜਵਾਨ ਨਸ਼ਾ ਕਰਦੇ ਹਨ, ਉਨ੍ਹਾਂ ਦੇ ਖਿਲਾਫ ਕਮੇਟੀ ਸਖਤ ਐਕਸ਼ਨ ਲਵੇਗੀ। ਪਿੰਡ ਵਿੱਚ ਕੋਈ ਵੀ ਦੁਕਾਨਦਾਰ ਸਟਿੰਗ, ਸਿਲਵਰ ਪੰਨੀ ਤੇ ਤੰਬਾਕੂ ਨਹੀਂ ਵੇਚੇਗਾ। ਪਿੰਡ ਅੰਦਰ ਕੋਈ ਵੀ ਡਾਕਟਰ ਕਿਸੇ ਵੀ ਵਿਅਕਤੀ ਨੂੰ ਮੈਡੀਕਲ ਨਸ਼ਾ ਨਹੀਂ ਵੇਚੇਗਾ ਅਤੇ ਨਾ ਹੀ ਕਿਸੇ ਨੂੰ ਸਰਿੰਜ ਦੇਵੇਗਾ। ਪਿੰਡ ਵਿੱਚ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਕਿਸੀ ਤਰ੍ਹਾਂ ਦੀ ਮਦਦ ਨਹੀਂ ਕੀਤੀ ਜਾਵੇਗੀ ਤੇ ਨਾ ਹੀ ਕੋਈ ਉਨ੍ਹਾਂ ਦੀ ਜ਼ਮਾਨਤ ਕਰਵਾਏਗਾ। ਪਿੰਡ ਦੀ ਪੰਚਾਇਤ ਵੱਲੋਂ ਕਮੇਟੀਆਂ ਦੇ ਸਹਿਯੋਗ ਨਾਲ ਲਿਆ ਫੈਸਲਾ ਬਹੁਤ ਸ਼ਲਾਘਾਯੋਗ ਹੈ। ਇਸ ਮੌਕੇ ਜਗਤਾਰ ਸਿੰਘ ਤਾਰੀ, ਦਵਿੰਦਰ ਸਿੰਘ ਜੇਈ, ਸਾਬਕਾ ਸਰਪੰਚ ਨਿਰੰਜਨ ਸਿੰਘ, ਡਾ. ਹੁਸ਼ਿਆਰ ਸਿੰਘ, ਕੁਲਦੀਪ ਸਿੰਘ ਪੰਚ, ਸੂਬੇਦਾਰ ਸਤਪਾਲ ਸਿੰਘ, ਤਰਲੋਚਨ ਸਿੰਘ, ਕੁਲਵਿੰਦਰ ਸਿੰਘ, ਗੁਰਦਾਸ ਸਿੰਘ, ਬਿੱਕਰ ਸਿੰਘ ਤੋਂ ਇਲਾਵਾ ਹੋਰ ਵੀ ਪਿੰਡ ਵਾਸੀ ਮੌਜੂਦ ਸਨ।
Advertisement
Advertisement