ਪੱਤਰ ਪ੍ਰੇਰਕ
ਸੰਗਰੂਰ, 27 ਅਕਤੂਬਰ
ਕੈਬਿਨਟ ਮੰਤਰੀ ਵਿਜੈਇੰਦਰ ਸਿੰਗਲਾ ਵੱਲੋਂ ਸਮਾਜ ਸੇਵਾ, ਲੋਕ ਭਲਾਈ ਅਤੇ ਪੈਨਸ਼ਨਰਾਂ ਨੂੰ ਸਮਰਪਿਤ ਸਟੇਟ ਸੋਸ਼ਲ ਵੈਲਫ਼ੇਅਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੂਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ, ਚੇਅਰਮੈਨ ਰਵਿੰਦਰ ਸਿੰਘ ਗੁੱਡੂ ਅਤੇ ਸਾਲਾਸਰ ਧਾਮ ਲੰਗਰ ਕਮੇਟੀ ਦੇ ਪ੍ਰਧਾਨ ਪ੍ਰੋ. ਸੁਰੇਸ਼ ਗੁਪਤਾ ਨੂੰ ਸਮਾਜ ਸੇਵਾ ਦੇ ਕੰਮਾਂ ਵਿਚ ਸ਼ਲਾਘਾਯੋਗ ਕੰਮ ਕਰਨ ਲਈ ਸਨਮਾਨਿਤ ਕੀਤਾ ਗਿਆ|