ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁੱਖ ਮੰਤਰੀ ਦੀ ਕੋਠੀ ਅੱਗੇ ਮੁਜ਼ਾਹਰੇ ਤੋਂ ਪਹਿਲਾਂ ਸੇਵਾਮੁਕਤ ਹੋਮਗਾਰਡ ਗ੍ਰਿਫ਼ਤਾਰ

ਇੱਥੇ ਫੱਗੂਵਾਲਾ ਕੈਂਚੀਆਂ ਵਿੱਚ ਸੂਬਾ ਪੱਧਰੀ ਮੁਜ਼ਾਹਰੇ ਲਈ ਇਕੱਠੇ ਹੋਏ ਸੈਂਕੜੇ ਸੇਵਾਮੁਕਤ ਹੋਮਗਾਰਡਾਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰਕੇ ਵੱਖ-ਵੱਖ ਥਾਣਿਆਂ ਵਿੱਚ ਡੱਕ ਦਿੱਤਾ। ਰਿਟਾਇਰਡ ਪੰਜਾਬ ਹੋਮਗਾਰਡ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਕੀਤੇ ਜਾਣ ਵਾਲੇ ਮੁਜ਼ਾਹਰੇ...
ਭਵਾਨੀਗੜ੍ਹ ਵਿੱਚ ਸੇਵਾਮੁਕਤ ਹੋਮਗਾਰਡਾਂ ਨੂੰ ਗ੍ਰਿਫ਼ਤਾਰ ਕਰਕੇ ਲਿਜਾਂਦੀ ਹੋਈ ਪੁਲੀਸ।
Advertisement

ਇੱਥੇ ਫੱਗੂਵਾਲਾ ਕੈਂਚੀਆਂ ਵਿੱਚ ਸੂਬਾ ਪੱਧਰੀ ਮੁਜ਼ਾਹਰੇ ਲਈ ਇਕੱਠੇ ਹੋਏ ਸੈਂਕੜੇ ਸੇਵਾਮੁਕਤ ਹੋਮਗਾਰਡਾਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰਕੇ ਵੱਖ-ਵੱਖ ਥਾਣਿਆਂ ਵਿੱਚ ਡੱਕ ਦਿੱਤਾ। ਰਿਟਾਇਰਡ ਪੰਜਾਬ ਹੋਮਗਾਰਡ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਕੀਤੇ ਜਾਣ ਵਾਲੇ ਮੁਜ਼ਾਹਰੇ ਦੇ ਮੱਦੇਨਜ਼ਰ ਇੱਥੇ ਫੱਗੂਵਾਲਾ ਕੈਂਚੀਆਂ ਦਾ ਇਲਾਕਾ ਅੱਜ ਪੂਰਾ ਦਿਨ ਪੁਲੀਸ ਛਾਉਣੀ ਬਣਿਆ ਰਿਹਾ। ਸਾਬਕਾ ਹੋਮਗਾਰਡ ਐਸੋਸੀਏਸ਼ਨ ਦੇ ਆਗੂ ਸੁੱਚਾ ਸਿੰਘ ਅਤੇ ਭਜਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਵਿਚ ਹੋਮਗਾਰਡ ਜਵਾਨਾਂ ਨੂੰ ਪੈਨਸ਼ਨ ਲਾਗੂ ਕਰਨਾ ਸਮੇਤ 2015 ਤੋਂ ਰਹਿੰਦਾ ਬਕਾਇਆ ਦੇਣ ਦੀ ਮੰਗ ਨੂੰ ਲੈਕੇ ਜਥੇਬੰਦੀ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ ਪਰ ਪੰਜਾਬ ਸਰਕਾਰ ਵੱਲੋਂ ਸੁਣਵਾਈ ਨਹੀੰ ਕੀਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਸਰਕਾਰ ਦੀ ਟਾਲਮਟੋਲ ਨੀਤੀ ਖਿਲਾਫ ਰੋਸ ਵੱਜੋਂ ਐਸੋਸੀਏਸ਼ਨ ਵੱਲੋਂ ਸੂਬਾ ਪੱਧਰੀ ਪ੍ਰਦਰਸ਼ਨ ਕਰਨਾ ਸੀ ਪਰ ਪੁਲੀਸ ਧੱਕੇਸ਼ਾਹੀ ਨਾਲ ਉਨ੍ਹਾਂ ਦੇ ਆਗੂਆਂ ਨੂੰ ਗ੍ਰਿਫਤਾਰ ਕਰ ਕੇ ਇੱਥੋਂ ਕਿਸੇ ਅਣਦੱਸੀ ਥਾਂ ’ਤੇ ਲੈ ਗਈ ਤੇ ਹੋਰ ਵੀ ਹੋਮਗਾਰਡ ਦੇ ਜਵਾਨਾਂ ਨੂੰ ਚੁੱਕ ਕੇ ਥਾਣਿਆਂ ਵਿੱਚ ਬੰਦ ਕਰ ਦਿੱਤਾ। ਜਾਣਕਾਰੀ ਅਨੁਸਾਰ ਹੋਮਗਾਰਡਾਂ ਦੇ ਐਕਸ਼ਨ ਨੂੰ ਠੁੱਸ ਕਰਨ ਲਈ ਐੱਸਪੀ ਸੰਗਰੂਰ ਨਵਰੀਤ ਸਿੰਘ ਵਿਰਕ ਦੀ ਅਗਵਾਈ ਹੇਠ 3 ਡੀਐੱਸਪੀ ਅਤੇ ਜ਼ਿਲ੍ਹਾ ਦੇ ਵੱਖ-ਵੱਖ ਥਾਣਿਆਂ ਦੇ ਐੱਸਐੱਚਓ ਭਾਰੀ ਪੁਲੀਸ ਨਾਲ ਮੌਕੇ ’ਤੇ ਤਾਇਨਾਤ ਸਨ। ਗ੍ਰਿਫਤਾਰ ਕੀਤੇ ਹੋਮਗਾਰਡਾਂ ਵਿੱਚ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਕ੍ਰਿਸ਼ਨ ਦੇਵ ਭੂਦਨ, ਅਮਰਜੀਤ ਸਿੰਘ ਬਠਿੰਡਾ, ਹਰਫੂਲ ਸਿੰਘ ਫਾਜ਼ਿਲਕਾ, ਸੁਖਦੇਵ ਸਿੰਘ ਬਠਿੰਡਾ, ਗੁਰਦੇਵ ਸਿੰਘ ਮਾਨਸਾ ਤੇ ਸੁੱਚਾ ਸਿੰਘ ਡੇਰਾਬੱਸੀ ਆਦਿ ਸ਼ਾਮਲ ਹਨ।ਡੀਐੱਸਪੀ ਭਵਾਨੀਗੜ੍ਹ ਰਾਹੁਲ ਕੌਸ਼ਲ ਨੇ ਦੱਸਿਆ ਕਿ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੁਲੀਸ ਨੇ ਕਰੀਬ 150 ਹੋਮਗਾਰਡ ਦੇ ਰਿਟਾਇਰਡ ਜਵਾਨਾਂ ਨੂੰ ਹਿਰਾਸਤ ਵਿਚ ਲਿਆ ਹੈ ਅਤੇ ਹੋਰ ਕਾਰਵਾਈ ਚੱਲ ਰਹੀ ਹੈ।

Advertisement
Advertisement