DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗਣਤੰਤਰ ਦਿਵਸ ਦੀਆਂ ਤਿਆਰੀਆਂ ਬਾਰੇ ਸਮੀਖਿਆ ਮੀਟਿੰਗ

ਸੰਧਵਾਂ ਮੁੱਖ ਮਹਿਮਾਨ ਵਜੋਂ ਲਹਿਰਾਉਣਗੇ ਕੌਮੀ ਝੰਡਾ

  • fb
  • twitter
  • whatsapp
  • whatsapp
Advertisement
ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਬਾਰੇ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਕੌਮੀ ਦਿਹਾੜੇ ਨੂੰ ਪੂਰੇ ਉਤਸ਼ਾਹ, ਆਪਸੀ ਮਿਲਵਰਤਨ ਅਤੇ ਜੋਸ਼ੋ ਖਰੋਸ਼ ਨਾਲ ਮਨਾਇਆ ਜਾਵੇ ਅਤੇ ਸਾਰੇ ਵਿਭਾਗ ਆਪੋ-ਆਪਣੇ ਪੱਧਰ ’ਤੇ ਸਮੁੱਚੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ।

ਡੀ ਸੀ ਨੇ ਦੱਸਿਆ ਕਿ 26 ਜਨਵਰੀ ਨੂੰ ਪੁਲੀਸ ਲਾਈਨਜ਼ ਸਟੇਡੀਅਮ ਵਿੱਚ ਹੋਣ ਵਾਲੇ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਝੰਡੇ ਨੂੰ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਮੌਕੇ ਪੰਜਾਬ ਸਰਕਾਰ ਦੇ ਵੱਖ-ਵੱਖ ਫਲੈਗਸ਼ਿਪ ਪ੍ਰੋਗਰਾਮਾਂ ਅਤੇ ਭਲਾਈ ਯੋਜਨਾਵਾਂ ਨੂੰ ਦਰਸਾਉਂਦੀਆਂ ਝਾਕੀਆਂ ਤਿਆਰ ਕੀਤੀਆਂ ਜਾਣਗੀਆਂ। ਇਸ ਮੌਕੇ ਸਹਾਇਕ ਕਮਿਸ਼ਨਰ ਕਿਰਪਾਲ ਵੀਰ ਸਿੰਘ ਨੇ ਵੱਖ ਵੱਖ ਕਾਰਜਾਂ ਲਈ ਗਠਿਤ ਕਮੇਟੀਆਂ ਨੂੰ ਕੰਮਾਂ ਬਾਰੇ ਜਾਣੂ ਕਰਵਾਇਆ ਅਤੇ ਸਮਾਗਮ ਦੌਰਾਨ ਹਰ ਪ੍ਰਬੰਧ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਐੱਸ ਡੀ ਐੱਮ ਸੰਗਰੂਰ ਦੀ ਨਿਗਰਾਨੀ ਹੇਠ ਸਭਿਆਚਾਰਕ ਪ੍ਰੋਗਰਾਮ ਦੀ ਤਿਆਰੀ ਹੋਵੇਗੀ, ਜਿਸ ਵਿੱਚ ਦੇਸ਼ਭਗਤੀ ’ਤੇ ਆਧਾਰਿਤ ਵੰਨਗੀਆਂ ਦੇ ਨਾਲ ਨਾਲ ਲੋਕ ਨਾਚਾਂ ਦੀਆਂ ਟੀਮਾਂ ਦੀ ਚੋਣ ਕੀਤੀ ਜਾਵੇਗੀ। ਸਮਾਗਮ ਸਥਾਨ ਉੱਤੇ 19 ਅਤੇ 21 ਜਨਵਰੀ ਨੂੰ ਆਮ ਰਿਹਰਸਲ ਅਤੇ 24 ਜਨਵਰੀ ਨੂੰ ਫੁੱਲ ਡਰੈੱਸ ਰਿਹਰਸਲ ਹੋਵੇਗੀ। ਮੀਟਿੰਗ ਵਿਚ ਪ੍ਰਸ਼ਾਸ਼ਨਿਕ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਸ਼ਾਮਲ ਸਨ।

Advertisement

Advertisement

Advertisement
×